ਮਾਨ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦੀ ਚੇਤਾਵਨੀ: ਖੁਣਖੁਣ
ਗੰਨੇ ਦੀ ਬਕਾਇਆ ਰਾਸ਼ੀ ਜਾਰੀ ਨਾ ਹੋਣ 'ਤੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦੀ ਚੇਤਾਵਨੀ: ਖੁਣ ਖੁਣ
Publish Date: Fri, 13 Mar 2026 04:35 PM (IST)
Updated Date: Sat, 14 Mar 2026 04:03 AM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਲਾਚੋਵਾਲ ਦੀ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ‘ਤੇ ਵਿਚਾਰ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਸਰਪ੍ਰਸਤ ਗੁਰਦੀਪ ਸਿੰਘ ਖੁਣ ਖੁਣ ਨੇ ਕਿਹਾ ਕਿ ਸਹਿਕਾਰੀ ਮਿੱਲਾਂ ਵੱਲੋਂ ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਪਾਈ ਜਾ ਚੁੱਕੀ ਹੈ, ਪਰ ਪ੍ਰਾਈਵੇਟ ਮਿੱਲਾਂ ਵੱਲੋਂ ਦਿੱਤੇ ਜਾਣ ਵਾਲੇ 68.50 ਰੁਪਏ ਪ੍ਰਤੀ ਕੁਇੰਟਲ ਹਾਲੇ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਨਹੀਂ ਪਾਏ ਗਏ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਜਲਦ ਨਾ ਕੀਤੀ ਗਈ ਤਾਂ ਭਗਵੰਤ ਮਾਨ ਸਰਕਾਰ ਨੂੰ ਇਸ ਦਾ ਖਮਿਆਜਾ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਕੰਮਾਂ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰ ਰਹੀ ਹੈ, ਪਰ ਕਿਸਾਨਾਂ ਦੇ ਬਕਾਇਆ ਭੁਗਤਾਨ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜੋ ਕਿ ਮੰਦਭਾਗੀ ਗੱਲ ਹੈ ਅਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਭੁਗਤਾਨ ਨਾ ਕੀਤਾ ਗਿਆ ਤਾਂ ਕਿਸਾਨਾਂ ਵੱਲੋਂ ਸਖ਼ਤ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਲਾਚੋਵਾਲ ਨੇ ਕਿਹਾ ਕਿ ਆਲੂਆਂ ਦੀ ਫਸਲ ਵਿੱਚ ਵੀ ਕਿਸਾਨਾਂ ਨੂੰ ਭਾਰੀ ਘਾਟਾ ਪਿਆ ਹੈ, ਪਰ ਨਾ ਤਾਂ ਕੇਂਦਰ ਸਰਕਾਰ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਮਦਦ ਲਈ ਕੋਈ ਢੁੱਕਵਾਂ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਅਦਾਇਗੀ ਦੇ ਮਸਲੇ ਸਬੰਧੀ ਜਲਦ ਹੀ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਜਾਵੇਗੀ। ਮੀਟਿੰਗ ਦੌਰਾਨ ਅਕਬਰ ਸਿੰਘ ਬੂਰੇ ਜੱਟਾਂ, ਹਰਪ੍ਰੀਤ ਸਿੰਘ ਲਾਲੀ, ਗੁਰਨਾਮ ਸਿੰਘ ਸਿੰਗੜੀਵਾਲਾ, ਚੰਨਨ ਸਿੰਘ ਸ਼ੇਖੂਪੁਰ, ਜਸਪਾਲ ਸਿੰਘ ਰਾਜਾ, ਕਿਰਪਾਲ ਸਿੰਘ ਪੰਡੋਰੀ ਖਜੂਰ, ਬਲਵੀਰ ਸਿੰਘ ਬੱਗੇਵਾਲ, ਉਪਕਾਰ ਸਿੰਘ ਭੱਕਲਾ, ਜਥੇਦਾਰ ਪ੍ਰੀਤਮ ਸਿੰਘ ਨੰਗਲ ਕਲਾਲ, ਬਿੱਕਰ ਸਿੰਘ ਸ਼ੇਰਪੁਰ, ਬਲਦੇਵ ਸਿੰਘ ਆਲੋਵਾਲ, ਲੰਬੜਦਾਰ ਮਨਜੀਤ ਸਿੰਘ, ਜਗਤਾਰ ਸਿੰਘ ਖੁਣ ਖੁਣ, ਸੁਖਦੇਵ ਸਿੰਘ ਖੁਣ ਖੁਣ, ਮਨਦੀਪ ਸਿੰਘ ਅਸਲਪੁਰ, ਹਿੰਮਤ ਪਾਲ ਸਿੰਘ ਅਸਲਪੁਰ, ਕਰਨੈਲ ਸਿੰਘ ਢੱਡੇ, ਸਤਵੰਤ ਸਿੰਘ ਮੁਰਾਦਪੁਰ, ਮਲਕੀਅਤ ਸਿੰਘ ਆਲੋਵਾਲ ਅਤੇ ਅਮਨਦੀਪ ਸਿੰਘ ਬੈਂਸ ਸਮੇਤ ਹੋਰ ਵੀ ਮੌਜੂਦ ਸਨ।