ਲੱਖੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਹੁਦੇਦਾਰਾਂ ਦਾ ਕੀਤਾ ਸਨਮਾਨ
ਲੱਖੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਹੁਦੇਦਾਰਾਂ ਦਾ ਕੀਤਾ ਸਨਮਾਨ
Publish Date: Fri, 13 Mar 2026 05:53 PM (IST)
Updated Date: Sat, 14 Mar 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਟਾਂਡਾ ਦਫਤਰ ਵਿਖੇ ਜ਼ਿਲ੍ਹੇ ਦੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਨਵ ਨਿਯੁਕਤ ਅਹੁਦੇਦਾਰਾਂ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਢੀਂਡਸਾ, ਹਰਪਾਲ ਸਿੰਘ ਬਿੱਟਾ ਸਰਕਲ ਪ੍ਰਧਾਨ ਗਰਨਾ ਸਾਹਿਬ, ਰਕੇਸ਼ ਕੁਮਾਰ ਰਿਕੀ ਜੁਆਇੰਟ ਸਕੱਤਰ, ਗੁਰਪ੍ਰੀਤ ਸਿੰਘ ਬੋਦਲ ਜਿਲ੍ਹਾ ਜੁਆਇੰਟ ਸਕੱਤਰ, ਅਵਤਾਰ ਸਿੰਘ ਬੋਦਲ ਜਿਲ੍ਹਾ ਜੁਆਇੰਟ ਸਕੱਤਰ ਅਤੇ ਹੋਰ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਅਜੇ ਬੋਦਲ, ਹਰ ਕਿਰਨ ਕੌਰ ਰਿੱਕੀ ਬੋਦਲ, ਦਵਿੰਦਰ ਸਿੰਘ, ਡਿੰਪੀ ਬੋਦਲ, ਬਲਵਿੰਦਰ ਸਿੰਘ ਬਿੰਦਾ, ਬਲਜਿੰਦਰ ਸਿੰਘ ਬੋਦਲ ਛਾਉਣੀ, ਐਡ. ਹਰਮਨਪ੍ਰੀਤ ਸਿੰਘ, ਸੰਗਮ ਬੇਰਸ਼ਾਹ ਜੁਆਇੰਟ ਸਕੱਤਰ ,ਪਰਮਜੀਤ ਸਿੰਘ ਲੱਕੀ ਆਦਿ ਵੀ ਹਾਜ਼ਰ ਸੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਨਵੇਂ ਬਣੇ ਅਹੁਦੇਦਾਰਾਂ ਨੂੰ ਜਿੱਥੇ ਵਧਾਈ ਦਿੱਤੀ ਉੱਥੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਮਿਹਨਤ ਕਰਨ ਵਾਲੇ ਹਰ ਇੱਕ ਵਿਅਕਤੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਹੋਰ ਮਜ਼ਬੂਤ ਹੋ ਰਿਹਾ ਹੈ। ਇਸ ਮੌਕੇ ਬੋਲਦਿਆਂ ਪ੍ਰਧਾਨ ਲੱਖੀ ਨੇ ਕਿਹਾ ਕਿ ਪੰਜਾਬ ਵਿੱਚ ਹਰ ਪਾਸੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਅਤੇ ਗੈਂਗਸਟਰ ਬਾਅਦ ਫੈਲਿਆ ਹੋਇਆ ਹੈ ਪਰ ਪੰਜਾਬ ਸਰਕਾਰ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕ ਰਹੀ ਹੈ। ਲਖਵਿੰਦਰ ਲੱਖੀ ਨੇ ਪੰਜਾਬ ਵਿੱਚ ਆਏ ਦਿਨ ਗੈਂਗਸਟਰਾਂ ਵਲੋਂ ਵਪਾਰੀ ਤਬਕੇ ਕੈਲੋ ਫਿਰੋਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਆਏ ਦਿਨ ਕਤਲੇਆਮ ਹੋ ਰਹੀ ਹੈ ਪਰ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਦਾਅਵੇ ਕਰ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਤੋਂ ਦੁਖੀ ਹਨ ਤੇ ਸਰਕਾਰ ਨੂੰ ਖਤਮ ਕਰਨ ਲਈ ਵਿਧਾਨ ਸਭਾ ਚੋਣਾਂ ਦੀ ਉਡੀਕ ਬੇਸਬਰੀ ਨਾਲ ਕਰ ਰਹੇ ਹਨ।