ਵਿਧਾਇਕ ਰਾਜਾ ਨੇ ਦਲਿਤ ਭਾਈਚਾਰੇ ਦੀ ਧਰਮਸ਼ਾਲਾ ਲਈ ਚੈੱਕ ਕੀਤਾ ਭੇਟ
ਵਿਧਾਇਕ ਰਾਜਾ ਨੇ ਦਲਿਤ ਭਾਈਚਾਰੇ ਦੀ ਧਰਮਸ਼ਾਲਾ ਲਈ ਚੈੱਕ ਕੀਤਾ ਭੇਟ
Publish Date: Sun, 15 Mar 2026 04:33 PM (IST)
Updated Date: Mon, 16 Mar 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਵਿਕਾਸ ਕਾਰਜਾਂ ਦੇ ਕੰਮਾਂ ਨੂੰ ਅੱਗੇ ਤੋਰਦੇ ਹੋਏ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਹਰਸੀ ਪਿੰਡ ਵਿਖੇ ਦਲਿਤ ਭਾਈਚਾਰੇ ਨਾਲ ਸਬੰਧਤ ਪਿੰਡ ਦੀ ਇਕ ਧਰਮਸ਼ਾਲਾ ਲਈ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਇਸ ਮੌਕੇ ਵਿਧਾਇਕ ਰਾਜਾ ਗਿੱਲ ਨੇ ਕਿਹਾ ਕਿ ਹਲਕਾ ਉੜਮੁੜ ਟਾਂਡਾ ਵਿੱਚ ਵਿਕਾਸ ਕਾਰਜ ਧੜੱਲੇ ਨਾਲ ਕਰਵਾਏ ਜਾ ਰਹੇ ਹਨ। ਹਰਸੀ ਪਿੰਡ ਦੇ ਦਲਿਤ ਭਾਈਚਾਰੇ ਦੀ ਧਰਮਸ਼ਾਲਾ ਲਈ ਗ੍ਰਾਂਟ ਰਾਸ਼ੀ ਲਈ ਬੜੇ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਜੋ ਹੁਣ ਪੂਰੀ ਹੋਣ ਤੇ ਜ਼ਿਲ੍ਹਾ ਪ੍ਰੀਸ਼ਦ ਗਗਨਦੀਪ ਕੌਰ ਦੀ ਅਗਵਾਈ ਵਿੱਚ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਭੇਂਟ ਕੀਤੀ ਗਈ ਹੈ। ਹਲਕੇ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਪੇਸ਼ੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਸਿਆਸਤ ਤੋਂ ਉਪਰ ਉਠ ਕੇ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਕੇਸ਼ਵ ਸੈਣੀ, ਲਵਦੀਪ ਸਿੰਘ ਲੱਬੀ, ਹਰਪ੍ਰੀਤ ਸਿੰਘ ਢੇਰੀ, ਸਰਪੰਚ ਰਸ਼ਪਾਲ ਸਿੰਘ, ਜਗਜੀਤ ਸਿੰਘ, ਅਮਨਜੋਤ ਕੌਰ, ਦਰਸ਼ਨ ਸਿੰਘ, ਦਲਜੀਤ ਕੌਰ, ਪਰਮਿੰਦਰ ਸਿੰਘ, ਗੁਰਮੀਤ ਕੌਰ, ਸੁਰਜੀਤ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।