ਫੈਸ਼ਨ ਸ਼ੋਅ 'ਚ ਦਸਮੇਸ਼ ਕਾਲਜ ਦੀਆਂ ਵਿਦਿਆਰਥਣਾਂ ਮੋਹਰੀ ਰਹੀਆਂ
ਫੈਸ਼ਨ ਸ਼ੋਅ 'ਚ ਦਸਮੇਸ਼ ਕਾਲਜ ਦੀਆਂ ਵਿਦਿਆਰਥਣਾਂ ਮੋਹਰੀ ਰਹੀਆਂ
Publish Date: Tue, 17 Mar 2026 03:06 PM (IST)
Updated Date: Wed, 18 Mar 2026 04:01 AM (IST)

ਐਚ ਐਸ ਪੀ 4: ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਵਿਖੇ ਫੈਸ਼ਨ ਸ਼ੋਅ ਚ ਮੋਹਰੀ ਰਹਿਣ ਵਾਲੀਆਂ ਵਿਦਿਆਰਥਣਾਂ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਪ੍ਰਿੰ. ਡਾ. ਕਰਮਜੀਤ ਕੌਰ ਬਰਾੜ, ਹਰਪ੍ਰੀਤ ਸਿੰਘ ਵਾਲੀਆ ਤੇ ਹੋਰ ਸਟਾਫ਼। ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਆਪਣੇ ਸ਼ਾਨਦਾਰ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਇੱਕ ਵਾਰ ਫਿਰ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਨੇ ਗੁਰਦਾਸਪੁਰ ਵਿਖੇ ਕਰਵਾਏ ਉਤਸਵ 2026 ਦੌਰਾਨ ਆਯੋਜਿਤ ਫੈਸ਼ਨ ਸ਼ੋਅ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰ ਕੇ ਆਪਣੇ ਮੋਹਰੀ ਹੋਣ ਦਾ ਮਾਣ ਬਰਕਰਾਰ ਰੱਖਿਆ ਹੈ। ਪ੍ਰਿੰ. ਡਾ. ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਇਹ ਪ੍ਰੋਗਰਾਮ ਗੋਲਡਨ ਗਰੁੱਪ ਆਫ਼ ਇੰਸਟੀਟਿਊਟਸ ਵੱਲੋਂ ਆਯੋਜਿਤ ਕੀਤਾ ਗਿਆ, ਜਿਸ ਵਿੱਚ ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਫੈਸ਼ਨ ਡਿਜਾਇਨਿੰਗ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥਣਾਂ ਨੇ “ਫ਼ੈਸ਼ਨ ਵਿਦਾਊਟ ਪੌਲੀਊਸ਼ਨ” ਥੀਮ ‘ਤੇ ਆਪਣੀ ਵਿਲੱਖਣ ਕਲੈਕਸ਼ਨ ਰੈਂਪ ‘ਤੇ ਪੇਸ਼ ਕੀਤੀ। ਵਿਦਿਆਰਥਣਾਂ ਨੇ ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਦਿੰਦਿਆਂ ਵੇਸਟ ਫੈਬਰਿਕ, ਬੋਰੀ, ਵੇਸਟ ਆਇਰਨ ਟਿਨ, ਜੂਟ, ਪੇਪਰ ਅਤੇ ਯੂਜ਼ਡ ਡੈਨਿਮ ਵਰਗੀ ਰੀਸਾਈਕਲ ਸਮੱਗਰੀ ਦੀ ਵਰਤੋਂ ਕਰਕੇ ਨਵੀਨਤਮ ਡਿਜ਼ਾਈਨ ਤਿਆਰ ਕੀਤੇ। ਉਨ੍ਹਾਂ ਦੀ ਰਚਨਾਤਮਕਤਾ, ਡਿਜ਼ਾਇਨ ਦੀ ਸੁੰਦਰਤਾ ਅਤੇ ਆਤਮਵਿਸ਼ਵਾਸ ਭਰੀ ਰੈਂਪ ਪ੍ਰਦਰਸ਼ਨੀ ਨੇ ਜੱਜਾਂ ਨੂੰ ਬਹੁਤ ਪ੍ਰਭਾਵਿਤ ਕੀਤਾ। ਮੁਕਾਬਲੇ ਦੇ ਅੰਤ ‘ਤੇ ਜੇਤੂ ਟੀਮ ਨੂੰ ਆਯੋਜਕ ਸੰਸਥਾ ਵੱਲੋਂ ਸ਼ੀਲਡ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮੇਂ ਵਿਭਾਗ ਮੁੱਖੀ ਪੂਨਮ ਸ਼ਰਮਾ, ਸਹਾਇਕ ਪ੍ਰੋਫੈੱਸਰ ਅਕਵਿੰਦਰ ਕੌਰ ਅਤੇ ਸਹਾਇਕ ਪ੍ਰੋਫੈੱਸਰ ਦਲਜੀਤ ਕੌਰ ਅਤੇ ਵਿਦਿਆਰਥਣਾਂ ਦੀ ਕਾਰਗੁਜ਼ਾਰੀ ਨੂੰ ਸਲਾਹੁੰਦਿਆਂ ਸ਼੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਭਾਗੀਦਾਰ ਵਿਦਿਆਰਥਣਾਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਅਤੇ ਭਵਿੱਖ ਵਿੱਚ ਵਧੀਆ ਕਾਰਗੁਜਾ਼ਰੀ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।