ਸ਼੍ਰੋਅਦ ਨੇ ਹਮੇਸ਼ਾ ਮਿਹਨਤੀ ਤੇ ਵਫਾਦਾਰ ਵਰਕਰਾਂ ਨੂੰ ਮਾਣ ਦਿੱਤਾ : ਬਾਜਵਾ
ਸ਼੍ਰੋਅਦ ਨੇ ਹਮੇਸ਼ਾ ਮਿਹਨਤੀ ਤੇ ਵਫਾਦਾਰ ਵਰਕਰਾਂ ਨੂੰ ਮਾਣ ਦਿੱਤਾ " ਲਾਲੀ ਬਾਜਵਾ "
Publish Date: Thu, 19 Mar 2026 05:27 PM (IST)
Updated Date: Fri, 20 Mar 2026 04:08 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮਿਹਨਤੀ ਅਤੇ ਵਫਾਦਾਰ ਵਰਕਰਾਂ ਨੂੰ ਮਾਣ ਸਤਿਕਾਰ ਦਿੱਤਾ ਹੈ, ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਸ਼੍ਰੋਅਦ ਐਸਸੀ ਵਿੰਗ ਹੁਸ਼ਿਆਰਪੁਰ ਦੇ ਨਵ ਨਿਯੁਕਤ ਦਿਹਾਤੀ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ ਦਾ ਸਨਮਾਨ ਕਰਦੇ ਹੋਏ ਕੀਤਾ। ਇਸ ਮੌਕੇ ਲਾਲੀ ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਐੱਸਸੀ ਵਿੰਗ ਪੰਜਾਬ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨੇ ਸਰਬਜੀਤ ਸਿੰਘ ਮੋਮੀ ਨੂੰ ਐੱਸਸੀ ਵਿੰਗ ਹੁਸ਼ਿਆਰਪੁਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰ ਕੇ ਵੱਡਾ ਮਾਣ ਸਤਿਕਾਰ ਵੀ ਦਿੱਤਾ ਹੈ। ਭਗਵੰਤ ਮਾਨ ਸਰਕਾਰ ਸਿਰਫ ਗੱਲੀਂ ਬਾਤੀਂ ਹੀ ਪੰਜਾਬ ਦਾ ਵਿਕਾਸ ਵਿਖਾ ਰਹੇ ਹਨ ਜਦਕਿ ਅਸਲੀਅਤ ਵਿੱਚ ਸੂਬੇ ਦੇ ਹਾਲਾਤ ਬਦਲ ਤੋਂ ਬਦਤਰ ਹੋ ਚੁੱਕੇ ਹਨ। ਨਸ਼ੇ ਦੀ ਰੋਕਥਾਮ ਦੇ ਨਾਮ ਤੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਚਾਰ ਸਾਲ ਦੇ ਕਾਰਜਕਾਲ ਵਿੱਚ ਨਸ਼ਾ ਬੰਦ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਸੂਬੇ ਵਿੱਚ ਹਰ ਦਿਨ ਕਤਲੋਗਾਰਤ ਹੋ ਰਹੀ ਹੈ ਤੇ ਗੈਂਗਸਟਰ ਫੈਲਿਆ ਹੋਇਆ ਹੈ ਤੇ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ। ਇਸ ਮੌਉਨਾਂ ਨਾਲ ਐਡਵੋਕੇਟ ਸਮਸ਼ੇਰ ਭਾਰਦਵਾਜ, ਹਰਿੰਦਰਪਾਲ ਸਿੰਘ ਗਿੱਲ ਝਿੰਗੜ, ਰਣਵੀਰ ਗਿੱਲ ਯੂਐੱਸਏ, ਸਤਵਿੰਦਰ ਸਿੰਘ ਆਹਲੂਵਾਲੀਆ, ਅਜੀਤ ਸਿੰਘ ਮੂਨਕਾ, ਅਮਰੀਕ ਸਿੰਘ ਸੋਢੀ, ਜਸਵੀਰ ਸਿੰਘ ਮੂਨਕ ਤੋਂ ਇਲਾਵਾ ਹੋਰ ਅਕਾਲੀ ਵਰਕਰ ਵੀ ਹਾਜ਼ਰ ਸਨ।