ਨਗਰ ਕੌਂਸਲ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਧਾਨ ਪਾਬਲਾ ਨੇ ਕੀਤੀ ਮੀਟਿੰਗ
ਨਗਰ ਕੌਂਸਲ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਧਾਨ ਪਾਬਲਾ ਨੇ ਕੀਤੀ ਮੀਟਿੰਗ
Publish Date: Tue, 17 Mar 2026 04:37 PM (IST)
Updated Date: Wed, 18 Mar 2026 04:05 AM (IST)

ਇਸ਼ਤਿਹਾਰੀ ਪਾਰਟੀ)----- ਐਚ ਐਸ ਪੀ 12 : ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਦਾ ਸਨਮਾਨ ਕਰਦੇ ਹੋਏ ਅਮਨ ਘੁੰਮਣ ਆਪਣੇ ਸਾਥੀਆਂ ਨਾਲ ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਵਿੰਦਰ ਸਿੰਘ ਪਾਬਲਾ ਵਲੋਂ ਟਾਂਡਾ ਵਿਖੇ ਚੋਣ ਲੜਨ ਵਾਲੇ ਉਮੀਦਵਾਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਮੀਟਿੰਗ ਦੌਰਾਨ ਨਗਰ ਕੌਂਸਲ ਟਾਂਡਾ ਵਿਖੇ ਚੋਣ ਲੜਨ ਵਾਲੇ ਉਮੀਦਵਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਹੁਤ ਜਲਦੀ ਨਗਰ ਕੌਂਸਲ ਚੋਣਾਂ ਦਾ ਐਲਾਨ ਹੋ ਜਾਵੇਗਾ ਤੇ ਆਪੋ ਆਪਣੇ ਵਾਰਡਾਂ ਵਿਚ ਪੰਜਾਬ ਸਰਕਾਰ ਵੱਲੋਂ ਕੀਤੇ ਲੋਕ ਹਿਤੈਸ਼ੀ ਕੰਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰੋ । ਟਾਂਡਾ ਸ਼ਹਿਰ ਦੇ ਸਮੂਹ ਵਾਰਡਾਂ ਵਿਚ ਜਿਹੜੇ ਪਰਿਵਾਰਾਂ ਦੇ ਦਸ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਮੁੱਖ ਮੰਤਰੀ ਸਿਹਤ ਯੋਜਨਾ ਵਾਲੇ ਕਾਰਡ ਨਹੀਂ ਬਣਾਏ ਉਨ੍ਹਾਂ ਦੇ ਸਿਹਤ ਯੋਜਨਾ ਕਾਰਡ ਪਹਿਲ ਦੇ ਆਧਾਰ ਤੇ ਬਣਾਉ ਕਿਉਂਕਿ 13 ਅਪ੍ਰੈਲ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਮਹਿਲਾਵਾਂ ਦੇ 1000/1500 ਵਾਲੇ ਕਾਰਡ ਬਣਨੇ ਸ਼ੁਰੂ ਹੋ ਜਾਣਗੇ। ਪਾਬਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਰੀ ਕੀਤੀਆਂ ਲੋਕ ਹਿਤੈਸ਼ੀ ਸਕੀਮਾਂ ਨੂੰ ਘਰ ਘਰ ਪਹੁੰਚਾਉਣਾ ਲਾਜ਼ਮੀ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਟਾਂਡਾ ਦੇ ਸਿਰਕੱਢ ਆਗੂ ਅਮਨ ਘੁੰਮਣ ਘਰ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਹਰੀਕ੍ਰਿਸ਼ਨ ਸੈਣੀ, ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਕੇਸ਼ਵ ਸਿੰਘ ਸੈਣੀ ਵੀ ਹਾਜ਼ਰ ਸਨ। ਇਸ ਮੌਕੇ ਅਮਨ ਘੁੰਮਣ ਤੇ ਉੰਨਾਂ ਦੇ ਸਾਥੀਆਂ ਵਲੋਂ ਗੁਰਵਿੰਦਰ ਸਿੰਘ ਪਾਬਲਾ, ਕੌਂਸਲਰ ਹਰੀਕ੍ਰਿਸ਼ਨ ਸੈਣੀ ਤੇ ਕੇਸ਼ਵ ਸਿੰਘ ਸੈਣੀ ਦਾ ਸਿਰੋਪਾਉ ਪਾ ਕੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਨ ਘੁੰਮਣ, ਪਰਮਿੰਦਰ ਕੌਰ ਘੁੰਮਣ, ਜਸਵੀਰ ਸਿੰਘ ਚੌਹਾਨ, ਹੈਪੀ ਬਸਤੀ, ਆੜਤੀ ਜੋਗਿੰਦਰ ਪਾਲ, ਕੈਪਟਨ ਸੁਖਦੇਵ ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਵੀਰ ਚੰਦ, ਲਖਵੀਰ ਸਿੰਘ ਖਾਲਸਾ, ਲੱਖਾਂ ਬਾਬਾ ਆਦਿ ਹਾਜ਼ਰ ਸਨ।