ਚੱਬੇਵਾਲ ਕਾਲਜ ਦਾ ਬੀਕਾਮ ਦਾ ਨਤੀਜਾ ਰਿਹਾ ਸ਼ਾਨਦਾਰ
ਚੱਬੇਵਾਲ ਕਾਲਜ ਦਾ ਬੀਕਾਮ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 19 Mar 2026 05:04 PM (IST)
Updated Date: Fri, 20 Mar 2026 04:05 AM (IST)
ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ: ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਵਿੱਚ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵਿਮੈਨ ਹਰੀਆਂ ਵੇਲਾਂ ਚੱਬੇਵਾਲ ਦਾ ਬੀਕਾਮ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਪ੍ਰਿੰਸੀਪਲ ਡਾ. ਮਨਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਕਾਮ ਸਮੈਸਟਰ ਪੰਜਵਾਂ ਦੀ ਵਿਦਿਆਰਥਣ ਸਪਨ ਕੌਰ ਨੇ 82 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ। ਸਿਮਰਨਪ੍ਰੀਤ ਕੌਰ ਨੇ 77.17 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਕਿਰਨਦੀਪ ਕੌਰ ਨੇ 76.83 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਸਾਰੀਆਂ ਵਿਦਿਆਰਥਣਾਂ ਚੰਗੇ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ ਵਿੱਚ ਪਾਸ ਹੋਈਆਂ। ਕਾਲਜ ਦਾ ਨਤੀਜਾ ਸੌ ਫੀਸਦੀ ਰਿਹਾ। ਇਸ ਮੌਕੇ ਕਾਲਜ ਦੇ ਸਰਪ੍ਰਸਤ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਜੀ ਅਤੇ ਬੀਬੀ ਯਸ਼ਪਾਲ ਕੌਰ ਹਰੀਆਂ ਵੇਲਾਂ ਨੇ ਕਾਲਜ ਦੇ ਇਸ ਵਧੀਆ ਨਤੀਜੇ ਵਾਸਤੇ ਪ੍ਰਿੰਸੀਪਲ ਡਾ. ਮਨਜੀਤ ਕੌਰ, ਸਮੂਹ ਸਟਾਫ, ਵਿਦਿਆਰਥਣਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥਣਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।