300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ
Publish Date: Tue, 10 Mar 2026 04:31 PM (IST)
Updated Date: Wed, 11 Mar 2026 04:01 AM (IST)
ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਦੀਪ ਸਿੰਘ ਸੇਵਾ ਦਲ ਤੇ ਵੈੱਲਫੇਅਰ ਸੋਸਾਇਟੀ ਗੜ੍ਹਦੀਵਾਲਾ ਵੱਲੋਂ 120ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ’ਚ ਸੁਸਾਇਟੀ ਵੱਲੋਂ ਲੱਗਭਗ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ, ਜਿਨ੍ਹਾਂ ’ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜ਼ੁਰਗ ਆਦਿ ਸ਼ਾਮਲ ਸਨ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਵੱਲੋਂ ਸਮੂਹ ਐੱਨਆਰਆਈ ਵੀਰਾਂ ਦਾ ਧੰਨਵਾਦ ਕੀਤਾ ਗਿਆ, ਜੋ ਹਰ ਮਹੀਨੇ ਆਪਣੀ ਨੇਕ ਕਮਾਈ ’ਚੋਂ ਦਸਵੰਧ ਕੱਢ ਕੇ ਇਸ ਰਾਸ਼ਨ ਵੰਡ ਸਮਾਰੋਹ ’ਚ ਸਹਿਯੋਗ ਪਾਉਂਦੇ ਹਨ। ਇਨਾਂ ’ਚ ਵੀਰ ਹਰਜੀਤ ਸਿੰਘ ਕੈਨੇਡਾ, ਗੁਰਿੰਦਰ ਬੈਂਸ ਮੈਲਬੋਰਨ ਤੇ ਮੈਲਬੋਰਨ ਦੀ ਸਮੂਹ ਸੰਗਤ ਦਾ ਵਿਸ਼ੇਸ਼ ਸਹਿਯੋਗ ਰਹਿੰਦਾ ਹੈ। ਇਸ ਮੌਕੇ ਉਨ੍ਹਾਂ ਹੋਰ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤਾ, ਜੋ ਸੁਸਾਇਟੀ ਵਲੋਂ ਹੋਰ ਕੀਤੇ ਜਾ ਰਹੇ ਕਾਰਜਾਂ ’ਚ ਸਹਿਯੋਗ ਪਾਉਂਦੇ ਹਨ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਬਿੱਟੂ ਬਾਹਗਾ, ਲਖਵਿੰਦਰ ਸਿੰਘ, ਕਮਲਜੀਤ ਸਿੰਘ, ਵਿਪਨ ਪਹਿਲਵਾਨ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜ਼ਰ ਸਨ।