ਮੋਗਾ ਰੈਲੀ ਦੇ ਮੱਦੇਨਜ਼ਰ ਭਾਜਪਾ ਵਰਕਰਾਂ ਨੂੰ ਕੀਤਾ ਲਾਮਬੰਦ
ਮੋਗਾ ਰੈਲੀ ਦੇ ਮੱਦੇਨਜ਼ਰ ਭਾਜਪਾ ਵਰਕਰਾਂ ਨੂੰ ਕੀਤਾ ਲਾਮਬੰਦ
Publish Date: Thu, 12 Mar 2026 05:03 PM (IST)
Updated Date: Fri, 13 Mar 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਭਾਰਤੀ ਜਨਤਾ ਦੀ ਜ਼ਿਲ੍ਹਾ ਮੋਗਾ ਵਿਖੇ ਹੋਣ ਵਾਲੀ 14 ਮਾਰਚ ਦੀ ਸੂਬਾ ਪੱਧਰੀ ਰੈਲੀ, ਜਿਸ ਵਿੱਚ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ, ਦੇ ਮੱਦੇਨਜ਼ਰ ਸਾਬਕਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ, ਭਾਜਪਾ ਦੇ ਐਗਜ਼ੈਕਟਿਵ ਮੈਂਬਰ ਅਤੇ ਸੀਨੀਅਰ ਭਾਜਪਾ ਆਗੂ ਜਵਾਹਰ ਖੁਰਾਣਾ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਮੀਟਿੰਗ ਟਾਂਡਾ ਵਿਖੇ ਹੋਈ। ਇਸ ਮੌਕੇ ਜਵਾਹਰ ਲਾਲ ਖੁਰਾਣਾ ਨੇ ਸਮੂਹ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਰੈਲੀ ਦੇ ਮੱਦੇਨਜ਼ਰ ਲਾਮਬੰਦ ਕਰਦਿਆਂ ਕਿਹਾ ਕਿ 14 ਮਾਰਚ ਨੂੰ ਮੋਗਾ ਵਿੱਚ ਹੋ ਰਹੀ ਸੂਬਾ ਪੱਧਰੀ ਰੈਲੀ ਦੌਰਾਨ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੀ ਹੋਰ ਸੀਨੀਅਰ ਲੀਡਰਸ਼ਿਪ ਪਹੁੰਚੇਗੀ, ਜੋ ਕਿ ਪੰਜਾਬ ਦੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਸਬੰਧੀ ਜਾਣਕਾਰੀ ਦੇਵੇਗੀ। ਭਾਰਤੀ ਜਨਤਾ ਪਾਰਟੀ ਵੱਲੋਂ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੰਜਾਬ ਵਿੱਚ ਇਸ ਵਾਰ ਭਾਜਪਾ ਦੀ ਸਰਕਾਰ ਬਣਾਈ ਜਾਵੇਗੀ। ਇਸ ਮੌਕੇ ਉਨਾਂ ਨੇ ਵੱਡੀ ਗਿਣਤੀ ਵਿੱਚ ਇਸ ਰੈਲੀ ਵਿੱਚ ਪਹੁੰਚਣ ਲਈ ਵਰਕਰਾਂ ਨੂੰ ਅਪੀਲ ਕੀਤੀ। ਇਸ ਮੌਕੇ ਮੰਡਲ ਪ੍ਰਧਾਨ ਚਰਨਜੀਤ ਸਿੰਘ ਲਾਡੀ, ਭਾਰਤ ਭੂਸ਼ਣ, ਜੁਗਰਾਜ ਸਿੰਘ, ਹਰਭਜਨ ਸੈਣੀ, ਅਜੇਪਾਲ, ਪਵਨ ਕੁਮਾਰ, ਖੁਰਾਨਾ ਰਜੀਵ ਖੰਨਾ, ਸਤਵੰਤ ਸਿੰਘ ਨੂੰ ਖੁਣ ਖੁਣ, ਮਨੋਜ ਕੁਮਾਰ, ਨਰਿੰਦਰ ਤੁਲੀ, ਅਵਤਾਰ ਕੁਮਾਰ, ਪ੍ਰਦੀਪ ਕੁਮਾਰ ਆਦਿ ਵੀ ਹਾਜ਼ਰ ਸਨ।