ਸਨਾਤਨ ਧਰਮ ਕਾਲਜ ’ਚ 22 ਨੂੰ ਸਨਾਤਨ ਧਰਮ ਫਿਏਸਟਾ
ਸਨਾਤਨ ਧਰਮ ਕਾਲਜ ਵਿੱਚ 22 ਮਾਰਚ ਨੂੰ “ਸਨਾਤਨ ਧਰਮ ਫਿਏਸਟਾ 2026” ਦਾ ਆਯੋਜਨ
Publish Date: Tue, 10 Mar 2026 06:06 PM (IST)
Updated Date: Wed, 11 Mar 2026 04:07 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਵਿੱਚ 22 ਮਾਰਚ ਨੂੰ ਕਾਲਜ ਕੈਂਪਸ ਵਿੱਚ “ਸਨਾਤਨ ਧਰਮ ਫਿਏਸਟਾ 2026” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸਮਾਗਮ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ। ਕਾਲਜ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਡਾ. ਹੇਮਾ ਸ਼ਰਮਾ, ਸਕੱਤਰ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਦੀ ਅਗਵਾਈ ਹੇਠ, ਯੁਵਾ ਭਲਾਈ ਤੇ ਸੱਭਿਆਚਾਰਕ ਮਾਮਲਿਆਂ ਦੀ ਕਮੇਟੀ ਦੀ ਇੰਚਾਰਜ ਡਾ. ਮੇਘਾ ਦੁਆ ਦੇ ਮਾਰਗਦਰਸ਼ਨ ਹੇਠ ਇਸ ਫਿਏਸਟਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਫਿਏਸਟਾ ਦੌਰਾਨ ਵਿਦਿਆਰਥੀਆਂ ਲਈ ਵੱਖ-ਵੱਖ ਖੇਡ ਸਟਾਲ, ਖਾਣ-ਪੀਣ ਦੇ ਸਟਾਲ, ਰਚਨਾਤਮਕ ਸਟਾਲ ਅਤੇ ਸੱਭਿਆਚਾਰਕ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਲੱਕੀ ਡਰਾਅ ਹੋਵੇਗਾ, ਜਿਸ ਵਿੱਚ ਜੇਤੂਆਂ ਨੂੰ ਆਕਰਸ਼ਕ ਇਨਾਮ ਦਿੱਤੇ ਜਾਣਗੇ। ਇਸ ਮੌਕੇ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਤੇ ਪ੍ਰਸਿੱਧ ਫਰਮਾਂ ਦੇ ਨੁਮਾਇੰਦਿਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਜਾਵੇਗੀ।