ਪੀਜੀਆਈ ਦੀ ਤਰਜ਼ ’ਤੇ 500 ਬੈੱਡ ਦਾ ਹਸਪਤਾਲ ਬਣਾਵੇ ਸਰਕਾਰ : ਚੰਗਿਆੜਾ
ਪੀਜੀਆਈ ਦੀ ਤਰਜ਼ 'ਤੇ 500 ਬੈਡ ਦਾ ਹਸਪਤਾਲ ਬਣਾਵੇ ਸਰਕਾਰ: ਚੰਗਿਆੜਾ
Publish Date: Sat, 07 Mar 2026 07:18 PM (IST)
Updated Date: Sun, 08 Mar 2026 04:15 AM (IST)

ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜ੍ਹਸ਼ੰਕਰ: ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਗਿਆਨੀ ਬਲਵੀਰ ਸਿੰਘ ਚੰਗਿਆੜਾ ਨੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੁੱਡਾ ਵੱਲੋਂ ਅਕਵਾਇਰ ਕੀਤੀ ਗਈ ਜ਼ਮੀਨ ਤੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ਤੇ ਪੀਜੀਆਈ ਦੀ ਤਰਜ ਤੇ 500 ਬੈਡ ਦਾ ਹਸਪਤਾਲ ਬਣਾਏ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮਨੁੱਖਤਾ ਦੇ ਭਲੇ ਲਈ ਗੁਰੂ ਨੇ ਸ਼ਹਾਦਤ ਦਿੱਤੀ ਸੀ ਇਸ ਲਈ ਪੰਜਾਬ ਸਰਕਾਰ ਨੂੰ ਵੀ ਮਨੁੱਖਤਾ ਦੇ ਭਲੇ ਲਈ ਹਸਪਤਾਲ ਬਣਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਇਸ ਸਬੰਧੀ ਆਪਣੀ ਭੂਮਿਕਾ ਨਿਭਾਉਣ, ਜੇਕਰ ਸਰਕਾਰ ਅਜਿਹਾ ਨਹੀਂ ਕਰ ਸਕਦੀ ਤਾਂ ਇਹ ਸੇਵਾਵਾਂ ਵੀ ਬਾਬਾ ਸਤਨਾਮ ਸਿੰਘ ਜੀ ਨੂੰ ਦੇ ਦੇਣੀਆਂ ਚਾਹੀਦੀਆਂ ਹਨ, ਕਿਉਂਕਿ ਸੰਤਾਂ ਨਾਲ ਦੇਸ਼ ਵਿਦੇਸ਼ ਦੇ ਲੋਕਾਂ ਦਾ ਕਾਫਲਾ ਚੱਲ ਪਵੇਗਾ ਅਤੇ ਇਹ ਪ੍ਰੋਜੈਕਟ ਪੂਰਾ ਹੋ ਜਾਵੇਗਾ। ਉਨਾਂ ਕਿਹਾ ਕਿ ਬਾਬਾ ਜੀ ਨੇ ਸਿੰਘਪੁਰ ਤੋਂ ਕਾਨਪੁਰ ਖੂਹੀ ਤੱਕ ਚਾਰ ਮਾਰਗੀ ਸੜਕ ਅਤੇ ਗੜਸ਼ੰਕਰ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਕਾਰਨ ਹੋਲੇ ਮਹੱਲੇ ਮੌਕੇ ਕੁਝ ਹੀ ਘੰਟਿਆਂ ਵਿੱਚ ਮਿਨੀ ਬਾਈਪਾਸ ਬਣਾ ਕੇ ਦਿਖਾ ਦਿੱਤਾ ਹੈ ਕਿ ਕੋਈ ਵੀ ਕੰਮ ਕਰਨਾ ਹੋਵੇ ਤਾਂ ਕਿਵੇਂ ਕੀਤਾ ਜਾ ਸਕਦਾ ਹੈ। ਇਸ ਮੌਕੇ ਬਾਰ ਐਸੋਸੀਏਸ਼ਨ ਗੜਸ਼ੰਕਰ ਦੇ ਪ੍ਰਧਾਨ ਰਾਜਕੁਮਾਰ ਭੱਟੀ,ਜਸਵੀਰ ਸਿੰਘ ਰਾਏ, ਸੰਜੀਵ ਕੁਮਾਰ, ਰਣਧੀਰ ਬੇਦੀ, ਹਰਪ੍ਰੀਤ ਸਿੰਘ ਵਾਲੀਆ ਆਦਿ ਹਾਜ਼ਰ ਸਨ।