ਸੁਖਵਿੰਦਰਜੀਤ ਝਾਵਰ ਬਣੇ ਬਲਾਕ ਸੰਮਤੀ ਟਾਂਡਾ ਦੇ ਚੇਅਰਮੈਨ
ਸੁਖਵਿੰਦਰਜੀਤ ਝਾਵਰ ਬਣੇ ਬਲਾਕ ਸੰਮਤੀ ਟਾਂਡਾ ਦੇ ਚੇਅਰਮੈਨ
Publish Date: Thu, 05 Mar 2026 05:34 PM (IST)
Updated Date: Fri, 06 Mar 2026 04:06 AM (IST)

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਹਲਕਾ ਉੜਮੁੜ ਦੇ ਬਲਾਕ ਟਾਂਡਾ ਅਧੀਨ ਪੈਂਦੇ ਝਾਂਵਾ ਜ਼ੋਨ ਤੋਂ ਪੰਚਾਇਤ ਸੰਮਤੀ ਮੈਂਬਰ ਬਣੇ ਸੁਖਵਿੰਦਰਜੀਤ ਸਿੰਘ ਝਾਵਰ ਨੂੰ ਵੀਰਵਾਰ ਸਰਬਸੰਮਤੀ ਨਾਲ ਪੰਚਾਇਤ ਸੰਮਤੀ ਟਾਂਡਾ ਦਾ ਚੇਅਰਮੈਨ ਚੁਣਿਆ ਗਿਆ। ਇਸ ਮੌਕੇ ਬੀਡੀਪੀਓ ਦਫ਼ਤਰ ਟਾਂਡਾ ਵਿਖੇ ਐਸਡੀਐਮ ਟਾਂਡਾ ਲਵਪ੍ਰੀਤ ਸਿੰਘ ਔਲਖ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ 15 ਪੰਚਾਇਤ ਸੰਮਤੀ ਮੈਂਬਰਾਂ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਪੰਜ ਪੰਚਾਇਤ ਸੰਮਤੀ ਮੈਂਬਰ ਵੀ ਸ਼ਾਮਲ ਹੋਏ। ਇਸ ਮੌਕੇ ਐੱਸਡੀਐੱਮ ਲਵਪ੍ਰੀਤ ਸਿੰਘ ਔਲਖ ਦੀ ਅਗਵਾਈ ਵਿੱਚ ਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿੱਚ ਹੋਈ ਚੋਣ ਪ੍ਰਕਿਰਿਆ ਦੌਰਾਨ ਸੰਮਤੀ ਜੋਨ ਜਾਜਾ ਮੈਂਬਰ ਕਮਲਜੀਤ ਨੇ ਸੁਖਵਿੰਦਰ ਜੀਤ ਸਿੰਘ ਝਾਵਰ ਦਾ ਨਾਮ ਪੇਸ਼ ਕੀਤਾ ਅਤੇ ਮੋਹਾ ਜ਼ੋਨ ਤੋਂ ਮੈਂਬਰ ਗਗਨਦੀਪ ਸਿੰਘ ਨੇ ਇਸ ਤੇ ਆਪਣੀ ਸਹਿਮਤੀ ਜਤਾਈ, ਜਿਸ ਤੋਂ ਬਾਅਦ ਬਾਕੀ ਮੈਂਬਰਾਂ ਨੇ ਸਰਬਸੰਮਤੀ ਨਾਲ ਸੁਖਵਿੰਦਰਜੀਤ ਸਿੰਘ ਝਾਵਰ ਨੂੰ ਬਲਾਕ ਸੰਮਤੀ ਟਾਂਡਾ ਦੇ ਚੇਅਰਮੈਨ ਚੁਣਿਆ ਗਿਆ ਜਦਕਿ ਵਾਈਸ ਚੇਅਰਪਰਸਨ ਦੇ ਨਾਮ ਲਈ, ਹਰਸੀ ਪਿੰਡ ਜ਼ੋਨ ਤੋਂ ਮੈਂਬਰ ਲਵਦੀਪ ਸਿੰਘ ਨੇ ਦੁੱਗਲ ਦਵਾਖਾਰੀ ਜ਼ੋਨ ਮੈਂਬਰ ਬਲਜੀਤ ਕੌਰ ਦਾ ਨਾਮ ਤਜਵੀਜ਼ ਕੀਤਾ, ਜਿਸ ਤੇ ਲੋਧੀ ਚੱਕ ਜ਼ੋਨ ਤੋਂ ਮੈਂਬਰ ਨੀਲਮ ਬਾਲਾ ਨੇ ਆਪਣੀ ਸਹਿਮਤੀ ਜਤਾਈ ਅਤੇ ਬਾਕੀ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਬਲਜੀਤ ਕੌਰ ਨੂੰ ਵਾਈਸ ਚੇਅਰਪਰਸਨ ਵਜੋਂ ਚੁਣਿਆ। ਇਸ ਮੌਕੇ ਬੀਡੀਪੀਓ ਟਾਂਡਾ ਰਾਜੀਵ ਕੁਮਾਰ ਵੀ ਹਾਜ਼ਰ ਸਨ। ਇਸ ਮੌਕੇ ਚੇਅਰਮੈਨ ਚੁਣੇ ਜਾਣ ਤੋਂ ਬਾਅਦ ਵਿਧਾਇਕ ਰਾਜਾ ਗਿੱਲ ਨੇ ਸੁਖਵਿੰਦਰ ਸਿੰਘ ਝਾਵਰ ਨੂੰ ਵਧਾਈ ਦਿੰਦੇ ਹੋਏ ਸਨਮਾਨਿਤ ਕੀਤਾ। ਇਸ ਮੌਕੇ ਜਸਵੰਤ ਸਿੰਘ ਬਿੱਟੂ, ਕੇਸ਼ਵ ਸੈਣੀ, ਹਰੀ ਕ੍ਰਿਸ਼ਨ ਸੈਣੀ, ਸੋਨੂੰ ਖੰਨਾ, ਮਨਵੀਰ ਸਿੰਘ ਝਾਵਰ, ਜਸਵਿੰਦਰ ਸਿੰਘ ਜੱਸੀ, ਅਮਰਜੀਤ ਸਿੰਘ, ਗੁਰਮੁੱਖ ਸਿੰਘ, ਜਸਪਾਲ ਸਿੰਘ ਪਾਲੀ, ਗੁਰਦੀਪ ਸਿੰਘ ਹੈਪੀ, ਵਰਿੰਦਰ ਸਿੰਘ, ਲਖਵਿੰਦਰ ਸਿੰਘ, ਹਰਜਿੰਦਰ ਕੌਰ, ਰਿੰਕ ਤੇਜੀ, ਪਵਨਦੀਪ, ਕਸ਼ਵਿੰਦਰ, ਜਸਵੰਤ ਸਿੰਘ, ਜਸਵੰਤ ਸਿੰਘ ,ਕਮਲਜੀਤ ਕੌਰ ਤੇ ਗਗਨਦੀਪ ਸਿੰਘ ਆਦਿ ਹਾਜ਼ਰ ਸਨ।