ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ ਭਲਕੇ
ਪੀ.ਏ.ਯੂ.-ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ
Publish Date: Thu, 12 Mar 2026 05:06 PM (IST)
Updated Date: Fri, 13 Mar 2026 04:04 AM (IST)
ਸਤਨਾਮ ਲੋਈ, ਪੰਜਾਬੀ, ਜਾਗਰਣ,ਮਾਹਿਲਪੁਰ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਕੰਢੀ ਇਲਾਕੇ ਦੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ, ਨਜਦੀਕ ਬਲਾਚੌਰ, ਜਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਮਿਤੀ 14 ਮਾਰਚ, 2026 ਨੂੰ ਕਿਸਾਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਬਾਰੇ ਡਾ. ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ ਨੇ ਦੱਸਿਆ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਲਾਨਾ ਮੇਲਿਆਂ ਦੀ ਲੜੀ ਤਹਿਤ ਇਸ ਕਿਸਾਨ ਮੇਲੇ ਵਿੱਚ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ, ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਅਤੇ ਖੇਤੀ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਸਾਉਣੀ ਦੀਆਂ ਫਸਲਾਂ ਦੇ ਬੀਜ, ਫਲਦਾਰ ਬੂਟੇ ਅਤੇ ਖੇਤੀ ਸਾਹਿਤ ਵੀ ਵਿੱਕਰੀ ਲਈ ਉਪਲੱਬਧ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ, ਸਵੈ-ਸਹਾਇਤਾ ਸਮੂਹਾਂ, ਖੇਤੀ ਸਬੰਧੀ ਅਦਾਰਿਆਂ ਤੇ ਕੰਪਨੀਆਂ ਵੱਲੋਂ ਪ੍ਰਦਰਸ਼ਨੀ ਸਟਾਲ ਵੀ ਲਗਾਏ ਜਾਣਗੇ।