ਮਾਸ ਮੀਡੀਆ ਵਿੰਗ ਨੇ ਕਰਵਾਇਆ ਸਿਹਤ ਜਾਗਰੂਕਤਾ ਸੈਮੀਨਾਰ
ਮਾਸ ਮੀਡੀਆ ਵਿੰਗ ਵੱਲੋਂ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲਾ ਵਿਖੇ ਸਿਹਤ ਜਾਗਰੂਕਤਾ ਸੈਮੀਨਾਰ ਦਾ ਆਯੋਜਨ
Publish Date: Tue, 17 Mar 2026 04:57 PM (IST)
Updated Date: Wed, 18 Mar 2026 04:07 AM (IST)

ਐਚ ਐਸ ਪੀ 1 : ਨਸਰਾਲਾ ਦੇ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੂਕਤਾ ਦੌਰਾਨ ਅਧਿਕਾਰੀ ਅਤੇ ਪੋਸਟਰ ਫੜੇ ਖੜ੍ਹੇ ਵਿਦਿਆਰਥੀ। ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਵੱਲੋਂ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲਾ ਵਿੱਚ ਵੱਖ-ਵੱਖ ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ ਨੇ ਵਿਦਿਆਰਥੀਆਂ ਨੂੰ ਸਾਫ਼-ਸੁਥਰੇ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਵਰਤੋਂ ਅਤੇ ਪੋਸ਼ਟਿਕ ਭੋਜਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੱਪ ਅਤੇ ਕੁੱਤੇ ਦੇ ਕੱਟੇ ਦੀ ਸੂਰਤ ਵਿੱਚ ਨੇੜਲੇ ਸਰਕਾਰੀ ਹਸਪਤਾਲ ਤੋਂ ਮੁਫ਼ਤ ਇਲਾਜ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਹੈਪਾਟਾਈਟਿਸ ਤੋਂ ਬਚਾਅ, ਮੁਫ਼ਤ ਟੈਸਟ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਅਤੇ ਏਡਜ਼ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕਤਾ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਤਹਿਤ ਮਿਲ ਰਹੀਆਂ ਸਹੂਲਤਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਤਰਸੇਮ ਲਾਲ ਨੇ ਨੈਸ਼ਨਲ ਵੈਕਟਰ ਬੋਰਨ ਡੀਜ਼ੀਜ਼ ਕੰਟਰੋਲ ਪ੍ਰੋਗਰਾਮ, ਟੀਕਾਕਰਨ ਪ੍ਰੋਗਰਾਮ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਖੇਡਾਂ ਨਾਲ ਜੋੜਨਾ ਨਸ਼ਿਆਂ ਵਿਰੁੱਧ ਲੜਾਈ ਵਿੱਚ ਮਹੱਤਵਪੂਰਨ ਕਦਮ ਹੈ। ਇਸ ਦੌਰਾਨ ਨੇਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਤੰਬਾਕੂ ਦੇ ਨੁਕਸਾਨਾਂ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਪੈਸਿਵ ਸਮੋਕਿੰਗ ਦੇ ਖ਼ਤਰਨਾਕ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਧਰਮਿੰਦਰ ਕੁਮਾਰ ਸ਼ਰਮਾ ਸਮੇਤ ਲੈਕਚਰਾਰ ਕੁਲਵਿੰਦਰ ਸਿੰਘ, ਨੀਲਮ ਕੁਮਾਰੀ, ਮਨਜੀਤ ਕੌਰ, ਵਨੀਤਾ ਰਾਣੀ, ਸੰਜੀਵ ਰਤਨ, ਮੰਜੂ ਅਰੋੜਾ, ਕਮਲੇਸ਼ ਰਾਣੀ, ਸਤਵੀਰ ਸਿੰਘ, ਅਨੀਸ਼ ਕੁਮਾਰ, ਤਜਿੰਦਰ ਕੌਰ, ਕਿਰਨ, ਅਨੀਤਾ, ਏ.ਐਨ.ਐਮ ਇੰਦਰਜੀਤ ਕੌਰ ਅਤੇ ਆਸ਼ਾ ਵਰਕਰ ਰੂਬੀ ਬਾਲਾ ਤੇ ਬਲਵਿੰਦਰ ਹਾਜ਼ਰ ਸਨ।