ਲਿਟਲ ਕਿੰਗਡਮ ਸਕੂਲ ਚ ਗ੍ਰੈਜੂਏਸ਼ਨ ਸਮਾਗਮ ਕਰਵਾਇਆ
ਲਿਟਲ ਕਿੰਗਡਮ ਸਕੂਲ ਚ ਗ੍ਰੈਜੂਏਸ਼ਨ ਸਮਾਗਮ ਕਰਵਾਇਆ
Publish Date: Sat, 14 Mar 2026 05:12 PM (IST)
Updated Date: Sun, 15 Mar 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਇਲਾਕੇ ਦੀ ਸਿੱਖਿਆ ਸੰਸਥਾ ਲਿਟਲ ਕਿੰਗਡਮ ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ਸਕੂਲ ਦੇ ਪ੍ਰੈਜੀਡੈਂਟ ਗਗਨ ਵੈਦ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਪ੍ਰਿੰਸੀਪਲ ਮੀਤਾ ਅਨੰਦ ਦੀ ਅਗਵਾਈ ਵਿੱਚ ਕੇਜੀ 2 ਕਲਾਸ ਦੇ ਨੰਨੇ-ਮੁੰਨੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸਮਾਗਮ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਹ ਸਮਾਗਮ ਵਿੱਚ ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਸਮਾਗਮ ਮੌਕੇ ਬਤੌਰ ਮੁੱਖ ਮਹਿਮਾਨ ਵਾਈਸ ਚੇਅਰਪਰਸਨ ਨੇਹਾ ਵੈਦ ਅਤੇ ਕੌਂਸਲਰ ਆਸ਼ੂ ਵੈਦ ਸਮਾਗਮ ਵਿੱਚ ਸ਼ਾਮਿਲ ਹੋਏ। ਮੁੱਖ ਮਹਿਮਾਨਾਂ ਵੱਲੋਂ ਨੰਨੇ-ਮੁੰਨੇ ਵਿਦਿਆਰਥੀਆਂ ਨੂੰ ਗ੍ਰੈਜੂਏਸ਼ਨ ਡਿਗਰੀਆਂ ਅਤੇ ਸਰਟੀਫਿਕੇਟ ਭੇਟ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਦੌਰਾਨ ਬੱਚੇ ਗ੍ਰੈਜੂਏਸ਼ਨ ਗਾਊਨ ਅਤੇ ਟੋਪੀਆਂ ਵਿਚ ਬਹੁਤ ਹੀ ਸੋਹਣੇ ਅਤੇ ਆਤਮਵਿਸ਼ਵਾਸ ਨਾਲ ਭਰੇ ਹੋਏ ਨਜ਼ਰ ਆ ਰਹੇ ਸਨ। ਇਸ ਸਮਾਗਮ ਦੌਰਾਨ ਬੱਚਿਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਗੀਤਾਂ, ਡਾਂਸ ਅਤੇ ਵੱਖ-ਵੱਖ ਮਨੋਰੰਜਕ ਪ੍ਰਸਤੁਤੀਆਂ ਰਾਹੀਂ ਮੌਜੂਦ ਦਰਸ਼ਕਾਂ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਬੱਚਿਆਂ ਦੇ ਮਾਪਿਆਂ ਵਿੱਚ ਵੀ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਮਾਪਿਆਂ ਨੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਕੂਲ ਵੱਲੋਂ ਬੱਚਿਆਂ ਦੀ ਸਿੱਖਿਆ ਅਤੇ ਉਨ੍ਹਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲੇ ਕਾਬਿਲ-ਏ-ਤਾਰੀਫ਼ ਹਨ। ਇਸ ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸਕੂਲ ਦਾ ਸਟਾਫ, ਬੱਚਿਆਂ ਦੇ ਮਾਪੇ ਅਤੇ ਹੋਰ ਸਤਿਕਾਰਯੋਗ ਹਸਤੀਆਂ ਵੀ ਮੌਜੂਦ ਰਹੀਆਂ। ਸਮਾਗਮ ਖੁਸ਼ੀ ਅਤੇ ਉਤਸ਼ਾਹ ਦੇ ਮਾਹੌਲ ਵਿਚ ਸੰਪੰਨ ਹੋਇਆ। ਇਸ ਮੌਕੇ ਹਿਨਾ ਵੈਦ, ਵਾਈਸ ਪ੍ਰਿੰਸੀਪਲ ਸੂਰਜ ਸਹੋਤਾ, ਲਖਵੀਰ ਸਿੰਘ, ਹਰਪ੍ਰੀਤ ਸਿੰਘ ਕਮਾਂਡਰ, ਨੀਨਾ ਵਾਲੀਆ, ਮਮਤਾ, ਸਰਬਜੀਤ ਕੌਰ, ਸ਼ੀਤਲ ਕੌਰ, ਪਵਨਦੀਪ ਕੌਰ, ਅਰਮਾਨ ਕੌਰ, ਸੁਖਜਿੰਦਰ ਕੌਰ, ਸਿਮਰਨਦੀਪ ਕੌਰ, ਸੁਰਭੀ ਵਰਮਾ, ਰੇਣੂ, ਜਾਨਵੀ, ਗਗਨਦੀਪ ਕੌਰ, ਰਿਤੂ ਲਾਂਬਾ, ਰਜਨੀ, ਮੀਨੁ ਕਤਿਆਲ,ਚਰਨਜੀਤ ਕੌਰ, ਨੇਕਤਾ ਸ਼ਰਮਾ, ਅਮਿਤ ਆਦਿ ਹਾਜ਼ਰ ਸਨ।