ਮੋਮੀ ਬਣੇ ਸ਼੍ਰੋਅਦ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ
ਸਰਬਜੀਤ ਮੋਮੀ ਬਣੇ ਸ਼੍ਰੋਅਦ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ
Publish Date: Sat, 14 Mar 2026 06:33 PM (IST)
Updated Date: Sun, 15 Mar 2026 04:12 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਐਸਸੀ ਵਿੰਗ ਦੇ ਐਲਾਨ ਕੀਤੇ ਗਏ ਜਥੇਬੰਦਕ ਢਾਂਚੇ ਦੀ ਸੂਚੀ ਵਿੱਚ ਹਲਕਾ ਉੜਮੁੜ ਟਾਂਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਤੇ ਟਕਸਾਲੀ ਆਗੂ ਸਰਬਜੀਤ ਸਿੰਘ ਮੋਮੀ ਨੂੰ ਜ਼ਿਲਾ ਹੁਸ਼ਿਆਰਪੁਰ ਦਿਹਾਤੀ ਐਸਸੀ ਵਿੰਗ ਦਾ ਜਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਐੱਸਸੀ ਵਿੰਗ ਸਰਬਜੀਤ ਸਿੰਘ ਮੋਮੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਐਸਸੀ ਵਿੰਗ ਦੇ ਕੌਮੀ ਪ੍ਰਧਾਨ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ , ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਸਾਬਕਾ ਮੰਤਰੀ ਪੰਜਾਬ ਚੌਧਰੀ ਬਲਵੀਰ ਸਿੰਘ ਮਿਆਣੀ ਤੇ ਹੋਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਪਾਰਟੀ ਵੱਲੋਂ ਸੌਂਪੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਵਚਨਵੱਧਤਾ ਕੀਤੀ ਹੈ। ਇਸ ਮੌਕੇ ਉਨਾਂ ਕਿਹਾ ਕਿ ਇਸ ਸਮੇਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਮਜਬੂਤ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਹੋਰ ਮਜਬੂਤ ਹੋ ਕੇ ਉਭਰੇਗੀ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਐਸੀ ਵਿੰਗ ਦੇ ਕੌਮੀ ਪ੍ਰਧਾਨ ਸਰਦਾਰ ਗੁਲਜਾਰ ਸਿੰਘ ਰਾਣੀਕੇ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ ਨੂੰ ਹੁਸ਼ਿਆਰਪੁਰ ਜਿਲ੍ਹੇ ਵਿੱਚ ਬੂਥ ਪੱਧਰ ਤੱਕ ਮਜਬੂਤ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੋ ਘਰ ਘਰ ਪਹੁੰਚਾਇਆ ਜਾਵੇਗਾ।