ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਦੀ ਮੀਟਿੰਗ 9 ਨੂੰ
ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਦੀ ਮੀਟਿੰਗ 9 ਨੂੰ
Publish Date: Fri, 06 Mar 2026 05:40 PM (IST)
Updated Date: Sat, 07 Mar 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ : ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ 9 ਮਾਰਚ ਨੂੰ ਸਥਾਨਕ ਸ਼੍ਰੀ ਮੌਨਸਰ ਮੰਦਿਰ ਵਿਖੇ ਕਰਵਾਈ ਜਾਵੇਗੀ। ਤਹਿਸੀਲ ਪ੍ਰਧਾਨ ਕੁੰਵਰ ਰਾਕੇਸ਼ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਪ੍ਰਤੀ ਸਰਕਾਰ ਦੇ ਰਵੱਈਏ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ ਕੀਤੇ ਜਾ ਰਹੇ ਸੰਘਰਸ਼ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਤਹਿਸੀਲ ਪ੍ਰਧਾਨ ਦੀ ਚੋਣ ਪ੍ਰਕਿਰਿਆ ਵੀ ਪੂਰੀ ਕੀਤੀ ਜਾਵੇਗੀ ਜਿਸ ਲਈ ਬਲਦੇਵ ਸਿੰਘ ਕਾਲਾ ਮੰਜ ਨੂੰ ਪ੍ਰਜਾਇਡਿੰਗ ਅਫ਼ਸਰ ਨਿਯੁਕਤ ਕਰ ਦਿੱਤਾ ਗਿਆ ਹੈ ਤੇ ਸਾਰੀਆਂ ਤਿਆਰੀਆਂ ਮੁਕੰਮਲ ਹਨ। ਇਸ ਦੇ ਨਾਲ-ਨਾਲ ਕੁੱਝ ਮਹੱਤਵਪੂਰਣ ਮਾਮਲਿਆਂ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ ਅਤੇ ਹਾਜ਼ਰ ਪੈਨਸ਼ਨਰਾਂ ਨੂੰ ਪੈਨਸ਼ਨਰ ਸੇਵਾ ਪੋਰਟਲ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਮੀਟਿੰਗ ’ਚ ਵੱਡੀ ਗਿਣਤੀ ’ਚ ਸ਼ਿਰਕਤ ਕਰ ਕੇ ਸਰਗਰਮ ਹਿੱਸਾ ਪਾਉਣ ਦੀ ਅਪੀਲ ਕੀਤੀ।