ਪਿੰਡ ਘੱਗਵਾਲ ਵਿੱਚ ਟੀਬੀ ਸਕ੍ਰੀਨਿੰਗ ਕੈਂਪ ਲਾਇਆ
ਪਿੰਡ ਘੱਗਵਾਲ ਵਿੱਚ ਟੀਬੀ ਸਕ੍ਰੀਨਿੰਗ ਕੈਂਪ ਲਗਾਇਆ ਗਿਆ
Publish Date: Thu, 12 Mar 2026 05:20 PM (IST)
Updated Date: Fri, 13 Mar 2026 04:04 AM (IST)
ਜਗਮੋਹਨ ਸ਼ਰਮਾ, ਪੰਜਾਬੀ ਜਾਗਰਣ, ਤਲਵਾੜਾ: ਸਿਵਲ ਸਰਜਨ ਡਾ. ਮਨਦੀਪ ਕਮਲ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਰਵਿੰਦਰ ਕੌਰ ਦੇ ਯੋਗ ਦਿਸ਼ਾ-ਨਿਰਦੇਸ਼ਾਂ ਹੇਠ ਕੱਲ ਟੀਬੀ ਮੁਕਤ ਭਾਰਤ ਅਭਿਆਨ ਤਹਿਤ ਪਿੰਡ ਘੱਗਵਾਲ ਅਤੇ ਬੀਬੀਆਈ ਭੱਠਾ ਅਧੀਨ ਟੀਬੀ ਸਕ੍ਰੀਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਲਈ ਹੈਂਡਹੈਲਡ ਐਕਸ-ਰੇ ਮਸ਼ੀਨ ਰਾਹੀਂ ਸਕ੍ਰੀਨਿੰਗ ਕੀਤੀ ਗਈ। ਇਸ ਮੌਕੇ ਡਿਸਟ੍ਰਿਕਟ ਟੀਬੀ ਅਫਸਰ ਡਾ. ਸ਼ਕਤੀ ਸ਼ਰਮਾ ਦੇ ਮਾਰਗਦਰਸ਼ਨ ਹੇਠ ਰੇਡੀਓਗ੍ਰਾਫਰ ਅਮਨਦੀਪ ਭੋਲ ਕਲੋਤਾ, ਰੇਡੀਓਗ੍ਰਾਫਰ ਸੁਨੀਲ, ਸੀਐੱਚਓ ਮਨਦੀਪ ਕੌਰ ਅਤੇ ਐੱਸਟੀਐੱਸ ਜੀਵਨ ਕੁਮਾਰ ਵੱਲੋਂ ਸਕ੍ਰੀਨਿੰਗ ਦੀ ਪੂਰੀ ਕਾਰਵਾਈ ਕੀਤੀ ਗਈ। ਕੈਂਪ ਦੌਰਾਨ ਲੋਕਾਂ ਨੂੰ ਦੱਸਿਆ ਗਿਆ ਕਿ ਟੀਬੀ ਇੱਕ ਇਲਾਜਯੋਗ ਬਿਮਾਰੀ ਹੈ। ਜੇ ਕਿਸੇ ਵਿਅਕਤੀ ਨੂੰ ਦੋ ਹਫ਼ਤਿਆਂ ਤੋਂ ਵੱਧ ਖੰਘ, ਬੁਖਾਰ, ਵਜ਼ਨ ਘਟਣਾ ਜਾਂ ਰਾਤ ਸਮੇਂ ਪਸੀਨਾ ਆਉਣ ਵਰਗੇ ਲੱਛਣ ਹੋਣ ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾਂਚ ਕਰਵਾਏ। ਸਮੇਂ ਸਿਰ ਜਾਂਚ ਅਤੇ ਪੂਰਾ ਇਲਾਜ ਕਰਨ ਨਾਲ ਟੀਬੀ ਤੋਂ ਪੂਰੀ ਤਰ੍ਹਾਂ ਠੀਕ ਹੋਇਆ ਜਾ ਸਕਦਾ ਹੈ ਅਤੇ ਸਮਾਜ ਨੂੰ ਟੀਬੀ ਮੁਕਤ ਬਣਾਇਆ ਜਾ ਸਕਦਾ ਹੈ। ਇਸ ਮੌਕੇ ਆਸ਼ਾ ਵਰਕਰ ਕਾਂਤਾ ਦੇਵੀ, ਆਸ਼ਾ ਵਰਕਰ ਨਰੇਸ਼ ਕੁਮਾਰੀ ਅਤੇ ਡਰਾਈਵਰ ਵਿਨੇ ਵੀ ਮੌਜੂਦ ਸਨ।