ਬੀਕਾਮ ਪੰਜਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦਾ ਬੀ.ਕਾਮ ਪੰਜਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ; ਚੇਸ਼ਟਾ ਗੁਪਤਾ ਨੇ 81.83% ਅੰਕਾਂ ਨਾਲ ਮਾਰੀ ਬਾਜ਼ੀ
Publish Date: Sat, 14 Mar 2026 08:39 PM (IST)
Updated Date: Sun, 15 Mar 2026 04:16 AM (IST)
ਚੇਸ਼ਟਾ ਗੁਪਤਾ ਨੇ 81.83 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਦੇ ਬੀ.ਕਾਮ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਘੋਸ਼ਿਤ ਕੀਤੇ ਨਤੀਜਿਆਂ ਵਿੱਚ ਕਾਲਜ ਦੀ ਵਿਦਿਆਰਥਣ ਚੇਸ਼ਟਾ ਗੁਪਤਾ ਨੇ 81.83 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਸਲੀਨ ਕੌਰ ਨੇ 80.83 ਫੀਸਦੀ ਅੰਕ ਪ੍ਰਾਪਤ ਕਰ ਦੂਜਾ ਸਥਾਨ ਅਤੇ ਅੰਜਲੀ ਨੇ 80.66 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੇ ਆਪਣੀ ਮਹਿਨਤ ਨਾਲ ਆਪਣੇ ਮਾਤਾ-ਪਿਤਾ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਸ੍ਰੀਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਨੇ ਕਾਮਰਸ ਵਿਭਾਗ ਦੀ ਮੁਖੀ ਡਾ. ਮਨਜੀਤ ਕੌਰ ਅਤੇ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।