‘ਬੇਟੀ ਬਚਾਓ ਬੇਟੀ ਪੜ੍ਹਾਓ’ ਯੋਜਨਾ ਅਧੀਨ ਭਾਸ਼ਣ ਮੁਕਾਬਲੇ
ਖ਼ਾਲਸਾ ਕਾਲਜ ਵਿਖੇ “ਬੇਟੀ ਬਚਾਓ ਬੇਟੀ ਪੜ੍ਹਾਓ” ਯੋਜਨਾ ਅਧੀਨ ਭਾਸ਼ਣ ਮੁਕਾਬਲੇ ਕਰਵਾਏ
Publish Date: Fri, 13 Mar 2026 05:12 PM (IST)
Updated Date: Sat, 14 Mar 2026 04:06 AM (IST)

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ‘ਬੇਟੀ ਬਚਾਓ ਬੇਟੀ ਪੜ੍ਹਾਓ’ ਯੋਜਨਾ ਅਧੀਨ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਦਾ ਉਦੇਸ਼ ਸਮਾਜ ’ਚ ਕੁੜੀਆਂ ਦੀ ਸਿੱਖਿਆ ਤੇ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣਾ ਸੀ। ਇਸ ਮੌਕੇ ਕਾਲਜ ਦੀਆਂ ਵੱਖ-ਵੱਖ ਸਟ੍ਰੀਮਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਰਾਹੀਂ ਦੱਸਿਆ ਕਿ ਬੇਟੀਆਂ ਦੀ ਸਿੱਖਿਆ ਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਸਮਾਜ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੈ। ਭਾਸ਼ਣ ਮੁਕਾਬਲੇ ’ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਨੇ ਵਿਦਿਆਰਥਣਾਂ ਨੂੰ ਆਪਣੇ ਹੱਕਾਂ, ਅਧਿਕਾਰਾਂ ਅਤੇ ਫਰਜ਼ਾਂ ਪ੍ਰਤੀ ਸੁਚੇਤ ਰਹਿਣ ਦਾ ਸੁਨੇਹਾ ਦਿੱਤਾ। ਇਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਦੇ ਮੈਂਬਰ ਡਾ. ਗਗਨਦੀਪ ਕੌਰ, ਮੈਡਮ ਜਤਿੰਦਰ ਕੌਰ ਅਤੇ ਮੈਡਮ ਸੰਦੀਪ ਕੌਰ ਤੋਂ ਇਲਾਵਾ ਡਾ. ਹਰਪ੍ਰੀਤ ਕੌਰ, ਮੈਡਮ ਕੁਸ਼ਮਾ, ਮੈਡਮ ਪੂਜਾ, ਮੈਡਮ ਇਸ਼ਿਤਾ ਅਤੇ ਵਿਦਿਆਰਥੀ ਹਾਜ਼ਰ ਸਨ।