ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
Publish Date: Tue, 10 Mar 2026 05:07 PM (IST)
Updated Date: Wed, 11 Mar 2026 04:04 AM (IST)
ਕਮਲ, ਪੰਜਾਬੀ ਜਾਗਰਣ, ਹਰਿਆਣਾ: ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਕਮਲਜੀਤ ਪਾਲ ਨੇ ਇੱਥੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਕੀਮਾਂ, ਭਲਾਈ ਕਾਰਜਾਂ, ਪ੍ਰੋਗਰਾਮਾਂ ਅਤੇ ਪ੍ਰੋਜੈਕਟਾਂ ਬਾਰੇ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਜਾਣੂ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਮਲ ਪਾਲ ਮੁੱਖ ਮੰਤਰੀ ਦਫ਼ਤਰ ਵਿਖੇ ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਅਤੇ ਅੰਮ੍ਰਿਤਸਰ, ਬਠਿੰਡਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਸੇਵਾਵਾਂ ਨਿਭਾਅ ਚੁੱਕੇ ਹਨ।