ਜਥੇਦਾਰ ਮੰਝਪੁਰ ਨੇ ਕੀਤਾ ਸਰਕਲ ਪ੍ਰਧਾਨਾਂ ਤੇ ਜ਼ਿਲ੍ਹਾ ਅਹੁਦੇਦਾਰਾਂ ਦਾ ਸਨਮਾਨ
ਜਥੇਦਾਰ ਮੰਝਪੁਰ ਨੇ ਕੀਤਾ ਸਰਕਲ ਪ੍ਰਧਾਨਾਂ ਤੇ ਜ਼ਿਲ੍ਹਾ ਅਹੁੱਦੇਦਾਰਾਂ ਦਾ ਸਨਮਾਨ
Publish Date: Fri, 06 Mar 2026 05:49 PM (IST)
Updated Date: Sat, 07 Mar 2026 04:07 AM (IST)

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਇਕਜੁੱਟ ਹੋਣ ਦਾ ਦਿੱਤਾ ਸੱਦਾ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਜਥੇਦਾਰ ਈਸ਼ਰ ਸਿੰਘ ਮੰਝਪੁਰ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਿਯੁਕਤ ਕੀਤੇ ਗਏ ਹਲਕਾ ਮੁਕੇਰੀਆਂ ਦੇ ਸਰਕਲ ਪ੍ਰਧਾਨਾਂ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਹੁੱਦੇਦਾਰਾਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਬੈਠਕ ਕਰਵਾਈ ਗਈ। ਬੈਠਕ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਈਸ਼ਰ ਸਿੰਘ ਮੰਝਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇੱਕ ਮਜ਼ਬੂਤ ਖੇਤਰੀ ਪਾਰਟੀ ਹੈ, ਜੋ ਸੂਬੇ ਦੇ ਮਸਲਿਆਂ ਨੂੰ ਸਮਝਣ ਅਤੇ ਉਨ੍ਹਾਂ ਦਾ ਹੱਲ ਕਰਨ ਦੀ ਸਮਰੱਥਾ ਰੱਖਦੀ ਹੈ। ਦਿੱਲੀ ਤੋਂ ਚੱਲਣ ਵਾਲੀਆਂ ਰਾਸ਼ਟਰੀ ਪਾਰਟੀਆਂ ਪੰਜਾਬ ਦੇ ਅਸਲੀ ਮਸਲਿਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਸੰਵੇਦਨਸ਼ੀਲ ਨਹੀਂ ਹਨ, ਜਿਸ ਕਾਰਨ ਸੂਬਾ ਦਿਨੋਂ-ਦਿਨ ਪਿੱਛੇ ਵੱਲ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ ਪੰਜਾਬ ਵਿੱਚ ਵੱਖ-ਵੱਖ ਖੇਤਰਾਂ ਵਿੱਚ ਹੋਏ ਸਰਬਪੱਖੀ ਵਿਕਾਸ ਕਾਰਜਾਂ ਕਰਕੇ ਹੀ ਪਾਰਟੀ ਦੀ ਲੋਕਾਂ ਵਿੱਚ ਡੂੰਘੀ ਪਕੜ ਬਣੀ ਹੋਈ ਹੈ। ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਵੱਡੇ ਬਹੁਮਤ ਨਾਲ ਸਰਕਾਰ ਬਣਾਏਗਾ। ਬੈਠਕ ਦੌਰਾਨ ਜਥੇਦਾਰ ਈਸ਼ਰ ਸਿੰਘ ਮੰਝਪੁਰ ਨੇ ਪਾਰਟੀ ਵੱਲੋਂ ਨਿਯੁਕਤ ਸਰਕਲ ਪ੍ਰਧਾਨ ਅਮਰਜੀਤ ਸਿੰਘ ਨੌਸ਼ਹਿਰਾ, ਸਰਕਲ ਪ੍ਰਧਾਨ ਮਾਸਟਰ ਅਤਰ ਸਿੰਘ, ਸਰਕਲ ਪ੍ਰਧਾਨ ਸਰਬਜੀਤ ਸਿੰਘ ਰੰਗਾ, ਸਰਕਲ ਪ੍ਰਧਾਨ ਸਰਵਨ ਸਿੰਘ, ਜ਼ਿਲ੍ਹਾ ਅਹੁੱਦੇਦਾਰ ਵੀਰ ਸਿੰਘ, ਨਵਦੀਪ ਸਿੰਘ ਹੈਪੀ, ਰਘੂਨੰਦਨ ਸਿੰਘ ਠਾਕੁਰ, ਬਾਬਾ ਰੌਸ਼ਨ ਖਾਨ, ਹਰਬੰਤ ਸਿੰਘ, ਵਪਾਰ ਤੇ ਉਦਯੋਗ ਵਿੰਗ ਦੇ ਸੂਬਾ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਮੰਝਪੁਰ, ਰਾਜ ਸਿੰਘ, ਮਨਜਿੰਦਰ ਸਿੰਘ, ਸਰਪੰਚ ਸੰਦੀਪ ਸਿੰਘ ਸਮੇਤ ਹੋਰ ਅਹੁੱਦੇਦਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਸਰਗਰਮ ਤੌਰ ’ਤੇ ਕੰਮ ਕਰਨ ਦੀ ਅਪੀਲ ਕੀਤੀ।