ਪਿਪਲਾਵਾਲਾ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
ਪ੍ਰੇਮ ਸਿੰਘ ਪਿਪਲਾ ਵਾਲਾ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
Publish Date: Sat, 14 Mar 2026 08:33 PM (IST)
Updated Date: Sun, 15 Mar 2026 04:16 AM (IST)
ਸੰਜੀਵ ਤਲਵਾੜ ਨੇ ਨਿਯੁਕਤੀ ਦਾ ਕੀਤਾ ਸਵਾਗਤ, ਕਿਹਾ- ਪਾਰਟੀ ਨੂੰ ਮਿਲੇਗੀ ਮਜ਼ਬੂਤੀ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਹਾਈਕਮਾਂਡ ਵੱਲੋਂ ਸਾਬਕਾ ਡਿਪਟੀ ਮੇਅਰ ਪ੍ਰੇਮ ਸਿੰਘ ਪਿਪਲਾਵਾਲਾ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਨੁਸੂਚਿਤ ਜਾਤੀ (ਐੱਸਸੀ) ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਸਹਿਮਤੀ ਨਾਲ ਐੱਸਸੀ ਵਿੰਗ ਪੰਜਾਬ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣਿਕੇ ਵੱਲੋਂ ਕੀਤੀ ਗਈ ਹੈ। ਇਸ ਨਿਯੁਕਤੀ ਦਾ ਨਿੱਘਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੰਜੀਵ ਤਲਵਾੜ ਨੇ ਪ੍ਰੇਮ ਸਿੰਘ ਪਿਪਲਾਵਾਲਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰੇਮ ਸਿੰਘ ਨੇ ਹਮੇਸ਼ਾ ਹੀ ਪਾਰਟੀ ਦੀ ਚੜ੍ਹਦੀ ਕਲਾ ਲਈ ਮੋਹਰੀ ਹੋ ਕੇ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਅਗਵਾਈ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਅਕਾਲੀ ਦਲ ਦਾ ਆਧਾਰ ਹੋਰ ਵਧੇਰੇ ਮਜ਼ਬੂਤ ਹੋਵੇਗਾ। ਤਲਵਾੜ ਨੇ ਵਿਸ਼ਵਾਸ ਜਤਾਇਆ ਕਿ ਪ੍ਰੇਮ ਸਿੰਘ ਦੇ ਲੰਬੇ ਸਿਆਸੀ ਤਜਰਬੇ ਦਾ ਲਾਭ ਪਾਰਟੀ ਨੂੰ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੇ ਪੱਧਰ ’ਤੇ ਮਿਲੇਗਾ। ਇਸ ਮੌਕੇ ਪਾਰਟੀ ਵਰਕਰਾਂ ’ਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।