ਰਿਆਤ ਬਾਹਰਾ ’ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ
ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ, ਤਰੱਕੀ ਤੇ ਸਰਬੱਤ ਦੇ ਭਲੇ ਲਈ ਅਰਦਾਸ
Publish Date: Sat, 14 Mar 2026 08:47 PM (IST)
Updated Date: Sun, 15 Mar 2026 04:16 AM (IST)

ਤਰੱਕੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਗੁਰਬਾਣੀ ਕੀਰਤਨ ਨਾਲ ਆਧਿਆਤਮਕ ਮਾਹੌਲ ਬਣਿਆ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਨਵੀਂ ਯੂਨੀਵਰਸਿਟੀ ਦੀ ਸਥਾਪਨਾ ਦੀ ਖੁਸ਼ੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਲਈ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਭਾਵਪੂਰਨ ਗੁਰਬਾਣੀ ਕੀਰਤਨ ਪੇਸ਼ ਕੀਤਾ ਗਿਆ, ਜਿਸ ਨਾਲ ਪੂਰਾ ਮਾਹੌਲ ਆਧਿਆਤਮਿਕ ਰੰਗ ਵਿੱਚ ਰੰਗਿਆ ਗਿਆ। ਕੀਰਤਨ ਰਾਹੀਂ ਸੰਗਤ ਨੇ ਗੁਰਬਾਣੀ ਤੋਂ ਪ੍ਰੇਰਣਾ ਹਾਸਲ ਕੀਤੀ। ਇਸ ਮੌਕੇ ਹਰਿਆਂ ਬੇਲਾ ਵਾਲੇ ਸੰਤ ਬਾਬਾ ਨਿਹਾਲ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਾਈ ਅਤੇ ਸੰਗਤ ਨੂੰ ਗੁਰਮਤ ਵਿਚਾਰਾਂ ਨਾਲ ਨਿਹਾਲ ਕੀਤਾ। ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਵੀ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ। ਸਮਾਗਮ ਵਿੱਚ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ ਚਾਂਸਲਰ ਡਾ. ਚੰਦਰ ਮੋਹਨ ਵੀ ਹਾਜ਼ਰ ਰਹੇ। ਉਨ੍ਹਾਂ ਨੇ ਸੰਗਤ ਨਾਲ ਮਿਲ ਕੇ ਅਰਦਾਸ ਵਿੱਚ ਸ਼ਾਮਲ ਹੋ ਕੇ ਸੰਸਥਾ ਦੀ ਤਰੱਕੀ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਅਰਦਾਸ ਕੀਤੀ। ਸਮਾਗਮ ਦੇ ਅੰਤ ਵਿੱਚ ਸੰਸਥਾ ਦੀ ਲਗਾਤਾਰ ਤਰੱਕੀ, ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਸਮੂਹ ਮਨੁੱਖਤਾ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਗੁਰੂ ਦਾ ਅਟੁੱਟ ਲੰਗਰ ਸੰਗਤ ਵਿੱਚ ਵੰਡਿਆ ਗਿਆ। ਇਸ ਮੌਕੇ ਯੂਨੀਵਰਸਿਟੀ ਪ੍ਰਬੰਧਨ, ਅਧਿਆਪਕ, ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਰਹੇ।