29 ਨੂੰ ਸਮੂਹਿਕ ਵਿਆਹ ਕਰਵਾਏ ਜਾਣਗੇ : ਬੈਂਸ
ਗੁਰਦੁਆਰਾ ਕਿਲਾ ਆਨੰਦਗੜ੍ਹ ਸਾਹਿਬ ਵਿਖੇ 29 ਨੂੰ ਸਮੂਹਿਕ ਵਿਆਹ ਕਰਵਾਏ ਜਾਣਗੇ-ਦਲਜੀਤ ਸਿੰਘ ਬੈਂਸ
Publish Date: Sat, 14 Mar 2026 06:09 PM (IST)
Updated Date: Sun, 15 Mar 2026 04:10 AM (IST)
ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ : ਕਾਰ ਸੇਵਾ ਸੰਪ੍ਰਦਾਇ ਸੰਤ ਬਾਬਾ ਸੇਵਾ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਸੇਵਾਦਾਰ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਕੇਸਗੜ੍ਹ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੇ ਆਨੰਦ ਕਾਰਜਾਂ ਦੇ ਸਿਲਸਿਲੇ ਨੂੰ ਅੱਗੇ ਤੋਰਦੇ ਹੋਏ, 13 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾ ਰਹੇ ਹਨ। ਕਾਰ ਸੇਵਾ ਵਾਲੇ ਸੰਤ ਸੇਵਾ ਸਿੰਘ ਦੀ ਯਾਦ ਨੂੰ ਸਮਰਪਿਤ ਕਾਰਸੇਵਾ ਮੁਖੀ ਸੰਤ ਬਾਬਾ ਸਤਨਾਮ ਸਿੰਘ ਦੀ ਅਗਵਾਈ ਚ 29 ਮਾਰਚ ਦਿਨ ਐਤਵਾਰ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਅੱਡਾ ਹੈਬੋਵਾਲ ਬੀਤ ਵਿਖੇ ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਬੈਂਸ ਨੇ ਦੱਸਿਆ ਕਿ ਜੋ ਵੀ ਲੋੜਵੰਦ ਇਸ ਪਵਿੱਤਰ ਕਾਰਜ ਦਾ ਲਾਭ ਉਠਾਉਣਾ ਚਾਹੁੰਦੇ ਹਨ, ਉਹ ਪਿਟਾਰਾ, ਨੇੜੇ ਗੈਸ ਏਜੰਸੀ, ਮਜਾਰਾ, ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾਂ 414796900, 658801000 ਨੰਬਰਾਂ ’ਤੇ ਨਿੱਜੀ ਤੌਰ ’ਤੇ ਸੰਪਰਕ ਕਰ ਸਕਦੇ ਹਨ।ਇਹ ਸਾਰਾ ਕਾਰਜ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਜਾਂਦਾ ਹੈ।