ਡਾ. ਇਸ਼ਾਂਕ ਨੇ 6 ਗਲੀਆਂ ਪਿੰਡ ਵਾਸੀਆਂ ਨੂੰ ਕੀਤੀਆਂ ਸਮਰਪਿਤ
ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਫੁਗਲਾਣਾ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਛੇ ਗਲੀਆਂ ਪਿੰਡ ਵਾਸੀਆਂ ਨੂੰ ਕੀਤੀਆਂ ਸਮਰਪਿਤ
Publish Date: Thu, 05 Mar 2026 06:24 PM (IST)
Updated Date: Fri, 06 Mar 2026 04:09 AM (IST)

ਕਮਿਊਨਿਟੀ ਹਾਲ ਲਈ 5 ਲੱਖ ਰੁਪਏ ਦੀ ਗ੍ਰਾਂਟ ਵੀ ਜਾਰੀ ਆਂਗਣਵਾੜੀ ਕੇਂਦਰ ਦੀ ਚਾਰਦੀਵਾਰੀ ਲਈ 2 ਲੱਖ ਰੁਪਏ ਦਾ ਕੀਤਾ ਐਲਾਨ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਮੀਨੀ ਪੱਧਰ ‘ਤੇ ਵਿਕਾਸ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪਿੰਡ ਫੁਗਲਾਣਾ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਛੇ ਨਵੀਆਂ ਗਲੀਆਂ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀਆਂ। ਇਨ੍ਹਾਂ ਗਲੀਆਂ ਦੇ ਨਿਰਮਾਣ ਨਾਲ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ ਅਤੇ ਆਵਾਜਾਈ ਸੁਵਿਧਾਜਨਕ ਬਣੀ ਹੈ। ਇਸ ਮੌਕੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਂਦੇ ਹੋਏ ਵਿਧਾਇਕ ਨੇ 24 ਔਰਤਾਂ ਨੂੰ ਸਿਲਾਈ ਮਸ਼ੀਨਾਂ ਅਤੇ ਪ੍ਰਮਾਣ ਪੱਤਰ ਵੰਡੇ, ਜਿਨ੍ਹਾਂ ਨੇ ਸਿਲਾਈ ਸਿਖਲਾਈ ਸਫਲਤਾਪੂਰਵਕ ਪੂਰੀ ਕੀਤੀ। ਇਹ ਸਿਖਲਾਈ ਫਾਦਰ ਥਾਮਸ ਦੀ ਅਗਵਾਈ ਹੇਠ ਚੱਲ ਰਹੀ ਕਾਰਮੇਲਾਈਟ ਸੋਸ਼ਲ ਸਰਵਿਸਿਜ਼ ਸੰਸਥਾ ਵੱਲੋਂ ਕਰਵਾਈ ਗਈ ਸੀ। ਇਸ ਪਹਿਲ ਦਾ ਮਕਸਦ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਅਤੇ ਆਤਮ-ਨਿਰਭਰ ਬਣਾਉਣਾ ਹੈ। ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਸੱਚਾ ਵਿਕਾਸ ਉਦੋਂ ਹੁੰਦਾ ਹੈ ਜਦੋਂ ਹਰ ਪਿੰਡ ਅਤੇ ਹਰ ਗਲੀ ਤਰੱਕੀ ਕਰਦੀ ਹੈ ਅਤੇ ਹਰ ਘਰ ਸਸ਼ਕਤ ਮਹਿਸੂਸ ਕਰਦਾ ਹੈ। ਜਦੋਂ ਸਾਡੀਆਂ ਮਾਵਾਂ ਅਤੇ ਧੀਆਂ ਆਤਮਨਿਰਭਰ ਬਣਦੀਆਂ ਹਨ, ਤਾਂ ਪੂਰਾ ਸਮਾਜ ਅੱਗੇ ਵੱਧਦਾ ਹੈ। ਉਨ੍ਹਾਂ ਦੱਸਿਆ ਕਿ ਕਮਿਊਨਿਟੀ ਹਾਲ ਦੇ ਨਵੀਨੀਕਰਨ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਦੋ ਹੋਰ ਗਲੀਆਂ ਦੀ ਮੁਰੰਮਤ ਲਈ ਵੀ ਰਕਮ ਮਨਜ਼ੂਰ ਕੀਤੀ ਗਈ ਹੈ। ਆਂਗਣਵਾੜੀ ਕੇਂਦਰ ਦੀ ਚਾਰਦੀਵਾਰੀ ਦੇ ਨਿਰਮਾਣ ਲਈ 2 ਲੱਖ ਰੁਪਏ ਜਲਦੀ ਜਾਰੀ ਕਰਨ ਦਾ ਐਲਾਨ ਵੀ ਕੀਤਾ ਗਿਆ। ਪਿੰਡ ਵਾਸੀਆਂ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਲੀਆਂ ਦੇ ਨਿਰਮਾਣ ਨਾਲ ਪਿੰਡ ਦੀ ਸੂਰਤ ਬਦਲੀ ਹੈ ਅਤੇ ਲੋਕਾਂ ਨੂੰ ਕਾਫੀ ਸੁਵਿਧਾ ਮਿਲੀ ਹੈ। ਵਿਧਾਇਕ ਨੇ ਭਰੋਸਾ ਦਿਵਾਇਆ ਕਿ ਫੁਗਲਾਣਾ ਪਿੰਡ ਅਤੇ ਚੱਬੇਵਾਲ ਵਿਧਾਨ ਸਭਾ ਖੇਤਰ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ।