ਸਾਈਬਰ ਅਪਰਾਧਾਂ ਪ੍ਰਤੀ ਜਾਗਰੂਕਤਾ ਲਈ ਰੈਲੀ ਆਯੋਜਿਤ
ਸਾਈਬਰ ਅਪਰਾਧਾਂ ਪ੍ਰਤੀ ਜਾਗਰੂਕਤਾ ਲਈ ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਰੈਲੀ ਆਯੋਜਿਤ
Publish Date: Thu, 12 Mar 2026 05:05 PM (IST)
Updated Date: Fri, 13 Mar 2026 04:04 AM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਪਿੰਡ ਬੋਹਣ ਦੇ ਵਾਸੀਆਂ ਨੂੰ ਸਾਈਬਰ ਅਪਰਾਧਾਂ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀ ਆਯੋਜਿਤ ਕੀਤੀ ਗਈ। ਇਹ ਰੈਲੀ “ਥਿੰਕ ਬੀਫੋਰ ਯੂ ਕਲਿੱਕ: ਸਾਈਬਰ ਲਾਅ ਫਾਰ ਏ ਸੇਫ ਡਿਜੀਟਲ ਲਾਈਫ” ਥੀਮ ਹੇਠ ਕਰਵਾਈ ਗਈ। ਪ੍ਰੋਗਰਾਮ ਡੀਨ ਡਾ. ਰੰਗਨਾਥ ਸਿੰਘ ਅਤੇ ਵਿਭਾਗ ਮੁਖੀ ਡਾ. ਪ੍ਰਿਯੰਕਾ ਪੁਰੀ ਦੀ ਅਗਵਾਈ ਹੇਠ ਕਰਵਾਇਆ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਸਹਾਇਕ ਪ੍ਰੋਫੈਸਰ ਅਲਕਾ ਰਾਣੀ ਨੇ ਦੱਸਿਆ ਕਿ ਵਿਭਾਗ ਦੇ 65 ਵਿਦਿਆਰਥੀਆਂ ਅਤੇ ਚਾਰ ਪੈਰਾਲੀਗਲ ਵਲੰਟੀਅਰਾਂ ਨੇ ਰੈਲੀ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਜਾਗਰੂਕਤਾ ਸੰਦੇਸ਼ਾਂ ਵਾਲੀਆਂ ਤਖ਼ਤੀਆਂ ਫੜ ਕੇ ਲੋਕਾਂ ਨੂੰ ਸਾਈਬਰ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਜ਼ਿੰਮੇਵਾਰ ਡਿਜੀਟਲ ਵਿਹਾਰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਲੋਕਾਂ ਨੂੰ ਸਾਈਬਰ ਅਪਰਾਧਾਂ ਦੇ ਵਧਦੇ ਖਤਰੇ ਬਾਰੇ ਜਾਣਕਾਰੀ ਦਿੰਦਿਆਂ ਔਨਲਾਈਨ ਧੋਖਾਧੜੀ, ਪਛਾਣ ਚੋਰੀ, ਸਾਈਬਰ ਧੱਕੇਸ਼ਾਹੀ ਅਤੇ ਸੋਸ਼ਲ ਮੀਡੀਆ ਦੀ ਦੁਰਵਰਤੋਂ ਵਰਗੇ ਮਾਮਲਿਆਂ ਬਾਰੇ ਵੀ ਸਚੇਤ ਕੀਤਾ। ਰੈਲੀ ਦੇ ਕੋ-ਆਰਡੀਨੇਟਰ ਸਹਾਇਕ ਪ੍ਰੋਫੈਸਰ ਰਾਹੁਲ ਮਧਾਰਾ ਨੇ ਦੱਸਿਆ ਕਿ ਰੈਲੀ ਦੌਰਾਨ ਵਿਦਿਆਰਥੀਆਂ ਨੇ ਪਿੰਡ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਸਾਈਬਰ ਅਪਰਾਧਾਂ ਤੋਂ ਬਚਾਅ ਦੇ ਤਰੀਕਿਆਂ ਅਤੇ ਸਾਈਬਰ ਕਾਨੂੰਨਾਂ ਤਹਿਤ ਉਪਲਬਧ ਕਾਨੂੰਨੀ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਦਿੱਤੀ।