ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼, ਕੇਸ ਦਰਜ
ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਪਈ ਭਾਰੀ; ਮਾਹਿਲਪੁਰ ਪੁਲਿਸ ਵੱਲੋਂ ਨੌਜਵਾਨ ਵਿਰੁੱਧ ਕੇਸ ਦਰਜ
Publish Date: Sat, 07 Mar 2026 07:22 PM (IST)
Updated Date: Sun, 08 Mar 2026 04:15 AM (IST)
ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਮਾਹਿਲਪੁਰ ਪੁਲਿਸ ਨੇ ਸੋਸ਼ਲ ਮੀਡੀਆ ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ ਹੇਠ ਇੱਕ ਨੌਜਵਾਨ ਵਿਰੁੱਧ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਏ.ਐਸ.ਆਈ. ਸਤਨਾਮ ਸਿੰਘ ਨੂੰ ਇੱਕ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਲਵਪ੍ਰੀਤ ਸਿੰਘ ਉਰਫ ਲੱਬੂ ਉਰਫ ਮਨਜਿੰਦਰ ਸਿੰਘ, ਵਾਸੀ ਪਿੰਡ ਪੋਸੀ ਨੇ ਆਪਣੀ ਇੰਸਟਾਗ੍ਰਾਮ ਆਈ.ਡੀ. ਤੇ ਵੱਖ-ਵੱਖ ਹਥਿਆਰਾਂ ਨਾਲ ਆਪਣੀਆਂ ਫੋਟੋਆਂ ਕਥਿਤ ਤੌਰ ਤੇ ਅਪਲੋਡ ਕੀਤੀਆਂ ਹੋਈਆਂ ਹਨ। ਪੁਲਿਸ ਨੇ ਦੱਸਿਆ ਕਿ ਮੁਖ਼ਬਰ ਦੀ ਇਤਲਾਹ ਭਰੋਸੇਯੋਗ ਹੋਣ ਕਰਕੇ ਇਹ ਪਾਇਆ ਗਿਆ ਕਿ ਉਕਤ ਨੌਜਵਾਨ ਵੱਲੋਂ ਸੋਸ਼ਲ ਮੀਡੀਆ ਤੇ ਹਥਿਆਰਾਂ ਦੀ ਨੁਮਾਇਸ਼ ਕਰਨਾ ਅਸਲਾ ਐਕਟ ਦੇ ਨਿਯਮਾਂ ਦੀ ਸਿੱਧੀ ਉਲੰਘਣਾ ਹੈ। ਪੁਲਿਸ ਨੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਮੁਲਜ਼ਮ ਵਿਰੁੱਧ ਅਸਲਾ ਐਕਟ ਦੀ ਸਬੰਧਤ ਧਾਰਾ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।