14 ਕੇਂਦਰਾਂ ‘ਚ ਹੋਵੇਗੀ 10ਵੀਂ ਤੇ 12ਵੀਂ ਦੀ ਅਨੁਪੂਰਕ ਪ੍ਰੀਖਿਆ
ਜ਼ਿਲ੍ਹੇ ਦੇ 14 ਪ੍ਰੀਖਿਆ ਕੇਂਦਰਾਂ ‘ਚ ਹੋਵੇਗੀ ਸੀਬੀਐੱਸਈ ਦੀ ਦਸਵੀਂ ਤੇ ਬਾਰ੍ਹਵੀਂ ਦੀ ਅਨੁਪੂਰਕ ਪ੍ਰੀਖਿਆ
Publish Date: Thu, 05 Mar 2026 05:51 PM (IST)
Updated Date: Fri, 06 Mar 2026 04:06 AM (IST)

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਲਾਈ ਪਾਬੰਦੀ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ), ਨਵੀਂ ਦਿੱਲੀ ਵੱਲੋਂ ਆਯੋਜਿਤ ਕਲਾਸ 10ਵੀਂ ਅਤੇ 12ਵੀਂ ਦੀਆਂ ਅਨੁਪੂਰਕ ਪ੍ਰੀਖਿਆਵਾਂ 17 ਫਰਵਰੀ ਤੋਂ 11 ਅਪ੍ਰੈਲ ਤੱਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ’ਚ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰੀਖਿਆਵਾਂ ਰੋਜ਼ਾਨਾ ਸਵੇਰੇ 10 ਤੋਂ ਬਾਅਦ ਦੁਪਹਿਰ 1:30 ਵਜੇ ਤੱਕ ਹੋਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਨ੍ਹਾਂ ਪ੍ਰੀਖਿਆਵਾਂ ਲਈ ਆਰਮੀ ਪਬਲਿਕ ਸਕੂਲ ਊਚੀ ਬੱਸੀ (ਦਸੂਹਾ), ਦਸਮੇਸ਼ ਪਬਲਿਕ ਸਕੂਲ ਚੱਕ ਅੱਲਾ ਬਖ਼ਸ਼ (ਮੁਕੇਰੀਆਂ), ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ (ਹੁਸ਼ਿਆਰਪੁਰ), ਦੋਆਬਾ ਪਬਲਿਕ ਸਕੂਲ ਪਿੰਡ ਦੋਹਲਰੋਂ (ਮਾਹਿਲਪੁਰ), ਸਿਲਵਰ ਓਕ ਇੰਟਰਨੈਸ਼ਨਲ ਸਕੂਲ ਸ਼ਾਹਿਬਾਜ਼ਪੁਰ (ਟਾਂਡਾ ਮਿਆਂਣੀ ਰੋਡ), ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਹਾਜੀਪੁਰ ਰੋਡ (ਦਸੂਹਾ), ਵਸਿਸ਼ਠ ਭਾਰਤੀ ਇੰਟਰਨੈਸ਼ਨਲ ਸਕੂਲ ਦਾਤਾਰਪੁਰ (ਮੁਕੇਰੀਆਂ), ਗਲੋਬਲ ਪਬਲਿਕ ਸਕੂਲ ਰੰਗਾ (ਮੁਕੇਰੀਆਂ), ਜੇਮਜ਼ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਪੁਰਹੀਰਾਂ (ਹੁਸ਼ਿਆਰਪੁਰ), ਐੱਸ.ਬੀ.ਐੱਸ ਮਾਡਲ ਹਾਈ ਸਕੂਲ ਸਦਰਪੁਰ (ਗੜ੍ਹਸ਼ੰਕਰ), ਪਰਲਸ ਇੰਟਰਨੈਸ਼ਨਲ ਸਕੂਲ ਬੱਲੋਵਾਲ (ਹਾਜੀਪੁਰ-ਮੁਕੇਰੀਆਂ), ਦਿੱਲੀ ਇੰਟਰਨੈਸ਼ਨਲ ਸਕੂਲ ਚੰਡੀਗੜ੍ਹ ਰੋਡ (ਚੱਬੇਵਾਲ), ਐੱਸ.ਡੀ. ਸਿਟੀ ਪਬਲਿਕ ਸਕੂਲ ਆਦਮਵਾਲ ਅਤੇ ਪੀਐੱਮ ਸ੍ਰੀ ਕੇਂਦਰੀ ਵਿਦਿਆਲਿਆ ਗੱਜ ਬਲਾਕ ਭੁੰਗਾ ਨੂੰ ਪ੍ਰੀਖਿਆ ਕੇਂਦਰ ਬਣਾਇਆ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਆਮ ਤੌਰ ਤੇ ਪ੍ਰੀਖਿਆ ਦੌਰਾਨ ਪ੍ਰੀਖਿਆਰਥੀਆਂ ਦੇ ਪਰਿਵਾਰਕ ਮੈਂਬਰ ਅਤੇ ਹੋਰ ਲੋਕ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੋ ਜਾਂਦੇ ਹਨ, ਜਿਸ ਨਾਲ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਵਿੱਚ ਰੁਕਾਵਟ ਪੈਂਦੀ ਹੈ ਅਤੇ ਟ੍ਰੈਫਿਕ ਨਾਲ ਜੁੜੀਆਂ ਸਮੱਸਿਆਵਾਂ ਵੀ ਪੈਦਾ ਹੋ ਸਕਦੀਆਂ ਹਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਸਾਰੇ ਉਕਤ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਦਾਇਰੇ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ 5 ਮਾਰਚ 2026 ਤੋਂ 4 ਮਈ 2026 ਤੱਕ ਲਾਗੂ ਰਹਿਣਗੇ।