‘ਆਪ’ ਸਰਕਾਰ ਨੇ ਹਰ ਵਾਅਦਾ ਪੁਗਾਇਆ : ਟਿੰਮਾ/ਰਾਣਾ
ਚਾਰ ਸਾਲਾ ਕਾਰਜਕਾਲ ਦੌਰਾਨ ‘ਆਪ’ ਸਰਕਾਰ ਨੇ ਹਰ ਵਾਅਦਾ ਪੁਗਾਇਆ – ਟਿੰਮਾ / ਰਾਣਾ
Publish Date: Sun, 08 Mar 2026 05:46 PM (IST)
Updated Date: Mon, 09 Mar 2026 04:06 AM (IST)

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵੱਲੋਂ ਆਪਣੇ ਪੰਜ ਸਾਲਾ ਕਾਰਜਕਾਲ ਦੇ ਆਖਰੀ ਬਜਟ ਦੌਰਾਨ 2022 ਦੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਸੂਬੇ ਦੀਆਂ ਯੋਗ ਔਰਤਾਂ ਨੂੰ ਪ੍ਰਤੀ ਮਹੀਨਾ ਆਰਥਿਕ ਮਦਦ ਦੇਣ ਦਾ ਫ਼ੈਸਲਾ ਕਾਬਿਲ-ਏ-ਤਾਰੀਫ਼ ਹੈ ਤੇ ਇਸ ਨਾਲ ਸੂਬੇ ਦੀ ਵੱਡੀ ਗਿਣਤੀ ਔਰਤਾਂ ਨੂੰ ਸਿੱਧਾ ਵਿੱਤੀ ਲਾਭ ਮਿਲੇਗਾ। ਇਹ ਪ੍ਰਗਟਾਵਾ ਕਰਦਿਆਂ ਹਲਕਾ ਕੋਆਰਡੀਨੇਟਰ ਵਿਰਾਸਤ ਸੇਵਾ ਸੰਗਠਨ ਸੰਦੀਪ ਕੁਮਾਰ ਟਿੰਮਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੰਗਲ ਬਿਹਾਲਾਂ ਜੋਨ ਇੰਜੀਨੀਅਰ ਤਜਿੰਦਰ ਰਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਹਰ ਚੋਣ ਵਾਅਦੇ ਨੂੰ ਪੂਰਾ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਕਈ ਅਹਿਮ ਅਤੇ ਇਤਿਹਾਸਕ ਫ਼ੈਸਲੇ ਲਏ ਹਨ। ਸਰਕਾਰ ਨੇ ਲੋਕ-ਹਿੱਤ ਨੂੰ ਪਹਿਲ ਦਿੰਦਿਆਂ ਨਾ ਸਿਰਫ਼ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਹੈ, ਸਗੋਂ ਕਈ ਨਵੀਆਂ ਲੋਕ-ਭਲਾਈ ਸਕੀਮਾਂ ਵੀ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਨਾਲ ਆਮ ਲੋਕਾਂ ਨੂੰ ਵੱਡਾ ਫ਼ਾਇਦਾ ਹੋ ਰਿਹਾ ਹੈ। ਟਿੰਮਾ ਅਤੇ ਰਾਣਾ ਨੇ ਕਿਹਾ ਕਿ ਬਜਟ ਪੇਸ਼ ਹੋਣ ਤੋਂ ਠੀਕ ਪਹਿਲਾਂ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ ਕਮੀ ਕਰਨਾ ਅਤੇ ਉਦਯੋਗਿਕ ਨੀਤੀ ਵਿੱਚ ਸੁਧਾਰ ਕਰਨਾ ਵੀ ਲੋਕਾਂ ਅਤੇ ਉਦਯੋਗਾਂ ਲਈ ਇੱਕ ਵੱਡੀ ਸੁਗਾਤ ਹੈ। ਇਨ੍ਹਾਂ ਕਦਮਾਂ ਨਾਲ ਜਿੱਥੇ ਆਮ ਘਰਾਂ ਦਾ ਖ਼ਰਚ ਘਟੇਗਾ, ਉੱਥੇ ਹੀ ਉਦਯੋਗਾਂ ਨੂੰ ਵੀ ਉਤਸ਼ਾਹ ਮਿਲੇਗਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।