ਬਦਲਾਅ ਰੈਲੀ ਭਾਜਪਾ ਸਰਕਾਰ ਬਣਾਉਣ ਦੀ ਨੀਂਹ ਸਾਬਤ ਹੋਵੇਗੀ : ਸੂਦ
14 ਮਾਰਚ ਦੀ ਬਦਲਾਵ ਰੈਲੀ ਭਾਜਪਾ ਸਰਕਾਰ ਬਣਾਉਣ ਦੀ ਨੀਂਹ ਸਾਬਤ ਹੋਵੇਗੀ: ਤੀਕਸ਼ਣ ਸੂਦ
Publish Date: Fri, 06 Mar 2026 05:39 PM (IST)
Updated Date: Sat, 07 Mar 2026 04:06 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਤੀਕਸ਼ਣ ਸੂਦ ਨੇ ਕਿਹਾ ਹੈ ਕਿ 14 ਮਾਰਚ ਨੂੰ ਮੋਗਾ ਵਿੱਚ ਹੋਣ ਵਾਲੀ ਭਾਜਪਾ ਦੀ ਵਿਸ਼ਾਲ ਬਦਲਾਵ ਰੈਲੀ ਪੰਜਾਬ ਦੀ ਰਾਜਨੀਤੀ ’ਚ ਨਵਾਂ ਮੋੜ ਲਿਆਵੇਗੀ ਤੇ ਭਵਿੱਖ ’ਚ ਭਾਜਪਾ ਸਰਕਾਰ ਬਣਾਉਣ ਦੀ ਨੀਂਹ ਸਾਬਤ ਹੋਵੇਗੀ। ਭਾਜਪਾ ਦਫ਼ਤਰ ਵਿਖੇ ਰੈਲੀ ਦੀਆਂ ਤਿਆਰੀਆਂ ਸਬੰਧੀ ਰੈਲੀ ਇੰਚਾਰਜ ਤੇ ਭਾਜਪਾ ਦੇ ਸੂਬਾ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਦੀ ਅਗਵਾਈ ਹੇਠ ਵਰਕਰਾਂ ਦੀ ਮੀਟਿੰਗ ਹੋਈ, ਜਿਸ ’ਚ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਤੀਕਸ਼ਣ ਸੂਦ ਅਤੇ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੋਗਾ ਰੈਲੀ ਵਿੱਚ ਲੱਖਾਂ ਲੋਕ ਸ਼ਿਰਕਤ ਕਰਨਗੇ ਅਤੇ ਇਸ ਦੇ ਮੁੱਖ ਬੁਲਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਬਦਲਾਅ ਚਾਹੁੰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਬਦਲਾਅ ਦੇ ਨਾਂ ’ਤੇ ਲੋਕਾਂ ਨਾਲ ਵਾਅਦੇ ਕਰ ਕੇ ਵੀ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ। ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਵਧੀ ਹੈ, ਗੈਰ-ਕਾਨੂੰਨੀ ਖਣਨ ਤੇ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਬਣੀ ਹੋਈ ਹੈ। ਕਿਸਾਨਾਂ ਨੂੰ ਸਾਰੀਆਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ ਤੇ ਔਰਤਾਂ ਨਾਲ ਕੀਤੇ ਆਰਥਿਕ ਸਹਾਇਤਾ ਦੇ ਵਾਅਦੇ ਵੀ ਅਜੇ ਤੱਕ ਲਾਗੂ ਨਹੀਂ ਹੋਏ। ਉਨ੍ਹਾਂ ਕਿਹਾ ਕਿ 14 ਮਾਰਚ ਦੀ ਬਦਲਾਵ ਰੈਲੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰੇਗੀ ਅਤੇ ਪੰਜਾਬ ਵਿੱਚ ਨਵੀਂ ਦਿਸ਼ਾ ਦੇਣ ਲਈ ਭਾਜਪਾ ਨੂੰ ਮਜ਼ਬੂਤ ਕਰੇਗੀ।