ਐੱਸਪੀਐੱਨ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
ਐੱਸਪੀਐੱਨ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Tue, 17 Mar 2026 04:16 PM (IST)
Updated Date: Wed, 18 Mar 2026 04:04 AM (IST)

ਐਚ ਐਸ ਪੀ 11: ਐੱਸਪੀਐੱਨ ਕਾਲਜ ਮੁਕੇਰੀਆਂ ਦੇ ਐੱਮਏ ਹਿੰਦੀ ਤੀਜਾ ਸਮੈਸਟਰ ਦੀਆਂ ਮੋਹਰੀ ਰਹੀਆਂ ਵਿਦਿਆਰਥਣਾਂ। ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਐੱਸਪੀਐੱਨ ਕਾਲਜ ਮੁਕੇਰੀਆਂ ਦੇ ਹਿੰਦੀ ਵਿਭਾਗ ਨੇ ਅਕਾਦਮਿਕ ਉੱਤਮਤਾ ਦੀ ਪਰੰਪਰਾ ਨੂੰ ਅੱਗੇ ਤੋਰਦਿਆਂ ਪੋਸਟ-ਗ੍ਰੈਜੂਏਟ (ਐੱਮਏ) ਸਮੈਸਟਰ ਤੀਜਾ ਦੇ ਪ੍ਰੀਖਿਆ ਨਤੀਜਿਆਂ ਵਿੱਚ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਵਿਦਿਆਰਥੀਆਂ ਤੇ ਵਿਭਾਗੀ ਅਧਿਆਪਕਾਂ ਨੂੰ ਮੁਬਾਰਕਬਾਦ ਭੇਟ ਕਰਦਿਆਂ ਦੱਸਿਆ ਕਿ ਐਲਾਨੇ ਗਏ ਨਤੀਜਿਆਂ ਵਿੱਚ ਹਿੰਦੀ ਵਿਭਾਗ ਦੇ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰ ਕੇ ਆਪਣੀ ਮਿਹਨਤ, ਅਨੁਸ਼ਾਸਨ ਤੇ ਅਕਾਦਮਿਕ ਸਮਰਪਣ ਦਾ ਸਬੂਤ ਦਿੱਤਾ ਹੈ ਤੇ ਇਨ੍ਹਾਂ ਨਤੀਜਿਆਂ ’ਚ ਸੰਸਥਾ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਵਿਭਾਗ ਦਾ ਨਾਂ ਰੌਸ਼ਨ ਕੀਤਾ, ਜਦਕਿ ਮੇਘਾ ਨੇ ਦੂਜਾ ਅਤੇ ਪ੍ਰਿਆ ਕੁਮਾਰੀ ਨੇ ਤੀਜਾ ਸਥਾਨ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਲੱਗਭਗ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ (ਫਸਟ ਡਿਵੀਜ਼ਨ) ਵਿੱਚ ਪਾਸ ਹੋ ਕੇ ਵਿਭਾਗ ਦੀ ਅਕਾਦਮਿਕ ਗੁਣਵੱਤਾ ਨੂੰ ਪੇਸ਼ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਅਤੇ ਕਾਲਜ ਦੇ ਸਿਰਜਣਾਤਮਕ ਅਕਾਦਮਿਕ ਮਾਹੌਲ ਸਿਰ ਬੱਝਦਾ ਹੈ। ਵਿਭਾਗ ਮੁੱਖੀ ਡਾ. ਸੋਨੀਆ ਸ਼ਰਮਾ ਨੇ ਕਿਹਾ ਕਿ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਅਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਅਤੇ ਯੋਗ ਮਾਰਗਦਰਸ਼ਨ ਸਦਕਾ ਹੀ ਹਿੰਦੀ ਵਿਭਾਗ ਦੇ ਪ੍ਰੋਫੈੱਸਰਾਂ ਨੇ ਵਿਦਿਆਰਥੀਆਂ ਵਿੱਚ ਵਿਸ਼ੇ ਦੀ ਡੂੰਘੀ ਸਮਝ, ਸਾਹਿਤਕ ਦ੍ਰਿਸ਼ਟੀ ਵਿਕਸਿਤ ਕਰਨ ਅਤੇ ਖੋਜ ਕਾਰਜਾਂ ਵੱਲ ਪ੍ਰੇਰਿਤ ਕਰਨ ਦਾ ਯਤਨ ਕੀਤਾ ਹੈ। ਵਿਭਾਗ ਦੇ ਅਧਿਆਪਕ ਪ੍ਰੋ. ਸੀਮਾ ਤੇ ਪ੍ਰੋ. ਨਰਿੰਦਰ ਵੀ ਵਿਦਿਆਰਥੀਆਂ ਨੂੰ ਲਗਾਤਾਰ ਸੇਧ ਦਿੰਦੇ ਰਹੇ, ਜਿਸ ਦਾ ਸਕਾਰਾਤਮਕ ਨਤੀਜਾ ਪ੍ਰੀਖਿਆਵਾਂ ਵਿੱਚ ਦੇਖਣ ਨੂੰ ਮਿਲਿਆ।