11 ਤੇ 12 ਨੂੰ ਰੈਲੀ, 6 ਮਈ ਤੋਂ ਹੜਤਾਲ ਦਾ ਐਲਾਨ; ਨਿਗਮ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ
11 ਅਤੇ 12 ਮਾਰਚ ਨੂੰ ਰੈਲੀ, 6 ਮਈ ਤੋਂ ਹੜਤਾਲ ਦਾ ਐਲਾਨ; ਨਿਗਮ ਕਮਿਸ਼ਨਰ ਨੂੰ ਦਿੱਤਾ ਮੰਗਪੱਤਰ
Publish Date: Tue, 10 Mar 2026 06:04 PM (IST)
Updated Date: Wed, 11 Mar 2026 04:07 AM (IST)

ਮਿਊਂਸਪਲ ਮੁਲਾਜਮ ਐਕਸ਼ਨ ਕਮੇਟੀ ਪੰਜਾਬ ਦੇ ਫੈਸਲੇ ਦਾ ਹੁਸ਼ਿਆਰਪੁਰ ਯੂਨੀਅਨ ਵੱਲੋਂ ਸਮਰਥਨ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਮਿਊਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੇ ਹੁਸ਼ਿਆਰਪੁਰ ਯੂਨਿਟ ਵੱਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਨਗਰ ਨਿਗਮ ਕਮਿਸ਼ਨਰ ਜੋਤੀ ਬਾਲਾ ਮੱਟੂ ਨੂੰ ਮੰਗ ਪੱਤਰ ਅਤੇ ਹੜਤਾਲ ਦਾ ਨੋਟਿਸ ਸੌਂਪਿਆ ਗਿਆ। ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵੱਲੋਂ ਜਾਰੀ ਪ੍ਰੈੱਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਈਸਰੋ ਭਵਨ ਲੁਧਿਆਣਾ ਵਿੱਚ ਹੋਈ ਮੀਟਿੰਗ ਦੌਰਾਨ 11 ਅਤੇ 12 ਮਾਰਚ 2026 ਨੂੰ ਦੋ ਦਿਨ ਸ਼ਹਿਰ ਵਿੱਚ ਰੈਲੀਆਂ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਣ ਅਤੇ 10 ਸਾਲ ਬਾਅਦ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ 6 ਮਈ 2026 ਤੋਂ ਹੜਤਾਲ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਨੋਟਿਸ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਆਗੂਆਂ ਨੇ ਦੱਸਿਆ ਕਿ ਹੁਸ਼ਿਆਰਪੁਰ ਯੂਨਿਅਨ ਵੱਲੋਂ ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਇਸ ਫੈਸਲੇ ਦਾ ਪੂਰਾ ਸਮਰਥਨ ਕੀਤਾ ਗਿਆ ਹੈ ਤੇ 11 ਅਤੇ 12 ਮਾਰਚ ਨੂੰ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਮੰਗ-ਪੱਤਰ ਕਿਸੇ ਉੱਚ ਅਧਿਕਾਰੀ ਨੂੰ ਸੌਂਪਿਆ ਜਾਵੇਗਾ ਤਾਂ ਜੋ ਇਹ ਨੋਟਿਸ ਮੁੱਖ ਮੰਤਰੀ ਤੱਕ ਪਹੁੰਚ ਸਕੇ। ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਇਹ ਨੋਟਿਸ ਕਰਨਜੋਤ ਆਦੀਆ ਦੀ ਅਗਵਾਈ ਹੇਠ ਨਗਰ ਨਿਗਮ ਦੀ ਕਮਿਸ਼ਨਰ ਜੋਤੀ ਬਾਲਾ ਮੱਟੂ ਨੂੰ ਸੌਂਪਿਆ ਗਿਆ। ਇਸ ਮੌਕੇ ਵਿਕਰਮਜੀਤ ਬੰਟੀ ਉਪ ਪ੍ਰਧਾਨ, ਜੋਗਿੰਦਰ ਆਦੀਆ ਮੁੱਖ ਸਲਾਹਕਾਰ, ਜੈ ਗੋਪਾਲ, ਬਲਰਾਮ, ਹਰਬਿਲਾਸ, ਪਰਦੀਪ, ਹੀਰਾ ਲਾਲ, ਪਵਨ, ਆਸ਼ੂ, ਸੁਭਾਸ਼ ਅਤੇ ਕੁਲਵੰਤ ਸਿੰਘ ਸੈਣੀ ਸਮੇਤ ਹੋਰ ਯੂਨਿਅਨ ਮੈਂਬਰ ਵੀ ਮੌਜੂਦ ਸਨ।