ਲਾ-ਮਿਸਾਲ ਹੋਵੇਗੀ ਭਾਜਪਾ ਦੀ ਬਦਲਾਅ ਰੈਲੀ : ਐਡਵੋਕੇਟ ਬਰਾੜ
ਲਾਮਿਸਾਲ ਹੋਵੇਗੀ ਭਾਜਪਾ ਦੀ 'ਬਦਲਾਅ ਰੈਲੀ' - ਐਡਵੋਕੇਟ ਅਮਨਜੋਤ ਸਿੰਘ ਬਰਾੜ
Publish Date: Tue, 10 Mar 2026 06:28 PM (IST)
Updated Date: Wed, 11 Mar 2026 04:09 AM (IST)

ਜ਼ਿਲ੍ਹਾ ਪ੍ਰਧਾਨ ਅਜੈ ਕੌਸ਼ਲ ਸੇਠੂ ਦੀ ਅਗਵਾਈ ’ਚ ਕਰਵਾਈ ਲਾਮਬੰਦੀ ਮੀਟਿੰਗ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਇੱਥੇ ਜ਼ਿਲ੍ਹਾ ਭਾਜਪਾ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਧਾਨ ਅਜੈ ਕੌਸ਼ਲ ਸੇਠੂ ਦੀ ਅਗਵਾਈ ਵਿੱਚ ਮੋਗਾ ਵਿਖੇ ਹੋਣ ਵਾਲੀ ਭਾਰਤੀ ਜਨਤਾ ਪਾਰਟੀ ਦੀ ਬਦਲਾਅ ਰੈਲੀ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਪੰਜਾਬ ਯੁਵਾ ਮੋਰਚਾ ਦੇ ਜਰਨਲ ਸਕੱਤਰ ਅਤੇ ਜੋਨਲ ਇੰਚਾਰਜ ਐਡਵੋਕੇਟ ਅਮਨਜੋਤ ਸਿੰਘ ਬਰਾੜ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਰੈਲੀ ਦੀਆਂ ਤਿਆਰੀਆਂ ਬਾਰੇ ਪਾਰਟੀ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਅਮਨਜੋਤ ਸਿੰਘ ਬਰਾੜ ਨੇ ਕਿਹਾ ਕਿ ਮੋਗਾ ਵਿੱਚ ਹੋਣ ਵਾਲੀ ਭਾਜਪਾ ਦੀ ਵਿਸ਼ਾਲ ਰੈਲੀ ਲਾਮਿਸਾਲ ਹੋਵੇਗੀ ਜਿਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੂਬੇ ਦੇ ਲੋਕ ਸ਼ਾਮਲ ਹੋਣਗੇ। ਇਹ ਰੈਲੀ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਨੀਂਹ ਪੱਥਰ ਸਾਬਤ ਹੋਵੇਗੀ। ਇਸ ਵੇਲੇ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੀਆਂ ਘਟੀਆ ਕਾਰਗੁਜ਼ਾਰੀ ਤੋਂ ਬਹੁਤ ਤੰਗ ਆ ਚੁੱਕੀ ਹੈ ਤੇ ਆਮ ਆਦਮੀ ਪਾਰਟੀ ਨੇ ਬਦਲਾਅ ਦੇ ਨਾਮ ‘ਤੇ ਵੋਟਾਂ ਲੈ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਪੰਜਾਬ ਵਿੱਚ ਸੱਤਾ ਵਿੱਚ ਹੋਣ ਦੇ ਬਾਵਜੂਦ ਵੀ ਨਸ਼ਾ ਸਿਖ਼ਰ ‘ਤੇ ਹੈ ਅਤੇ ਕਾਨੂੰਨ-ਵਿਵਸਥਾ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਜਿਸ ਕਾਰਨ ਲੋਕਾਂ ਵਿੱਚ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੈ ਕੌਸ਼ਲ ਸੇਠੂ ਨੇ ਕਿਹਾ ਕਿ ਮੋਗਾ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵਿੱਚ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਰੈਲੀ ਵਿੱਚ ਲੱਖਾਂ ਦੀ ਗਿਣਤੀ ਵਿੱਚ ਲੋਕ ਸ਼ਾਮਲ ਹੋ ਕੇ ਭਾਜਪਾ ਪ੍ਰਤੀ ਆਪਣਾ ਸਮਰਥਨ ਪ੍ਰਗਟ ਕਰਨਗੇ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੇਸ਼ ਭਰ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਵੀ ਡਬਲ ਇੰਜਣ ਦੀ ਸਰਕਾਰ ਬਣਨ ਨਾਲ ਹੀ ਸੂਬੇ ਦਾ ਸਰਬਪੱਖੀ ਵਿਕਾਸ ਸੰਭਵ ਹੋ ਸਕੇਗਾ ਅਤੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਮਿਲੇਗਾ। ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਰਘੂਨਾਥ ਰਾਣਾ, ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ ਅਸ਼ਵਨੀ ਕੁਮਾਰ ਚੌਧਰੀ, ਮੰਡਲ ਪ੍ਰਧਾਨ ਸੁਨੀਲ ਕੁਮਾਰ ਡਿੰਪੀ, ਮੰਡਲ ਪ੍ਰਧਾਨ ਕੁਲਤਾਰ ਸਿੰਘ ਹੈਪੀ, ਜ਼ਿਲ੍ਹਾ ਜਰਨਲ ਸਕੱਤਰ ਯੁਵਾ ਮੋਰਚਾ ਇੰਦਰਜੀਤ ਸਿੰਘ, ਸੋਹਣ ਸਿੰਘ ਸੋਨੂੰ, ਸੁਭਾਸ਼ ਜੌਲੀ, ਵਰੁਣ ਠਾਕੁਰ, ਅਨੀਸ਼ ਸ਼ਰਮਾ, ਟਵਿੰਕਲ ਦੱਤ, ਰਮਨ ਕੁਮਾਰ, ਮੁਕੇਸ਼ ਕੇਸ਼ੂ, ਸੋਨੀ ਉਲਾਹਾਂ, ਅਮਨ ਉਲਾਹਾਂ, ਪ੍ਰੇਮ ਕੁਮਾਰ, ਗੋਲੂ ਹੰਦਵਾਲ, ਸ਼ਿੰਪੂ ਆਦਿ ਮੌਜ਼ੂਦ ਸਨ।