ਭਾਜਪਾ ਸਰਕਾਰ ਹੀ ਕਰੇਗੀ ਨਸ਼ਿਆਂ ਦਾ ਖਾਤਮਾ : ਅਵਿਨਾਸ਼ ਰਾਏ ਖੰਨਾ
ਪੰਜਾਬ ਵਿੱਚ ਅਮਿਤ ਸ਼ਾਹ ਦਾ ਬਿਆਨ ਖੁਸ਼ਹਾਲ ਭਵਿੱਖ ਦਾ ਸੱਦਾ, ਭਾਜਪਾ ਸਰਕਾਰ ਹੀ ਕਰੇਗੀ ਨਸ਼ਿਆਂ ਦਾ ਖਾਤਮਾ: ਅਵਿਨਾਸ਼ ਰਾਏ ਖੰਨਾ
Publish Date: Tue, 17 Mar 2026 04:39 PM (IST)
Updated Date: Wed, 18 Mar 2026 04:05 AM (IST)

* ਕਿਹਾ, ਪੰਜਾਬ ’ਚ ਅਮਿਤ ਸ਼ਾਹ ਦਾ ਬਿਆਨ ਖੁਸ਼ਹਾਲ ਭਵਿੱਖ ਦਾ ਸੱਦਾ ਐਚ ਐਸ ਪੀ 13 : ਸਾਬਕਾ ਸੰਸਦ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਸੰਜੀਵ ਸੂਦ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਸਾਬਕਾ ਸੰਸਦ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੇ ਇੱਥੇ ਮੰਗਲਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੋਗਾ ਰੈਲੀ ਦੌਰਾਨ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਕਰਨ ਦਾ ਦਿੱਤਾ ਗਿਆ ਭਰੋਸਾ ਸੂਬੇ ਦੇ ਉੱਜਵਲ ਭਵਿੱਖ ਲਈ ਇੱਕ ਸਪੱਸ਼ਟ ਰੂਪ ਰੇਖਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਅਮਨ-ਸ਼ਾਂਤੀ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੜ ਸੁਰਜੀਤ ਕਰਨ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਨੀ ਅਤਿ ਲੁੜੀਂਦੀ ਹੈ। ਖੰਨਾ ਨੇ ਉੱਤਰ ਪ੍ਰਦੇਸ਼, ਛੱਤੀਸਗੜ੍ਹ ਅਤੇ ਹਰਿਆਣਾ ਦੀਆਂ ਉਦਾਹਰਣਾਂ ਦਿੰਦਿਆਂ ਭਾਜਪਾ ਸ਼ਾਸਨ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉੱਤਰ ਪ੍ਰਦੇਸ਼, ਜੋ ਕਦੇ ਉੱਚ ਅਪਰਾਧ ਦਰ ਲਈ ਜਾਣਿਆ ਜਾਂਦਾ ਸੀ, ਭਾਜਪਾ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਸ਼ਾਸਨ ਹੇਠ ਅਪਰਾਧ ਤੇ ਕਾਬੂ ਪਾਇਆ ਗਿਆ ਹੈ। ਇਸੇ ਤਰ੍ਹਾਂ ਛੱਤੀਸਗੜ੍ਹ ਵਿੱਚ ਵੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਨਕਸਲਵਾਦ ਨੂੰ ਵੱਡੇ ਪੱਧਰ ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗੁਆਂਢੀ ਰਾਜ ਹਰਿਆਣਾ ਵਿੱਚ ਭਾਜਪਾ ਨੇ ਸਰਕਾਰ ਬਣਦਿਆਂ ਹੀ ਔਰਤਾਂ ਨੂੰ ₹2,100 ਪ੍ਰਤੀ ਮਹੀਨਾ ਦੇਣਾ ਸ਼ੁਰੂ ਕਰ ਦਿੱਤਾ, ਜਦਕਿ ਪੰਜਾਬ ਦੀਆਂ ਔਰਤਾਂ ਅਜੇ ਵੀ ਵਾਅਦਿਆਂ ਦੀ ਉਡੀਕ ਕਰ ਰਹੀਆਂ ਹਨ। ਅਵਿਨਾਸ਼ ਰਾਏ ਖੰਨਾ ਨੇ ਭਗਵੰਤ ਮਾਨ ਸਰਕਾਰ ਤੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਕੇਂਦਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਸਿਆਸੀ ਹਿੱਤਾਂ ਲਈ ਰੋਕ ਕੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ, ਤਾਂ ਮੋਗਾ ਰੈਲੀ ਵਿੱਚ ਕੀਤੇ ਗਏ ਐਲਾਨਾਂ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ ਅਤੇ ਕੇਂਦਰੀ ਸਕੀਮਾਂ ਦਾ ਸਿੱਧਾ ਲਾਭ ਪੰਜਾਬੀਆਂ ਨੂੰ ਮਿਲੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਵਿਸ਼ਵ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ ਹੈ। ਹੁਣ ਪੰਜਾਬ ਦੇ ਲੋਕਾਂ ਨੂੰ ਵੀ 2027 ਦੀਆਂ ਚੋਣਾਂ ਵਿੱਚ ਭਾਜਪਾ ਨੂੰ ਬਹੁਮਤ ਦੇ ਕੇ ਸੂਬੇ ਦੇ ਵਿਕਾਸ ਵਿੱਚ ਹਿੱਸੇਦਾਰ ਬਣਨਾ ਚਾਹੀਦਾ ਹੈ। ਅਵਿਨਾਸ਼ ਰਾਏ ਖੰਨਾ ਨੇ ਕਿਹਾ। ਖੰਨਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਮਜ਼ਬੂਤ ਕਾਨੂੰਨ ਵਿਵਸਥਾ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਸਮਰਥਨ ਕਰਨ ਤਾਂ ਜੋ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਣਾਇਆ ਜਾ ਸਕੇ।