ਪੀਜੀਡੀਸੀਏ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ
ਸਰਕਾਰੀ ਕਾਲਜ ਤਲਵਾੜਾ ਦੇ ਪੀ.ਜੀ.ਡੀ ਸੀ.ਏ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Sun, 15 Mar 2026 05:16 PM (IST)
Updated Date: Mon, 16 Mar 2026 04:07 AM (IST)

ਉਮਾ ਨੇ 87.11 ਫੀਸਦੀ ਅੰਕਾਂ ਨਾਲ ਕਾਲਜ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ ਜਗਮੋਹਨ ਸ਼ਰਮਾ ,ਪੰਜਾਬੀ ਜਾਗਰਣ, ਤਲਵਾੜਾ: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਘੋਸ਼ਿਤ ਕੀਤੇ ਗਏ ਦਸੰਬਰ 2025 ਦੇ ਨਤੀਜਿਆਂ ਵਿੱਚ ਮਹੰਤ ਰਾਮ ਪ੍ਰਕਾਸ਼ ਦਾਸ ਸਰਕਾਰੀ ਕਾਲਜ, ਤਲਵਾੜਾ ਦੇ ਪੀ.ਜੀ.ਡੀ ਸੀ.ਏ ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਰਜਿਸਟਰਾਰ ਪ੍ਰੋ. ਅਜੈ ਕੁਮਾਰ ਅਰਸ਼ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਵਿੱਚ ਊਮਾ ਨੇ 87.11 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਸੀਆ ਨੇ 81 ਫੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਦੂਜਾ ਸਥਾਨ ਤੇ ਰਿਤਿਕਾ ਨੇ 79.5 ਫੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ । ਪ੍ਰਿੰਸੀਪਲ ਡਾ. ਰਾਜੀਵ ਖੋਸਲਾ ਨੇ ਕਿਹਾ ਕਿ ਇਨ੍ਹਾਂ ਚੰਗੇ ਨਤੀਜਿਆਂ ਪਿੱਛੇ ਨਾ ਸਿਰਫ਼ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਹੈ, ਸਗੋਂ ਵਿਦਿਆਰਥੀਆਂ ਦੇ ਮਾਪਿਆਂ ਦੀ ਵੀ ਵੱਡੀ ਭੂਮਿਕਾ ਰਹੀ ਹੈ, ਜਿਨ੍ਹਾਂ ਨੇ ਅੱਜ ਦੇ ਯੁੱਗ ਵਿੱਚ ਆਪਣੀਆਂ ਲੜਕੀਆਂ ਨੂੰ ਸਿੱਖਿਅਤ ਕਰਨ ਤੇ ਆਪਣੀ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਉਨ੍ਹਾਂ ਦਾ ਸਾਥ ਦਿੱਤਾ ਹੈ।ਇਸ ਮੌਕੇ ਤੇ ਜਿੱਥੇ ਪ੍ਰਿੰਸੀਪਲ ਡਾ. ਰਾਜੀਵ ਖੋਸਲਾ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ, ਉੱਥੇ ਹੀ ਪੀ.ਜੀ.ਡੀ ਸੀ.ਏ ਵਿਭਾਗ ਦੇ ਪ੍ਰੋ. ਕੋਮਲ ਤੇ ਕੰਪਿਊਟਰ ਵਿਭਾਗ ਦੇ ਪ੍ਰੋ. ਇੰਦਰਜੀਤ ਕੌਰ, ਪ੍ਰੋ. ਜਸਪ੍ਰੀਤ ਕੌਰ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕਾਲਜ ਦਾ ਨਾਮ ਰੌਸ਼ਨ ਹੋਇਆ ਹੈ।