ਮਨਜੀਤ ਦਸੂਹਾ ਬਣੇ ਸ਼੍ਰੋਅਦ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ
ਮਨਜੀਤ ਦਸੂਹਾ ਬਣੇ ਸ਼੍ਰੋਅਦ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ
Publish Date: Sat, 14 Mar 2026 05:43 PM (IST)
Updated Date: Sun, 15 Mar 2026 04:07 AM (IST)

ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਨਤਮਸਤਕ ਹੋਣ ’ਤੇ ਸੰਤ ਬਾਬਾ ਸੇਵਾ ਸਿੰਘ ਜੀ ਨੇ ਕੀਤਾ ਵਿਸ਼ੇਸ਼ ਸਨਮਾਨ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਵਲੋਂ ਪਾਰਟੀ ਲਈ ਵਧੀਆ ਸੇਵਾਵਾਂ ਨਿਭਾ ਰਹੇ ਉੱਘੇ ਸਮਾਜ ਸੇਵੀ ਮਨਜੀਤ ਸਿੰਘ ਦਸੂਹਾ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੁਸ਼ਿਆਰਪੁਰ ਦਾ ਜਿਲਾ ਪ੍ਰਧਾਨ ਨਿਯੁਕਤ ਕੀਤਾ ਹੈ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ਤੋਂ ਬਾਅਦ ਮਨਜੀਤ ਸਿੰਘ ਦਸੂਹਾ ਨੇ ਸਾਥੀਆਂ ਸਮੇਤ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਨਤਮਸਤਕ ਹੋਏ ਅਤੇ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਸਾਹਿਬ ਵਾਲਿਆਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਤ ਬਾਬਾ ਸੇਵਾ ਸਿੰਘ ਨੇ ਮਨਜੀਤ ਸਿੰਘ ਦਸੂਹਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਮਨਜੀਤ ਸਿੰਘ ਦਸੂਹਾ ਨੇ ਸੰਤ ਬਾਬਾ ਸੇਵਾ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਤੇ ਪਾਰਟੀ ਹਾਈ ਕਮਾਨ ਵਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸ ਨੂੰ ਸੰਤ ਮਹਾਂ ਪੁਰਸ਼ਾਂ ਦੇ ਆਸ਼ੀਰਵਾਦ ਤੇ ਪਾਰਟੀ ਆਗੂਆਂ ਤੇ ਵਰਕਰਾਂ ਦੇ ਸਹਿਯੋਗ ਨਾਲ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜੇ ਵਾਲਿਆਂ, ਸਾਬਕਾ ਚੇਅਰਮੈਨ ਹੁਸ਼ਿਆਰਪੁਰ ਅਵਤਾਰ ਸਿੰਘ ਜੌਹਲ, ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਹਰਬੰਸ ਸਿੰਘ ਮੰਝਪੁਰ, ਅਕਾਲੀ ਆਗੂ ਕੁਲਵਿੰਦਰ ਸਿੰਘ ਜੰਡਾਂ ਹੁਸ਼ਿਆਰਪੁਰ,ਵਰਕਿੰਗ ਕਮੇਟੀ ਮੈਂਬਰ ਜਰਨੈਲ ਸਿੰਘ ਗੜ੍ਹਦੀਵਾਲ, ਸਾਬਕਾ ਜਿਲਾ ਪ੍ਰੀਸ਼ਦ ਮੈਂਬਰ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਮੂਨਕ, ਤਰਸੇਮ ਸਿੰਘ ਜੱਸੋਵਾਲ ਗੜਸੰਕਰ, ਨਿਰਮਲ ਸਿੰਘ ਚੀਫ ਮੁਕੇਰੀਆਂ, ਮਦਨਮੋਹਨ ਸਿੰਘ ਮੂਸਾ ਸ਼ਾਮਚੁਰਾਸੀ, ਸਾਬਕਾ ਕੌਂਸਲਰ ਬਲਵੀਰ ਸਿੰਘ ਕਾਲਾ ਦਸੂਹਾ, ਜਥੇਦਾਰ ਕਿਰਪਾਲ ਸਿੰਘ ਜਾਜਾ, ਡਾਕਟਰ ਜੀਵਨ ਕੁਮਾਰ ਸ਼ੇਰਪੁਰ ਗਲਿੰਡ, ਰਤਨ ਸਿੰਘ ਖੋਖਰ,ਬਲਜੀਤ ਸਿੰਘ ਕਾਨੂੰਗੋ, ਮਨੀ ਸਿੰਘ ਕਲੋਆ,ਪੰਚ ਪ੍ਰਿਥੀ ਸਿੰਘ ਬੋਲੇਵਾਲ, ਸਾਬਕਾ ਸਰਪੰਚ ਕੁਲਵਿੰਦਰ ਕੌਰ ਮੂਨਕ ਖੁਰਦ ਤੋ ਇਲਾਵਾ ਵੱਡੀ ਗਿਣਤੀ ਵਿੱਚ ਆਗੂਆਂ ਨੇ ਮਨਜੀਤ ਸਿੰਘ ਦਸੂਹਾ ਨੂੰ ਵਧਾਈਆਂ ਦਿੱਤੀਆਂ।