ਮਾਸ ਮੀਡੀਆ ਵਿੰਗ ਨੇ ਸਿਹਤ ਪ੍ਰੋਗਰਾਮਾਂ ਬਾਰੇ ਚਲਾਈ ਜਾਗਰੂਕਤਾ ਮੁਹਿੰਮ
ਮਾਸ ਮੀਡੀਆ ਵਿੰਗ ਵੱਲੋਂ ਸਰਕਾਰੀ ਹਾਈ ਸਕੂਲ ਸਿੰਬਲੀ ਵਿੱਚ ਸਿਹਤ ਪ੍ਰੋਗਰਾਮਾਂ ਬਾਰੇ ਜਾਗਰੂਕਤਾ ਮੁਹਿੰਮ
Publish Date: Thu, 05 Mar 2026 06:03 PM (IST)
Updated Date: Fri, 06 Mar 2026 04:06 AM (IST)

ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਅਤੇ ਖੇਡਾਂ ਨਾਲ ਜੁੜਨ ਦਾ ਦਿੱਤਾ ਸੱਦਾ ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਸ ਮੀਡੀਆ ਵਿੰਗ ਵੱਲੋਂ ਸਰਕਾਰੀ ਹਾਈ ਸਕੂਲ ਸਿੰਬਲੀ ਵਿੱਚ ਵੱਖ-ਵੱਖ ਸਿਹਤ ਪ੍ਰੋਗਰਾਮਾਂ ਸਬੰਧੀ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਤੱਕ ਸਿਹਤ ਸੰਬੰਧੀ ਯੋਜਨਾਵਾਂ ਦੀ ਸਹੀ ਜਾਣਕਾਰੀ ਪਹੁੰਚਾਉਣਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਵਰਤਣ ਅਤੇ ਪੋਸ਼ਟਿਕ ਭੋਜਨ ਸੇਵਨ ਕਰਨ ਦੀ ਅਪੀਲ ਕੀਤੀ। ਸੱਪ ਅਤੇ ਕੁੱਤੇ ਦੇ ਕੱਟਣ ਦੀ ਸਥਿਤੀ ਵਿੱਚ ਨੇੜਲੇ ਸਰਕਾਰੀ ਹਸਪਤਾਲਾਂ, ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ ਅਤੇ ਗੜਸ਼ੰਕਰ ਵਿਖੇ ਮੁਫ਼ਤ ਇਲਾਜ ਉਪਲਬਧ ਹੋਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਹੈਪਾਟਾਈਟਿਸ ਤੋਂ ਬਚਾਅ, ਮੁਫ਼ਤ ਜਾਂਚ ਅਤੇ ਇਲਾਜ ਸਹੂਲਤਾਂ, ਏਡਜ਼ ਕੰਟਰੋਲ ਪ੍ਰੋਗਰਾਮ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਤਹਿਤ ਮਰੀਜ਼ਾਂ ਲਈ ਸਹਾਇਤਾ, ਵੈਕਟਰ ਜਨਿਤ ਬਿਮਾਰੀਆਂ ਤੋਂ ਬਚਾਅ ਅਤੇ ਟੀਕਾਕਰਨ ਪ੍ਰੋਗਰਾਮ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੱਚਿਆਂ ਨੂੰ ਖੇਡਾਂ ਨਾਲ ਜੋੜਨ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਬੱਚਿਆਂ ਨੂੰ ਸਕੂਲ ਸਮੇਂ ਤੋਂ ਹੀ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇ ਤਾਂ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਤੰਬਾਕੂ ਨਿਯੰਤਰਣ ਪ੍ਰੋਗਰਾਮ ਤਹਿਤ ਤੰਬਾਕੂ ਪਦਾਰਥਾਂ ਦੇ ਨੁਕਸਾਨਾਂ ਅਤੇ ਪਰੋਕਸ਼ ਧੂਮਰਪਾਨ ਦੇ ਖ਼ਤਰਨਾਕ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਬਰਜਿੰਦਰਜੀਤ ਸਿੰਘ, ਹਰਪ੍ਰੀਤ ਸਿੰਘ (ਕਲਰਕ), ਸਿਕੰਦਰ ਸਿੰਘ (ਕੰਪਿਊਟਰ ਸਹਾਇਕ), ਇੰਦਰਜੀਤ ਕੌਰ, ਰਜਿੰਦਰ ਕੌਰ, ਕੁਲਵਿੰਦਰ ਕੌਰ, ਮਮਤਾ, ਨਿਰਮਲ ਕੌਰ, ਅਮਰਜੀਤ ਆਦਿ ਹਾਜ਼ਰ ਸਨ। ਇਸੇ ਦੌਰਾਨ ਸ਼ਹੀਦ ਸ. ਗੁਰਬਚਨ ਸਿੰਘ ਤਰਸੇਮ ਸਿੰਘ ਸਪੋਰਟਸ ਕਲੱਬ (ਰਜਿ.) ਸਿੰਬਲੀ ਵੱਲੋਂ ਕਰਵਾਏ ਗਏ ਫੁੱਟਬਾਲ ਟੂਰਨਾਮੈਂਟ ਦੌਰਾਨ ਵੀ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੂਕ ਕੀਤਾ ਗਿਆ। ਕਲੱਬ ਪ੍ਰਧਾਨ ਅਤੇ ਮੈਂਬਰਾਂ ਵੱਲੋਂ ਇਸ ਉਪਰਾਲੇ ਲਈ ਸਿਹਤ ਵਿਭਾਗ ਦਾ ਧੰਨਵਾਦ ਕੀਤਾ ਗਿਆ।