ਵਿਦਿਆਰਥੀਆਂ ਵੱਲੋਂ ਸਚਦੇਵਾ ਸਟਾਕਸ ਦੇ ਦਫਤਰ ਦਾ ਦੌਰਾ
ਮੋਦੀ ਸਰਕਾਰ ਨੇ ਟਰੰਪ ਅੱਗੇ ਝੁਕ ਕੇ ਦੇਸ਼ ਦੇ ਸਵੈ-ਮਾਣ ਨੂੰ ਠੇਸ ਪਹੁੰਚਾਈ: ਜਾਵੇਦ ਖਾਨ
Publish Date: Fri, 13 Mar 2026 05:38 PM (IST)
Updated Date: Sat, 14 Mar 2026 04:07 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸੀ.ਟੀ. ਗਰੁੱਪ ਆਫ ਇੰਸਟੀਚਿਊਟ ਦੇ ਐੱਮਬੀਏ ਅਤੇ ਬੀਬੀਏ ਦੇ ਵਿਦਿਆਰਥੀਆਂ ਵੱਲੋਂ ਸਚਦੇਵਾ ਸਟਾਕਸ ਦੇ ਮੁੱਖ ਦਫਤਰ ਦਾ ਦੌਰਾ ਕੀਤਾ ਗਿਆ। ਇਹ ਦੌਰਾ ਸੰਦੀਪ ਸ਼ਰਮਾ ਟ੍ਰੇਨਿੰਗ ਅਤੇ ਪਲੇਸਮੈਂਟ ਅਫਸਰ ਅਤੇ ਡਾ. ਅੰਜੂ ਬਾਲਾ ਅਸਿਸਟੈਂਟ ਪ੍ਰੋਫੈਸਰ ਦੀ ਅਗਵਾਈ ਹੇਠ ਕਰਵਾਇਆ ਗਿਆ। ਬੂਲਾਵਾੜੀ ਸਥਿਤ ਸੱਚਦੇਵਾ ਸਟਾਕਸ ਦੇ ਮੁੱਖ ਦਫਤਰ ਵਿੱਚ ਪਹੁੰਚਣ ‘ਤੇ ਵਿਦਿਆਰਥੀਆਂ ਦਾ ਸਟਾਫ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸੱਚਦੇਵਾ ਸਟਾਕਸ ਦੇ ਮੈਨੇਜਿੰਗ ਡਾਇਰੈਕਟਰ ਪਰਮਜੀਤ ਸਿੰਘ ਸੱਚਦੇਵਾ ਨੇ ਵਿਦਿਆਰਥੀਆਂ ਨੂੰ ਸ਼ੇਅਰ ਬਾਜ਼ਾਰ ਦੀਆਂ ਬਾਰੀਕੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸ਼ੇਅਰ ਬਾਜ਼ਾਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਉਸ ਸਬੰਧੀ ਪੂਰੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ, ਤਦ ਹੀ ਇਸ ਖੇਤਰ ਵਿੱਚ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਫਲਤਾ ਦਾ ਕੋਈ ਵੀ ਛੋਟਾ ਰਾਹ ਨਹੀਂ ਹੁੰਦਾ, ਸਗੋਂ ਸਫਲਤਾ ਉਸ ਵਿਅਕਤੀ ਨੂੰ ਮਿਲਦੀ ਹੈ ਜੋ ਆਪਣੇ ਖੇਤਰ ਵਿੱਚ ਮੇਹਨਤ ਅਤੇ ਲਗਨ ਨਾਲ ਅੱਗੇ ਵੱਧਦਾ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਸਚਦੇਵਾ ਸਟਾਕਸ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰ ਕੇ ਉਥੇ ਹੋ ਰਹੇ ਕੰਮਕਾਜ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਸ਼ਿਵਾਂਜਲੀ ਸ਼ਰਮਾ ਐੱਚ.ਆਰ. ਹੈੱਡ ਅਤੇ ਰਿਲੇਸ਼ਨਸ਼ਿਪ ਮੈਨੇਜਰ ਦਿਵਯਾਸ਼ੀ ਜੋਸ਼ੀ ਵੀ ਮੌਜੂਦ ਰਹੇ।