ਰਾਜਾ ਨੇ ਪਿੰਡ ਬੋਦਲ ਕੋਟਲੀ ਪੰਚਾਇਤ ਨੂੰ ਦਿੱਤੀ 5 ਲੱਖ ਦੀ ਗ੍ਰਾਂਟ
ਰਾਜਾ ਨੇ ਪਿੰਡ ਬੋਦਲ ਕੋਟਲੀ ਪੰਚਾਇਤ ਨੂੰ ਦਿੱਤੀ 5 ਲੱਖ ਦੀ ਗ੍ਰਾਂਟ
Publish Date: Thu, 19 Mar 2026 05:36 PM (IST)
Updated Date: Fri, 20 Mar 2026 04:08 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਹਲਕੇ ਅੰਦਰ ਵਿਕਾਸ ਕਾਰਜਾਂ ਨੂੰ ਅੱਗੇ ਤੋਰਦੇ ਹੋਏ ਬਲਾਕ ਟਾਂਡਾ ਦੇ ਪਿੰਡ ਬੋਦਲ ਕੋਟਲੀ ਵਿਖੇ ਗਲੀਆਂ ਦੇ ਨਿਰਮਾਣ ਕਾਰਜ ਲਈ ਪਿੰਡ ਦੀ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਦਾ ਚੈੱਕ ਭੇਟ ਕੀਤਾ। ਇਸ ਮੌਕੇ ਵਿਧਾਇਕ ਰਾਜਾ ਗਿੱਲ ਨੇ ਕਿਹਾ ਕਿ ਹਲਕਾ ਉੜਮੁੜ ਟਾਂਡਾ ਵਿੱਚ ਲਗਾਤਾਰ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ। ਭਗਵੰਤ ਮਾਨ ਸਰਕਾਰ ਸੂਬੇ ਨੂੰ ਹਰ ਤਰ੍ਹਾਂ ਨਾਲ ਖ਼ੁਸ਼ਹਾਲ ਵੇਖਣਾ ਚਾਹੁੰਦੇ ਹਨ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। 6 ਸੌ ਜੂਨਿਟ ਬਿਜਲੀ ਸੂਬੇ ਦੇ ਲੋਕਾਂ ਨੂੰ ਲਗਾਤਾਰ ਮਿਲ ਰਹੀ ਹੈ। ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਸਿਹਤ ਸਹੂਲਤਾਂ ਦਿੰਦੇ ਹੋਏ 10 ਲੱਖ ਰੁਪਏ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾ ਕਾਰਡ ਚਾਲੂ ਕੀਤੇ, ਜਿਸ ਨਾਲ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਇਲਾਜ ਮੁਫ਼ਤ ਮਿਲੇਗਾ। ਭਗਵੰਤ ਮਾਨ ਨੇ ਮਹਿਲਾਵਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ 1000/1500 ਰੁਪਏ ਭੈਣਾਂ ਨੂੰ ਦੇਣ ਵਾਲੀ ਯੋਜਨਾ ਵੀ ਸ਼ੁਰੂ ਕਰ ਦਿੱਤੀ, ਜੋ 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਇਸ ਮੌਕੇ ਕੇਸ਼ਵ ਸਿੰਘ ਸੈਣੀ, ਭੁਪਿੰਦਰ ਸਿੰਘ, ਬਖਸ਼ੀਸ਼ ਸਿੰਘ, ਬਲਰਾਜ ਸਿੰਘ, ਪ੍ਰਿਤਪਾਲ ਸਿੰਘ, ਬਲਵੀਰ ਸਿੰਘ, ਅਮਰੀਕ ਸਿੰਘ, ਪਰਮਜੀਤ ਸਿੰਘ, ਮਨਜੀਤ ਸਿੰਘ, ਬਲਜਿੰਦਰ ਸਿੰਘ, ਨਸ਼ੀਬ ਸਿੰਘ ਤੇ ਅਵਤਾਰ ਸਿੰਘ ਆਦਿ ਹਾਜ਼ਰ ਸਨ।