ਆਸ਼ਾ ਕਿਰਨ ਸਪੈਸ਼ਲ ਸਕੂਲ ਨੂੰ 50,000 ਦੀ ਵਿੱਤੀ ਸਹਾਇਤਾ ਭੇਟ
ਤਲਵਾੜ ਪਰਿਵਾਰ ਨੇ ਆਸ਼ਾ ਕਿਰਨ ਸਪੈਸ਼ਲ ਸਕੂਲ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਭੇਟ ਕੀਤੀ
Publish Date: Sun, 08 Mar 2026 05:49 PM (IST)
Updated Date: Mon, 09 Mar 2026 04:06 AM (IST)

ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜੇਐੱਸਐੱਸ ਆਸ਼ਾ ਕਿਰਨ ਸਪੈਸ਼ਲ ਸਕੂਲ, ਜਹਾਨਖੇਲਾ ਦਾ ਦੌਰਾ ਬਿਰਕਮ ਤਲਵਾੜ, ਰੇਜੀਨਾ ਤਲਵਾੜ ਅਤੇ ਸੁਧਾ ਤਲਵਾੜ ਵੱਲੋਂ ਕੀਤਾ ਗਿਆ। ਇਸ ਮੌਕੇ ਮੁਕੇਸ਼ ਗੋਇਲ (ਐੱਮਡੀ. ਸਾਵਿਤਰੀ ਪਲਾਈਵੁੱਡ), ਅਲਕਾ ਗੋਇਲ, ਕੈਲਾਸ਼ ਦੇਵੀ ਗੋਇਲ, ਹਰਵਿੰਦਰ ਕੌਰ ਚੋਪੜਾ ਅਤੇ ਰਾਜਿੰਦਰ ਕੌਰ ਚੋਪੜਾ ਵੀ ਉਨ੍ਹਾਂ ਨਾਲ ਮੌਜੂਦ ਸਨ। ਸਕੂਲ ਪਹੁੰਚਣ ’ਤੇ ਮਹਿਮਾਨਾਂ ਦਾ ਸਵਾਗਤ ਆਸ਼ਾਦੀਪ ਵੈਲਫੇਅਰ ਸੋਸਾਇਟੀ ਦੇ ਸਕੱਤਰ ਗੁਰਮੀਤ ਸਿੰਘ ਅਤੇ ਸਰਪ੍ਰਸਤ ਪਰਮਜੀਤ ਸਿੰਘ ਸਚਦੇਵਾ ਵੱਲੋਂ ਕੀਤਾ ਗਿਆ। ਇਸ ਦੌਰਾਨ ਮਹਿਮਾਨਾਂ ਨੂੰ ਸਕੂਲ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਪਰਮਜੀਤ ਸਿੰਘ ਸਚਦੇਵਾ ਨੇ ਦੱਸਿਆ ਕਿ ਸਕੂਲ ਵਿੱਚ 110 ਮਾਨਸਿਕ ਤੌਰ ‘ਤੇ ਅਪਾਹਜ ਵਿਦਿਆਰਥੀ ਪੜ੍ਹ ਰਹੇ ਹਨ, ਜਿਨ੍ਹਾਂ ਵਿੱਚੋਂ 25 ਵਿਦਿਆਰਥੀ ਸਕੂਲ ਦੇ ਹੋਸਟਲ ’ਚ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਵੱਲੋਂ ਵਿਸ਼ੇਸ਼ ਬੱਚਿਆਂ ਨੂੰ ਵਿਸ਼ੇਸ਼ ਸਿੱਖਿਆ, ਥੈਰੇਪੀ, ਰਿਸੋਰਸ ਰੂਮ ਐਕਟਿਵਿਟੀ ਅਤੇ ਪੁਨਰਵਾਸ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਮੌਕੇ ਬਿਰਕਮ ਤਲਵਾੜ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਕੂਲ ਨੂੰ 50,000 ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਮੁਕੇਸ਼ ਗੋਇਲ ਵੱਲੋਂ ਵਿਸ਼ੇਸ਼ ਬੱਚਿਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਰਾਮ ਆਸਰਾ, ਪ੍ਰਿੰਸੀਪਲ ਸ਼ੈਲੀ ਸ਼ਰਮਾ ਸਮੇਤ ਸਕੂਲ ਦਾ ਸਟਾਫ ਵੀ ਮੌਜੂਦ ਸੀ।