ਮਨਿਸਟਰੀਅਲ ਕਰਮਚਾਰੀਆਂ ਦੀ ਗੇਟ ਰੈਲੀ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਾਹਰ ਮਨਿਸਟਰੀਅਲ ਕਰਮਚਾਰੀਆਂ ਦੀ ਗੇਟ ਰੈਲੀ, ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
Publish Date: Fri, 06 Mar 2026 07:22 PM (IST)
Updated Date: Sat, 07 Mar 2026 04:12 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਅਤੇ ਸੂਬਾ ਕਮੇਟੀ ਦੀ ਕਾਲ ’ਤੇ ਬੀਤੇ ਦਿਨ ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਦੁਪਹਿਰ ਇੱਕ ਵਜੇ ਤੋਂ ਦੋ ਵਜੇ ਤੱਕ ਗੇਟ ਰੈਲੀ ਕੀਤੀ ਗਈ। ਰੈਲੀ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਅਨੀਰੁਧ ਮੋਦਗਿੱਲ ਨੇ ਕੀਤੀ। ਇਸ ਮੌਕੇ ਮਨਿਸਟਰੀਅਲ ਆਗੂਆਂ ਦੇ ਨਾਲ ਪੈਨਸ਼ਨਰ ਆਗੂ ਵੀ ਵੱਡੀ ਗਿਣਤੀ ’ਚ ਸ਼ਾਮਲ ਹੋਏ। ਰੈਲੀ ਦੌਰਾਨ ਸਰਕਾਰ ਵੱਲੋਂ ਮੁਲਾਜ਼ਮਾਂ ਪ੍ਰਤੀ ਕੀਤੇ ਜਾ ਰਹੇ ਕਥਿਤ ਮਾਰੂ ਫ਼ੈਸਲਿਆਂ ਦੀ ਨਿਖੇਧੀ ਕੀਤੀ ਗਈ। ਰੈਲੀ ਵਿੱਚ 16 ਫੀਸਦੀ ਡੀਏ ਤੁਰੰਤ ਲਾਗੂ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਮਿਤੀ 15-01-2015 ਅਤੇ 17-07-2020 ਦੇ ਪੱਤਰ ਰੱਦ ਕਰਨ ਅਤੇ ਟਾਈਪ ਟੈਸਟ ਨੂੰ ਕੰਪਿਊਟਰ ਟ੍ਰੇਨਿੰਗ ਵਿੱਚ ਤਬਦੀਲ ਕਰਨ ਸਮੇਤ ਹੋਰ ਮੰਗਾਂ ਉਠਾਈਆਂ ਗਈਆਂ। ਰੈਲੀ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਜ਼ਿਲ੍ਹਾ ਪ੍ਰਧਾਨ ਅਨੀਰੁਧ ਮੋਦਗਿੱਲ, ਜ਼ਸਵੀਰ ਸਿੰਘ ਧਾਮੀ ਜ਼ਿਲ੍ਹਾ ਜਨਰਲ ਸਕੱਤਰ, ਦੀਪਕ ਤ੍ਰੇਹਣ ਡੀਸੀ ਦਫ਼ਤਰ, ਵਰਿਆਮ ਸਿੰਘ ਮਿਨਹਾਸ ਜ਼ਿਲ੍ਹਾ ਪ੍ਰਧਾਨ ਪੈਨਸ਼ਨਰਜ਼ ਮਨਿਸਟਰੀਅਲ ਸਟਾਫ ਐਸੋਸੀਏਸ਼ਨ, ਪਰਮਜੀਤ ਸਿੰਘ ਲੋਕ ਨਿਰਮਾਣ ਵਿਭਾਗ, ਨਿਤਿਨ ਮਹਿਰਾ, ਇੰਦਰਜੀਤ ਵਿਰਦੀ, ਰਵਿੰਦਰ ਸਿੰਘ ਟਾਂਡਾ, ਬਿਕਰਮਜੀਤ ਸਿੰਘ ਆਲੂਵਾਲੀਆ ਅਤੇ ਮੋਤੀ ਲਾਲ ਸੁਪਰਡੈਂਟ ਸ਼ਾਮਿਲ ਸਨ। ਬੁਲਾਰਿਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮੋਦਗਿੱਲ ਨੇ ਐਲਾਨ ਕੀਤਾ ਕਿ 8 ਮਾਰਚ 2026 ਨੂੰ ਸਾਰੇ ਮਨਿਸਟਰੀਅਲ ਅਤੇ ਭਰਾਤਰੀ ਜੱਥੇਬੰਦੀਆਂ ਦੇ ਕਰਮਚਾਰੀ ਵਾਈ ਪੀ ਐਸ ਚੌਂਕ ਮੋਹਾਲੀ ਤੋਂ ਪੰਜਾਬ ਵਿਧਾਨ ਸਭਾ ਵੱਲ ਆਪਣੀਆਂ ਮੰਗਾਂ ਮਨਵਾਉਣ ਲਈ ਮਾਰਚ ਕਰਨਗੇ।