ਪ੍ਰਧਾਨ ਮੰਤਰੀ ਕੋਸ਼ਲ ਵਿਕਾਸ ਯੋਜਨਾ ਤਹਿਤ ਮੁਫਤ ਟਰੇਨਿੰਗ
ਪ੍ਰਧਾਨ ਮੰਤਰੀ ਕੋਸ਼ਲ ਵਿਕਾਸ ਯੋਜਨਾ ਤਹਿਤ ਮੁਫਤ ਟਰੇਨਿੰਗ
Publish Date: Thu, 05 Mar 2026 06:21 PM (IST)
Updated Date: Fri, 06 Mar 2026 04:09 AM (IST)

ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਅੱਗੇ ਆਉਣ ਦੀ ਅਪੀਲ ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੁਜਗਾਰ ਦਫਤਰ (ਮਲਟੀ ਸਕਿੱਲ ਡਿਵੈਪਲਮੈਂਟ ਸੈਂਟਰ) ਹੁਸ਼ਿਆਰਪੁਰ ਵਿਖੇ ਸ਼ੁਰੂ ਹੋ ਰਹੇ ਕੋਰਸ ਸੋਲਰ ਪੈਂਨਲ ਇੰਸਟਾਲੇਸ਼ਨ ਟੈਕਨੀਸ਼ੀਅਨ ਕੋਰਸ ਦਾ ਵੱਧ ਤੋ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਇਹ ਕੋਰਸ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਅਤੇ ਨਿੱਜੀ ਖੇਤਰ ’ਚ ਰੁਜ਼ਗਾਰ ਦੇ ਨਵੇਂ ਮੋਕੇ ਪ੍ਰਦਾਨ ਕਰੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸਿਆਰਪੁਰ ਜ਼ਿਲ੍ਹੇ ਦੇ ਨਾਲ-ਨਾਲ ਪੰਜਾਬ ਦੇ ਕਿਸੇ ਵੀ ਹੋਰ ਜ਼ਿਲੇ ਨਾਲ ਸਬੰਧਤ ਨੌਜਵਾਨ ਇਸ ਕੋਰਸ ਵਿਚ ਦਾਖਲਾ ਲੈ ਸਕਦੇ ਹਨ। ਦਾਖਲੇ ਲਈ ਉਮੀਦਵਾਰ ਸਥਾਨਕ ਜ਼ਿਲ੍ਹਾ ਰੁਜ਼ਗਾਰ ਦਫਤਰ ਦੇ ਪੰਜਾਬ ਸਕਿੱਲ ਡਿਵੈਂਪਲਮੈਂਟ ਦੇ ਜ਼ਿਲਾ ਪ੍ਰੋਗਰਾਮ ਮੈਨਜ਼ਮੈਂਟ ਯੂਨਿਟ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਨੌਜ਼ਵਾਨ ਲੜਕੇ/ਲੜਕੀਆਂ ਜਿਨ੍ਹਾਂ ਦੀ ਉਮਰ 18 ਤੋ 45 ਸਾਲ ਤੱਕ ਹੈ। ਜ਼ਿਲ੍ਹਾ ਰੁਜਗਾਰ ਦਫਤਰ (ਮਲਟੀ ਸਕਿੱਲਡਿਵੈਂਪਲਮੈਂਟ ਸੈਂਟਰ) ਹੁਸਿਆਰਪੁਰ ਨਾਲ ਦੇ ਇਲਾਕਿਆਂ ਨਾਲ ਸਬੰਧਤ ਹਨ, ਉਹ ਸਿੱਧੇ ਤੋਰ ਤੇ ਮਿਲ ਕੇ ਦਾਖਲਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਕੋਰਸ ਪ੍ਰਧਾਨ ਮੰਤਰੀ ਸਕੀਮ ਅਧੀਨ ਪੰਜਾਬ ਸਕਿੱਲ ਡਿਵੈਂਪਲਮੈਂਟ ਮਿਸ਼ਨ ਵੱਲੋ ਬਿਲਕੁਲ ਮੁਫਤ ਕਰਵਾਇਆ ਜਾ ਰਿਹਾ ਹੈ। ਟਰੇਨੰਗ ਦੌਰਾਨ ਨੋਜਵਾਨਾਂ ਨੂੰ ਮੁਫਤ ਕਿਤਾਬਾਂ, ਮੁਫਤ, ਵਰਦੀ ਸਮੇਤ ਸਾਰੀਆਂ ਲੋੜੀਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ, ਟ੍ਰੈਨਿੰਗ ਉਪਰੰਤ ਸਰਕਾਰੀ ਸਰਟੀਫਿਕੇਟ ਵੀ ਦਿੱਤਾ ਜਾਵੇਗਾ। ਇਹ ਕੋਰਸ 3 ਮਹੀਨੇ ਦਾ ਹੋਵੇਗਾ। ਇਸ ਦੀ ਯੋਗਤਾ 10ਵੀਂ ਪਾਸ ਹੋਵੇਗੀ। ਵਧੇਰੇ ਜਾਣਕਾਰੀ ਲਈ ਰੁਜ਼ਗਾਰ ਦਫਤਰ ਦੇ 77173-02471 ਸਰਕਾਰੀ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।