ਦਸੂਹਾ ਵਿਖੇ ਟੈੱਟ ਦੇ ਵਿਰੋਧ ’ਚ ਅਰਥੀ ਫੂਕ ਮੁਜ਼ਾਹਰਾ ਭਲਕੇ
17 ਮਾਰਚ ਨੂੰ ਦਸੂਹਾ ਵਿਖੇ ਟੈਟ ਦੇ ਵਿਰੋਧ ਵਿਚ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ
Publish Date: Sun, 15 Mar 2026 07:20 PM (IST)
Updated Date: Mon, 16 Mar 2026 04:14 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਸਾਂਝੇ ਅਧਿਆਪਕ ਮੋਰਚੇ ਦੇ ਜ਼ਿਲ੍ਹਾ ਸੀਨੀਅਰ ਆਗੂ ਪ੍ਰਿੰਸ ਪਲਿਆਲ ਗੜ੍ਹਦੀਵਾਲ, ਰਾਜੇਸ਼ ਅਰੋੜਾ, ਜਸਬੀਰ ਬੋਦਲ ਅਤੇ ਉਮੇਸ਼ ਕੁਮਾਰ, ਜਗਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ ਨੇ ਕਿਹਾ ਕਿ 17 ਮਾਰਚ ਨੂੰ ਦਸੂਹਾ ਵਿਖੇ ਟੈੱਟ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ। ਬੀਤੇ ਦਿਨੀ ਚੰਡੀਗੜ੍ਹ ਵਿਖੇ ਰੈਲੀ ਦੌਰਾਨ ਸਰਕਾਰ ਨੇ ਲਾਠੀਚਾਰਜ, ਪਾਣੀ ਦੀਆਂ ਬੁਛਾਰਾਂ ਤੇ ਅੱਥਰੂ ਗੈਸ ਦੇ ਗੋਲੀਆਂ ਨਾਲ ਅਨੇਕਾਂ ਅਧਿਆਪਕ ਜ਼ਖ਼ਮੀ ਕੀਤੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਜਾਣ-ਬੁੱਝ ਕੇ ਅਧਿਆਪਕਾਂ ’ਤੇ ਟੈੱਟ ਦੀ ਸ਼ਰਤ ਲਾ ਰਹੀ ਹੈ, ਜਦਕਿ 2011 ਤੋਂ ਪਹਿਲਾਂ ਦੇ ਭਰਤੀ ਹੋਏ ਅਧਿਆਪਕ ਸਾਰੀਆਂ ਯੋਗਤਾਵਾਂ ਪੂਰੀਆਂ ਕਰਦੇ ਹਨ। ਸਰਕਾਰ ਪੁਰਾਣੀ ਪੈਨਸ਼ਨ ਦੇ ਮੁੱਦੇ ਨੂੰ ਤਾਰਪੀਡੋ ਕਰਨਾ ਚਾਹੁੰਦੀ ਹੈ, ਜੇਕਰ ਸਰਕਾਰ ਨੇ 16 ਮਾਰਚ ਤੱਕ ਵਿਧਾਨ ਸਭਾ ’ਚ ਟੈੱਟ ਦੇ ਵਿਰੋਧ ’ਚ ਬਿੱਲ ਲਿਆ ਕੇ ਮੁਲਾਜ਼ਮਾਂ ਨੂੰ ਰਾਹਤ ਨਾ ਦਿੱਤੀ ਤਾਂ 17 ਮਾਰਚ ਨੂੰ ਪੂਰੇ ਪੰਜਾਬ ’ਚ ਤਹਿਸੀਲ ਪੱਧਰੀ ਵੱਡੇ ਪੱਧਰ ’ਤੇ ਸਰਕਾਰ ਦੀਆਂ ਅਰਥੀਆਂ ਫੁਕੀਆਂ ਜਾਣਗੀਆਂ। ਪੰਜਾਬ ਦੇ ਸਾਡੇ 7 ਲੱਖ ਮੁਲਾਜ਼ਮ ਮਾਨ ਸਰਕਾਰ ਦੇ ਜ਼ੁਲਮ ਦਾ ਹਿਸਾਬ ਚੋਣਾਂ ਵਿੱਚ ਕਰਨਗੇ ।