ਦਸਮੇਸ਼ ਕਾਲਜ 'ਚ ਮਹਿਲਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ
ਦਸਮੇਸ਼ ਕਾਲਜ 'ਚ ਮਹਿਲਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ
Publish Date: Fri, 13 Mar 2026 05:32 PM (IST)
Updated Date: Sat, 14 Mar 2026 04:07 AM (IST)

ਵਿਦਿਆਰਥਣਾਂ ਨੂੰ ਪੜ੍ਹ-ਲਿਖ ਕੇ ਅਧਿਕਾਰਾਂ ਤੇ ਜ਼ਿੰਮੇਵਾਰੀਆਂ ਦੀ ਪਛਾਣ ਕਰਨ ਲਈ ਕੀਤਾ ਪ੍ਰੇਰਿਤ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ “ਮਹਿਲਾ ਸਿੱਖਿਆ ਦਾ ਸਮਾਜਿਕ ਅਤੇ ਆਰਥਿਕ ਪ੍ਰਭਾਵ” ਵਿਸ਼ੇ ’ਤੇ ਇੱਕ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਵਿੱਚ ਸੈਮੀਨਾਰ ਵੂਮੈਨ ਡਿਵੈਲਪਮੈਂਟ ਸੈੱਲ ਵੱਲੋਂ ਪੀਜੀ ਡਿਪਾਰਟਮੈਂਟ ਆਫ਼ ਕਾਮਰਸ ਐਂਡ ਮੈਨੇਜਮੈਂਟ, ਡਿਪਾਰਟਮੈਂਟ ਆਫ਼ ਐਜੂਕੇਸ਼ਨ ਅਤੇ ਰਿਸਰਚ ਡਿਵੈੱਲਪਮੈਂਟ ਸੈੱਲ ਦੇ ਸਹਿਯੋਗ ਨਾਲ ਆਈਕਿਊਏਸੀ ਅਤੇ ਆਈਆਈਸੀ ਦੇ ਅਧੀਨ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥਣਾਂ ਨੂੰ ਪੜ੍ਹ-ਲਿਖ ਕੇ ਆਪਣੇ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਦੀ ਪਛਾਣ ਕਰਨ ਲਈ ਪ੍ਰੇਰਿਤ ਕੀਤਾ। ਸੈਮੀਨਾਰ ਵਿੱਚ ਪੀਸੀਐੱਸ ਗੁਰਪ੍ਰੀਤ ਕੌਰ ਅਸਿਸਟੈਂਟ ਕਮਿਸ਼ਨਰ ਹੁਸ਼ਿਆਰਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਔਰਤਾਂ ਨੂੰ ਆਤਮ ਨਿਰਭਰ ਅਤੇ ਆਤਮ ਵਿਸ਼ਵਾਸੀ ਬਣਾਉਂਦੀ ਹੈ ਤੇ ਸਿੱਖਿਆ ਪ੍ਰਾਪਤ ਮਹਿਲਾਵਾਂ ਸਮਾਜ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ। ਸੈਮੀਨਾਰ ਦੇ ਕੂੰਜੀਵਤ ਬੁਲਾਰੇ ਡਾ. ਕੁਲਵੰਤ ਸਿੰਘ ਰਾਣਾ ਮੁੱਖੀ ਪੰਜਾਬੀ ਵਿਭਾਗ ਡੀਏਵੀ ਕਾਲਜ ਹੁਸ਼ਿਆਰਪੁਰ ਨੇ ਕਿਹਾ ਕਿ ਮਹਿਲਾ ਸਿੱਖਿਆ ਸਮਾਜਿਕ ਸਮਾਨਤਾ ਅਤੇ ਤਰੱਕੀਸ਼ੀਲ ਸਮਾਜ ਦੀ ਮਜ਼ਬੂਤ ਨੀਂਹ ਹੈ। ਇਸ ਸਮੇਂ ਜਗਤ ਪੰਜਾਬੀ ਸਭਾ ਕੈਨੇਡਾ ਦੇ ਪ੍ਰਧਾਨ ਸਰਦੂਲ ਸਿੰਘ ਥਿਆੜਾ ਨੇ ਕਿਹਾ ਕਿ ਸਿੱਖਿਆ ਰਾਹੀਂ ਔਰਤਾਂ ਦਾ ਸਸ਼ਕਤੀਕਰਨ ਪਰਿਵਾਰ ਅਤੇ ਸਮਾਜ ਨੂੰ ਮਜ਼ਬੂਤ ਬਣਾਉਂਦਾ ਹੈ। ਰਿਸੋਰਸ ਪਰਸਨ ਕਿਰਨਪ੍ਰੀਤ ਕੌਰ ਧਾਮੀ ਪ੍ਰਿੰਸੀਪਲ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪੰਡੋਰੀ ਖਜ਼ੂਰ ਨੇ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਫ਼ਲਤਾ ਹਾਸਲ ਕਰਨ ਲਈ ਲਗਾਤਾਰ ਮਿਹਨਤ ਅਤੇ ਹੌਂਸਲੇ ਦੀ ਲੋੜ ਹੁੰਦੀ ਹੈ। ਡਾ. ਵਿਨੈ ਕੁਮਾਰ ਪ੍ਰਿੰਸੀਪਲ ਡੀਏਵੀ ਕਾਲਜ ਹੁਸ਼ਿਆਰਪੁਰ ਨੇ ਵਿਚਾਰ-ਚਰਚਾ ਦਾ ਸਾਰ ਪੇਸ਼ ਕਰਦਿਆਂ ਵਿਦਿਆਰਥਣਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਉੱਚੀਆਂ ਮੰਜਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਵੱਲੋਂ ਬੀਬੀ ਸੁਖਵਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕੋ-ਆਰਡੀਨੇਟਰ ਡਾ. ਸੋਨੀਆ ਦੇਵੀ, ਡਾ. ਸੁਖਵਿੰਦਰ ਕੌਰ, ਸਹਾਇਕ ਪ੍ਰੋਫੈੱਸਰ ਨੇਹਾ, ਸਵਰਨ, ਕ੍ਰਿਤਿਕਾ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਮੌਜ਼ੂਦ ਸਨ।