ਔਰਤਾਂ ਨੂੰ 1,000 ਰੁਪਏ ਦੇਣ ਦਾ ਐਲਾਨ ਚੋਣ ਸਟੰਟ : ਜਾਵੇਦ ਖਾਨ
ਔਰਤਾਂ ਨੂੰ 1,000 ਰੁਪਏ ਦੇਣ ਦਾ ਐਲਾਨ ਮਹਿਜ਼ ਚੋਣ ਸਟੰਟ: ਜਾਵੇਦ ਖਾਨ
Publish Date: Tue, 10 Mar 2026 08:35 PM (IST)
Updated Date: Wed, 11 Mar 2026 04:15 AM (IST)

ਸ਼ਿਵ ਸੈਨਾ ਸਮਾਜਵਾਦੀ ਨੇ ਪਿਛਲੇ 4 ਸਾਲਾਂ ਦੇ ਬਕਾਏ ਦੀ ਕੀਤੀ ਮੰਗ ਸਰਕਾਰ ਤੇ ਗੁੰਮਰਾਹ ਕਰਨ ਦੇ ਲਾਏ ਦੋਸ਼ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸ਼ਿਵ ਸੈਨਾ ਸਮਾਜਵਾਦੀ ਪਾਰਟੀ ਦੀ ਇੱਕ ਮੀਟਿੰਗ ਪੰਜਾਬ ਕਾਰਜਕਾਰੀ ਪ੍ਰਧਾਨ ਜਾਵੇਦ ਖਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜਾਵੇਦ ਖਾਨ ਨੇ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਦੇਣ ਦੇ ਐਲਾਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਚੋਣੀ ਸਟੰਟ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਹੁਣ ਬਹੁਤ ਦੇਰ ਨਾਲ ਇਸ ਬਾਰੇ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਐਲਾਨ ਸਿਰਫ਼ ਪੰਜਾਬ ਦੀਆਂ ਔਰਤਾਂ ਨੂੰ ਗੁੰਮਰਾਹ ਕਰਨ ਲਈ ਕੀਤਾ ਗਿਆ ਹੈ, ਕਿਉਂਕਿ ਚੋਣਾਂ ਲਈ ਹੁਣ ਬਹੁਤ ਘੱਟ ਸਮਾਂ ਬਚਿਆ ਹੈ। ਜਾਵੇਦ ਖਾਨ ਨੇ ਕਿਹਾ ਕਿ ਹੁਣ ਔਰਤਾਂ ਨੂੰ ਰਜਿਸਟ੍ਰੇਸ਼ਨ ਫਾਰਮ ਭਰਨ ਲਈ ਲੰਬੀਆਂ ਕਤਾਰਾਂ ਵਿੱਚ ਖੜ੍ਹਾ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇ ਇਰਾਦੇ ਸੱਚੇ ਹੁੰਦੇ ਤਾਂ ਚੋਣਾਂ ਜਿੱਤਣ ਤੋਂ ਤੁਰੰਤ ਬਾਅਦ ਹੀ ਇਸ ਯੋਜਨਾ ਨੂੰ ਲਾਗੂ ਕੀਤਾ ਜਾਂਦਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਔਰਤਾਂ ਨੂੰ ਪੈਸੇ ਦੇਣਾ ਚਾਹੁੰਦੀ ਹੈ ਤਾਂ ਪਿਛਲੇ ਚਾਰ ਸਾਲਾਂ ਦਾ ਬਕਾਇਆ ਵੀ ਦਿੱਤਾ ਜਾਣਾ ਚਾਹੀਦਾ ਹੈ, ਤਾਂ ਜੋ ਇਹ ਸਾਬਤ ਹੋ ਸਕੇ ਕਿ ਸਰਕਾਰ ਆਪਣੇ ਵਾਅਦੇ ‘ਤੇ ਖਰੀ ਉਤਰੀ ਹੈ। ਇਸ ਮੌਕੇ ਵਿਨੋਦ ਵਰਮਾ, ਬਲਬੀਰ ਸਿੰਘ, ਦੀਪਕ ਸ਼ਰਮਾ, ਮਨੋਜ ਚਿੰਦੂ, ਸਾਗਰ, ਬਾਬੂ, ਪਿੰਕੀ ਗੁਪਤਾ, ਰਾਨੂ, ਰਵੀ ਕੁਮਾਰ, ਪ੍ਰਦੀਪ ਠਾਕੁਰ, ਸੰਦੀਪ ਕੁਮਾਰ, ਰਾਜਨ, ਅਸ਼ੋਕ ਕੁਮਾਰ, ਦੀਪਕ, ਪੂਜੀ, ਕਾਕਾ, ਰਾਜੂ, ਯਸ਼ਪਾਲ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਸ਼ਿਵ ਸੈਨਿਕ ਮੌਜੂਦ ਸਨ।