ਅਵਿਨਾਸ਼ ਰਾਏ ਖੰਨਾ ਦਾ ਭਾਜਪਾ ਵੱਲੋਂ ਸਨਮਾਨ
ਵਰਲਡ ਬੁੱਕ ਆਫ਼ ਰਿਕਾਰਡਜ਼ ਵੱਲੋਂ ਸਨਮਾਨਿਤ ਹੋਣ ‘ਤੇ ਅਵਿਨਾਸ਼ ਰਾਏ ਖੰਨਾ ਦਾ ਭਾਜਪਾ ਵੱਲੋਂ ਸਨਮਾਨ
Publish Date: Tue, 10 Mar 2026 06:01 PM (IST)
Updated Date: Wed, 11 Mar 2026 04:07 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਰਲਡ ਬੁੱਕ ਆਫ਼ ਰਿਕਾਰਡਜ਼ ਵੱਲੋਂ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੂੰ ਜਨਤਕ ਸੇਵਾਵਾਂ ਲਈ ਸਨਮਾਨਿਤ ਕੀਤੇ ਜਾਣ ਉਪਰੰਤ ਸੂਬਾ ਭਾਜਪਾ ਕੋਰ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਦੇਸ਼ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਵਿਨਾਸ਼ ਰਾਏ ਖੰਨਾ ਨੇ ਹਮੇਸ਼ਾ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਸੰਗਠਨ ਦੀਆਂ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਦੇਣ ਲਈ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੰਨਾ ਰਾਜਨੀਤੀ ਦੇ ਨਾਲ-ਨਾਲ ਮਨੁੱਖਤਾ ਦੀ ਸੇਵਾ ਨੂੰ ਵੀ ਅਹਿਮੀਅਤ ਦਿੰਦੇ ਹਨ ਅਤੇ ਸਮਾਜਿਕ ਕਾਰਜਾਂ ਵਿੱਚ ਸਰਗਰਮ ਰਹਿੰਦੇ ਹਨ। ਉਨ੍ਹਾਂ ਦੀਆਂ ਇਨ੍ਹਾਂ ਸੇਵਾਵਾਂ ਦੇ ਮੱਦੇਨਜ਼ਰ ਵਰਲਡ ਬੁੱਕ ਆਫ਼ ਰਿਕਾਰਡਜ਼ ਦੇ ਪੰਜਾਬ ਚੈਪਟਰ ਵੱਲੋਂ ਉਨ੍ਹਾਂ ਨੂੰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਸਮਾਗਮ ਦੌਰਾਨ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਸਮੇਤ ਹੋਰ ਸੀਨੀਅਰ ਭਾਜਪਾ ਆਗੂਆਂ ਨੇ ਵੀ ਅਵਿਨਾਸ਼ ਰਾਏ ਖੰਨਾ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ।