ਐੱਸਪੀਐੱਨ ਕਾਲਜ ’ਚ ਵਿੱਤੀ ਸਾਖਰਤਾ ’ਤੇ 2 ਦਿਨਾਂ ਵਰਕਸ਼ਾਪ
ਐੱਸਪੀਐੱਨ ਕਾਲਜ ‘ਚ ਵਿੱਤੀ ਸਾਖਰਤਾ ‘ਤੇ ਦੋ ਦਿਨਾਂ ਵਰਕਸ਼ਾਪ ਕਰਵਾਈ
Publish Date: Fri, 06 Mar 2026 04:39 PM (IST)
Updated Date: Sat, 07 Mar 2026 04:03 AM (IST)

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਐੱਸਪੀਐੱਨ ਕਾਲਜ ਮੁਕੇਰੀਆਂ ਵਿੱਚ ਐੱਨਆਈਐੱਸਐੱਮ ਵੱਲੋਂ ਵਿੱਤੀ ਸਾਖਰਤਾ ਵਿਸ਼ੇ ‘ਤੇ ਦੋ ਦਿਨਾਂ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦਾ ਆਯੋਜਨ ਪ੍ਰੋ. ਮਨਦੀਪ ਕੌਰ ਵੱਲੋਂ ਕੀਤਾ ਗਿਆ। ਵਰਕਸ਼ਾਪ ਦੌਰਾਨ ਬੀਕਾਮ ਅਤੇ ਐੱਮਕਾਮ ਦੇ ਵਿਦਿਆਰਥੀਆਂ ਨੇ ਵੀ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਵਿੱਤੀ ਸਾਖਰਤਾ ਸੰਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਵਰਕਸ਼ਾਪ ਦੀ ਸ਼ੁਰੂਆਤ ਕਾਮਰਸ ਵਿਭਾਗ ਮੁੱਖੀ ਡਾ. ਅੰਜਨਾ ਡਡਵਾਲ ਵੱਲੋਂ ਕੀਤੇ ਗਈ। ਸਵਾਗਤੀ ਸੰਬੋਧਨ ਦੌਰਾਨ ਉਨ੍ਹਾਂ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵਿੱਤੀ ਸਾਖਰਤਾ ਬਹੁਤ ਜ਼ਰੂਰੀ ਹੈ, ਕਿਉਂਕਿ ਇਹ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਸਬੰਧੀ ਆਰਥਿਕ ਯੋਜਨਾਵਾਂ ਬਣਾਉਣ ਵਿੱਚ ਮਦਦ ਕਰਦੀ ਹੈ। ਸਮੁੱਚੇ ਪ੍ਰੋਗਰਾਮ ਦਾ ਮੰਚ ਸੰਚਾਲਨ ਪ੍ਰੋ. ਨੇਹਾ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਇਆ ਗਿਆ। ਵਰਕਸ਼ਾਪ ਵਿੱਚ ਮੁੱਖ ਬੁਲਾਰੇ ਵਜੋਂ ਵਿਸ਼ਾ ਮਾਹਰ ਅਨੀਤਾ ਸੈਣੀ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਾਜ਼ਾਰ, ਨਿਵੇਸ਼ ਪ੍ਰਣਾਲੀ, ਵਿੱਤੀ ਪ੍ਰਬੰਧਨ, ਬੱਚਤ ਦੀ ਮਹੱਤਤਾ ਅਤੇ ਵਿੱਤੀ ਧੋਖਾਧੜੀਆਂ ਤੋਂ ਸੁਚੇਤ ਰਹਿਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਹੀ ਢੰਗ ਨਾਲ ਨਿਵੇਸ਼ ਕਰਨ ਅਤੇ ਆਰਥਿਕ ਧੋਖਿਆਂ ਤੋਂ ਬਚਣ ਲਈ ਜਾਗਰੂਕ ਕੀਤਾ। ਇਸ ਸਮੇਂ ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ ਪ੍ਰਦਾਨ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਅੰਤ ’ਚ ਡਾ. ਅੰਜਨਾ ਡਡਵਾਲ ਵੱਲੋਂ ਸਮੇਂ-ਸਮੇਂ ‘ਤੇ ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਅਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਵੱਲੋਂ ਮਿਲਦੇ ਸਹਿਯੋਗ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਹਿਯੋਗ ਨਾਲ ਹੀ ਅਕਾਦਮਿਕ ਅਤੇ ਜਾਗਰੂਕਤਾ ਸਬੰਧੀ ਪ੍ਰੋਗਰਾਮ ਸਫ਼ਲਤਾਪੂਰਵਕ ਨੇਪਰੇ ਚਾੜ੍ਹੇ ਜਾ ਸਕਦੇ ਹਨ। ਇਸ ਮੌਕੇ ਡਾ. ਅੰਜਨਾ ਡਡਵਾਲ, ਪ੍ਰੋ. ਸੋਨੀਆ ਅਗਰਵਾਲ, ਪ੍ਰੋ. ਮਨਦੀਪ ਕੌਰ, ਪ੍ਰੋ. ਦੀਕਸ਼ਾ, ਪ੍ਰੋ. ਪ੍ਰਜਵਲ, ਪ੍ਰੋ. ਮਹਿਮਾ ਅਤੇ ਪ੍ਰੋ. ਨੇਹਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।