ਐੱਨਪੀਐੱਸ ਕਰਮਚਾਰੀ 8 ਮਾਰਚ ਨੂੰ ਕਰਨਗੇ ਚੰਡੀਗੜ ਕੂਚ
ਐਨ ਪੀ ਐਸ ਕਰਮਚਾਰੀ 8 ਮਾਰਚ ਨੂੰ ਕਰਨਗੇ ਚੰਡੀਗੜ ਕੂਚ: ਆਗੂ ਪ੍ਰਿੰਸ ਪਲਿਆਲ, ਜਸਵੀਰ ਬੋਦਲ
Publish Date: Sat, 07 Mar 2026 05:42 PM (IST)
Updated Date: Sun, 08 Mar 2026 04:09 AM (IST)

ਮੁਲਾਜ਼ਮ ਜਥੇਬੰਦੀਆਂ ਦਾ ਵੱਡਾ ਇਕੱਠ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ ਕਰਮਚਾਰੀਆ ਨੇ 8 ਦੀ ਰੈਲੀ ਬਾਬਤ ਬਲਾਕ ਪੱਧਰੀ ਤਿਆਰੀ ਵਿੱਢੀ ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀਪੀਐੱਫ ਕਰਮਚਾਰੀ ਯੂਨੀਅਨ ਪੰਜਾਬ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਲਗਾਤਾਰ ਪਿਛਲੇ ਚਾਰ ਸਾਲਾਂ ਤੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਤੇ ਹੋਰ ਮੁਲਾਜ਼ਮ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਤੋਂ ਖ਼ਫ਼ਾ ਕਰਮਚਾਰੀ ਵਰਗ ਹੁਣ ਚੋਣ ਵਰ੍ਹਾ ਹੋਣ ਕਾਰਨ ਸਰਕਾਰ ਨਾਲ ਆਰ-ਪਾਰ ਦੇ ਸੰਘਰਸ਼ ਦੇ ਰੌਅ ’ਚ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਗੜਦੀਵਾਲਾ ਪ੍ਰਧਾਨ ਜਸਬੀਰ ਬੋਦਲ, ਜ਼ਿਲ੍ਹਾ ਸੀਨੀਅਰ ਆਗੂ ਜਗਵਿੰਦਰ ਸਿੰਘ, ਗੁਰਮੁੱਖ ਸਿੰਘ ਬਲਾਲਾ, ਪ੍ਰਧਾਨ ਰਜਤ ਮਹਾਜਨ, ਅਤੇ ਪ੍ਰਧਾਨ ਦਵਿੰਦਰ ਹੁਸ਼ਿਆਰਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 4 ਸਾਲਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਚੋਣ ਵਾਅਦਿਆਂ ਵਿੱਚੋਂ ਇੱਕ ਵਾਅਦਾ ਵੀ ਪੂਰਾ ਨਹੀਂ ਕੀਤਾ। ਇਸ ਕਾਰਨ ਐੱਨਪੀਐੱਸ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਹੁਣ ਜਦੋਂ ਸਰਕਾਰ ਆਪਣੀ ਪਾਰੀ ਦਾ ਅੰਤਿਮ ਬਜਟ ਪੇਸ਼ ਕਰਨ ਜਾ ਰਹੀ ਹੈ ਤਾਂ ਕਰਮਚਾਰੀ ਵੀ ਸਰਕਾਰ ਨੂੰ ਚੇਤਾ ਕਰਵਾਉਣਗੇ ਕਿ ਅੱਜ ਤੋਂ ਚਾਰ ਸਾਲ ਪਹਿਲਾਂ ਆਪ ਸਰਕਾਰ ਨੇ ਹਿਮਾਚਲ ਅਤੇ ਗੁਜਰਾਤ ਦੇ ਵੋਟਰਾਂ ਨੂੰ ਭਰਮਾਉਣ ਲਈ ਇੱਕ ਪੁਰਾਣੀ ਪੈਨਸ਼ਨ ਬਹਾਲੀ ਦਾ ਝੂਠਾ ਨੋਟੀਫਿਕੇਸ਼ਨ ਜਾਰੀ ਕੀਤਾ ਜਿਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਲਾਗੂ ਨਹੀਂ ਕਰ ਸਕੀ। ਇਸ ਲਈ 8 ਮਾਰਚ ਦੀ ਰੈਲੀ ਨੂੰ ਸਫ਼ਲ ਬਣਾਉਣ ਲਈ ਬਲਾਕ ਪੱਧਰੀ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਇਹ ਮਹਾਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ, ਕਿਉਂਕਿ ਕਰਮਚਾਰੀਆਂ ਦਾ ਕਹਿਣਾ ਹੈ ਕਿ ਅਸੀਂ ਲਾਮਿਸਾਲ ਇਕੱਠ ਕਰ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਕਰ ਦੇਵਾਂਗੇ, ਜਿਸ ਦਾ ਖ਼ਮਿਆਜ਼ਾ ਪੰਜਾਬ ਸਰਕਾਰ ਨੂੰ ਚੋਣਾਂ ਵਿੱਚ ਭੁਗਤਣਾ ਪਵੇਗਾ। ਇਸ ਮੌਕੇ ਤੇ ਆਗੂ ਰਮਨਦੀਪ ਸ਼ਰਮਾ, ਜਗਵਿੰਦਰ ਸਿੰਘ, ਗੁਰਮੁੱਖ ਸਿੰਘ ਬਲਾਲਾ, ਸ੍ਰੀਮਤੀ ਸੁਖਵਿੰਦਰ ਕੌਰ, ਸਮਿਤਾ ਕੁਮਾਰੀ, ਰਜਨੀ ਬਾਲਾ, ਹਰਦੀਪ ਕੌਰ, ਬਲਜੀਤ ਕੌਰ, ਮੀਨਾ ਰਾਣੀ, ਅਜੇ ਕੁਮਾਰ, ਇੰਦਰਜੀਤ ਸਿੰਘ, ਰਣਜੀਤ ਕੌਰ, ਬਲਜੀਤ ਕੌਰ, ਮੋਨਿਕਾ ਆਸਠਾ, ਅੰਜਲੀ, ਕਮਲਜੀਤ ਕੌਰ, ਇਕਵਿੰਦਰ ਕੌਰ, ਗੁਰਪ੍ਰੀਤ ਕੌਰ, ਰਣਧੀਰ ਸਿੰਘ, ਅਤਿੰਦਰਪਾਲ ਸਿੰਘ, ਕਮਲਦੀਪ ਸਿੰਘ, ਪਰਮਿੰਦਰ ਕੌਰ, ਕੁਲਵਿੰਦਰ ਕੌਰ, ਰਣਜੀਤ ਕੌਰ, ਅਮਨਦੀਪ ਕੌਰ, ਗੁਰਪ੍ਰੀਤ ਸਿੰਘ, ਸੰਜੀਵ ਕੁਮਾਰ, ਅਮਨਦੀਪ ਕੌਰ, ਰਾਜ ਰਾਣੀ, ਅਰਵਿੰਦ ਪਠਾਣੀਆਂ, ਕਰਨਵੀਰ ਸ਼ਰਮਾ, ਜਗਮੋਹਨ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਲੈਕਚਰਾਰ ਲਖਵੀਰ ਸਿੰਘ, ਗੁਰਪ੍ਰੀਤ ਸਿੰਘ ਗੜਦੀਵਾਲਾ, ਸੁਖਦੇਵ ਨਸਰਾਲਾ, ਸੰਜੀਵ ਸਿੰਘ ਆਦਮਵਾਲ, ਸੰਦੀਪ ਬਾਗਪੁਰ ਆਦਿ ਹਾਜ਼ਰ ਸਨ।