ਮਿਹਨਤੀ ਵਰਕਰਾਂ ਨੂੰ ਹਮੇਸ਼ਾ ਅਕਾਲੀ ਦਲ ਦਿੰਦਾ ਹੈ ਸਨਮਾਨ : ਲੱਖੀ
ਜੁਝਾਰੂ ਅਤੇ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦਿੰਦਾ ਹੈ ਸਨਮਾਨ : ਲੱਖੀ
Publish Date: Fri, 06 Mar 2026 05:03 PM (IST)
Updated Date: Sat, 07 Mar 2026 04:06 AM (IST)

ਤਲਵਾੜ ਤੇ ਬਾਜਵਾ ਨੇ ਵਰਕਰਾਂ ਵਿੱਚ ਭਰਿਆ ਜੋਸ਼ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ (ਬਾਦਲ) ਹਮੇਸ਼ਾ ਹੀ ਆਪਣੇ ਜੁਝਾਰੂ ਅਤੇ ਮਿਹਨਤੀ ਵਰਕਰਾਂ ਦਾ ਸਨਮਾਨ ਕਰਦਾ ਆਇਆ ਹੈ ਤੇ ਅੱਗੇ ਵੀ ਕਰਦਾ ਰਹੇਗਾ ਉਪਰੋਕਤ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇਹਾਤੀ ਦੇ ਜਿਲਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਅੱਜ ਸਰਕਲ ਜਹਾਨ ਖੇਲਾਂ ਤੇ ਸਦਰ ਦੇ ਵਿੱਚੋਂ ਨਵੇਂ ਚੁਣੇ ਗਏ ਜਿਲੇ ਦੇ ਅਹੁਦੇਦਾਰਾਂ ਦੇ ਸਨਮਾਨ ਵਿੱਚ ਰੱਖੇ ਹੋਏ ਸਮਾਰੋਹ ਨੂੰ ਸੰਬੋਧਿਤ ਕਰਦੇ ਹੋਏ ਕਹੇ। ਇਸ ਮੌਕੇ ਲੱਖੀ ਨੇ ਕਿਹਾ ਕਿ ਪਾਰਟੀ ਹਮੇਸ਼ਾ ਆਪਣੇ ਜੁਝਾਰੂ ਅਤੇ ਮਿਹਨਤੀ ਵਰਕਰਾਂ ਦਾ ਸਨਮਾਨ ਕਰਦੀ ਆਈ ਹੈ ਅਤੇ ਅੱਗੇ ਵੀ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਵਰਕਰ ਹਨ ਅਤੇ ਉਨ੍ਹਾਂ ਦੀ ਮਿਹਨਤ ਦੇ ਸਦਕਾ ਹੀ ਸਾਲ 2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਇਸ ਮੌਕੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਜੇ ਪਿਛਲੇ ਸਮੇਂ ਦੇ ਵਿਕਾਸ ਕੰਮਾਂ ‘ਤੇ ਨਜ਼ਰ ਮਾਰੀਏ ਤਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੇ ਪੱਧਰ ‘ਤੇ ਵਿਕਾਸ ਦੇ ਕੰਮ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਦੌਰਾਨ ਹੋਏ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦਾ ਕੋਈ ਵੀ ਨੁਮਾਇੰਦਾ ਉਨ੍ਹਾਂ ਵਿਕਾਸ ਕੰਮਾਂ ਨੂੰ ਝੁਠਲਾ ਨਹੀਂ ਸਕਦਾ, ਇਸ ਲਈ ਵਰਕਰਾਂ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਨਾਲ ਵੱਧ ਤੋਂ ਵੱਧ ਸੰਪਰਕ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਕੀਤੇ ਕੰਮਾਂ ਬਾਰੇ ਜਾਣਕਾਰੀ ਦੇਣ। ਵਰਕਰਾਂ ਵਿੱਚ ਜੋਸ਼ ਭਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਵਪਾਰ ਸੈੱਲ ਕੋਰ ਕਮੇਟੀ ਦੇ ਮੈਂਬਰ ਸੰਜੀਵ ਤਲਵਾੜ ਨੇ ਕਿਹਾ ਕਿ ਬੂਥ ‘ਤੇ ਬੈਠਾ ਹਰ ਵਰਕਰ ਆਪਣੇ ਆਪ ਨੂੰ ਸੁਖਬੀਰ ਸਿੰਘ ਬਾਦਲ ਸਮਝ ਕੇ ਕੰਮ ਕਰੇ ਤਾਂ ਜਿੱਤ ਨਿਸ਼ਚਿਤ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਦੇ ਮਾਨ-ਸਨਮਾਨ ਦੀ ਲੜਾਈ ਪਾਰਟੀ ਲੜੇਗੀ ਅਤੇ ਵਰਕਰ ਇਕਜੁੱਟ ਹੋ ਕੇ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਕੰਮ ਕਰਨ। ਇਸ ਮੌਕੇ ਸਰਕਲ ਜਹਾਨ ਖੇਲਾਂ ਦੇ ਪ੍ਰਧਾਨ ਸਰਦਾਰ ਜਗਤਾਰ ਸਿੰਘ ਅਤੇ ਸਰਕਲ ਸਦਰ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਸਮਾਗਮ ਦੌਰਾਨ ਸੰਤੋਖ ਸਿੰਘ, ਪਰਵੀਨ ਸੈਣੀ, ਦਿਲਬਾਗ ਸਿੰਘ, ਵਿਜੇ ਕੁਮਾਰ, ਜਰਨੈਲ ਸਿੰਘ, ਹਰਚਰਨ ਸਿੰਘ, ਪਿਆਰਾ ਸਿੰਘ, ਕੁਲਵੰਤ ਸਿੰਘ, ਕਰਨੈਲ ਸਿੰਘ, ਸੁਖਦੇਵ ਸਿੰਘ, ਅਸ਼ੋਕ ਕਲਿਆਣ ਅਤੇ ਹਰਜੀਤ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰ ਸੀਨੀਅਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।